Home / Delhi / ਆਪ ਦਾ ਬੈਂਸ ਭਰਾਵਾਂ ਨਾਲ ਗਠਜੋੜ, ਪੰਜ ਸੀਟਾਂ ‘ਤੇ ਹੋਇਆ ਸਮਝੋਤਾ

ਆਪ ਦਾ ਬੈਂਸ ਭਰਾਵਾਂ ਨਾਲ ਗਠਜੋੜ, ਪੰਜ ਸੀਟਾਂ ‘ਤੇ ਹੋਇਆ ਸਮਝੋਤਾ

ਚੰਡੀਗੜ੍ਹ : ਲੁਧਿਆਣੇ ਦੇ ਆਜ਼ਾਦ ਵਿਧਾਇਕ ਅਤੇ ਨਵਜੋਤ ਸਿੰਘ ਸਿੱਧੂ ਦੇ ਫਰੰਟ ਆਵਾਜ਼-ਏ-ਪੰਜਾਬ ਦਾ ਹਿੱਸਾ ਰਹੇ ਬੈਂਸ ਭਰਾਵਾਂ ਨਾਲ ਆਮ ਆਦਮੀ ਪਾਰਟੀ ਵਲੋਂ ਗਠਜੋੜ ਕਰ ਲਿਆ ਗਿਆ ਹੈ। ਇਸ ਦਾ ਐਲਾਨ ਸੋਮਵਾਰ ਨੂੰ ਦੋਵਾਂ ਧਿਰਟਾਂ ਵਲੋਂ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਵਿਚ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਸਮੇਤ ਕਈ ਹੋਰ ਆਗੂ ਵੀ ਮਜੂਦ ਰਹੇ। ਇਸ ਦੇ ਨਾਲ ਹੀ ਦਸਿਆ ਜਾ ਰਿਹਾ ਹੈ ਕਿ ਬੈਂਸ ਭਰਾਵਾਂ ਨੂੰ ਆਮ ਆਦਮੀ ਪਾਰਟੀ ਵਲੋਂ ਪੰਜ ਸੀਟਾਂ ਮਿਲੀਆਂ ਹਨ ਅਤੇ ਉਹ ਆਪਣੀ ਲੋਕ ਇਨਸਾਫ ਪਾਰਟੀ ਦੇ ਤਹਿਤ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣਾਂ ਲੜਨਗੇ।ਇਸ ਦੋਰਾਂਨ ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਦਲ ਤੇ ਕਾਂਗਰਸ ਪਾਰਟੀ ਤੇ ਸ਼ਬਦੀ ਵਾਰ ਕਰਦਿਆ ਕਿਹਾ ਅਕਾਲੀ ਦਲ ਅਤੇ ਕਾਂਗਰਸ ਨੇ ਐੱਸ. ਵਾਈ. ਐੱਲ. ਦੇ ਮੁੱਦੇ ‘ਤੇ ਰੱਜ ਕੇ ਸਿਆਸਤ ਕੀਤੀ ਹੈ। ਐੱਸ. ਵਾਈ. ਐੱਲ. ਲਈ ਜਿੰਨਾ ਜ਼ਿੰਮੇਵਾਰੀ ਅਕਾਲੀ ਦਲ ਹੈ ਉਨੀ ਹੀ ਕਾਂਗਰਸ ਪਾਰਟੀ ਵੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੈਂਸ ਭਰਾਵਾਂ ਨਾਲ ਗੱਲਬਾਤ ਚੱਲ ਰਹੀ ਸੀ ਪਰ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਇਸ ਗੱਲਬਾਤ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ।

About admin

Check Also

ਨਵੇਂ ਸਾਲ ਤੇ ਵਿਆਹਾਂ ‘ਚ ਨਹੀਂ ਚੱਲਣਗੇ ਪਟਾਕੇ

ਹਰਿਆਣਾ ਦੇ ਐੱਨ. ਸੀ. ਆਰ. ਖੇਤਰ ਨੂੰ ਛੱਡ ਕੇ ਪੂਰੇ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਵਿਆਹ ...

Leave a Reply

Your email address will not be published. Required fields are marked *