Home / Featured / ਐੱਸ.ਵਾਈ.ਐੱਲ. ਵਿਵਾਦ: 28 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗਾ ਹਰਿਆਣਾ ਦਾ ਵਫ਼ਦ

ਐੱਸ.ਵਾਈ.ਐੱਲ. ਵਿਵਾਦ: 28 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗਾ ਹਰਿਆਣਾ ਦਾ ਵਫ਼ਦ

ਨਵੀਂ ਦਿੱਲੀ/ਹਰਿਆਣਾ— ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਦੀ ਜੜ੍ਹ ਬਣੀ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਹਰਿਆਣਾ ਦੇ ਸਾਰੇ ਦਲ ਵਫ਼ਦ ਨੂੰ ਮੁਲਾਕਾਤ ਲਈ ਰਾਸ਼ਟਰਪਤੀ ਤੋਂ ਸਮਾਂ ਮਿਲ ਗਿਆ ਹੈ। 28 ਨਵੰਬਰ ਯਾਨੀ ਸੋਮਵਾਰ ਨੂੰ ਸ਼ਾਮ 6 ਵਜੇ ਵਫ਼ਦ ਰਾਸ਼ਟਰਪਤੀ ਭਵਨ ‘ਚ ਮਹਾਮਹਿਮ ਨਾਲ ਮੁਲਾਕਾਤ ਕਰਨਗੇ ਅਤੇ ਪੰਜਾਬ ਦੇ ਰੁਖ ਤੋਂ ਉਨ੍ਹਾਂ ਨੂੰ ਜਾਣੂੰ ਕਰਵਾਉਣਗੇ। ਦਿੱਲੀ ਸਥਿਤ ਹਰਿਆਣਾ ਭਵਨ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਹੈ। ਇਸ ਮੁਲਾਕਾਤ ‘ਚ ਹਰਿਆਣਾ ਦੇ ਸਾਰੇ ਦਲਾਂ ਦਾ ਇਕ ਵਫ਼ਦ ਉਨ੍ਹਾਂ ਨੂੰ ਮਿਲੇਗਾ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਪੰਜਾਬ ਦੇ ਅੜੀਅਲ ਰੁਖ ਨੂੰ ਲੈ ਕੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਗੱਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਐੱਸ.ਵਾਈ.ਐੱਲ. ਹਰਿਆਣਾ ਦੇ ਹੱਕ ਦਾ ਪਾਣੀ ਹੈ ਅਤੇ ਪੰਜਾਬ  ਗੈਰ-ਸੰਵਿਧਾਨਕ ਤਰੀਕੇ ਨਾਲ ਇਸ ‘ਚ ਖਲਲ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਕਰੀਬ ਇਕ ਹਫਤੇ ਪਹਿਲਾਂ ਮੁੱਖ ਮੰਤਰੀ ਨੇ ਐੱਸ.ਵਾਈ.ਐੱਲ. ਨੂੰ ਲੈ ਕੇ ਇਕ ਸਾਰੇ ਦਲਾਂ ਦੀ ਬੈਠਕ ਬੁਲਾਈ ਸੀ। ਇਸ ਬੈਠਕ ‘ਚ ਕਾਂਗਰਸ ਸਮੇਤ ਇਨੇਲੋ ਦੇ ਨੇਤਾ ਵੀ ਸ਼ਾਮਲ ਹੋਏ ਅਤੇ ਇਕਮਤ ਹੋ ਕੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਕੇਂਦਰੀ ਦਖਲਅੰਦਾਜ਼ੀ ਨਾਲ ਐੱਸ.ਵਾਈ.ਐੱਲ. ਦਾ ਨਿਰਮਾਣ ਪੂਰਾ ਕਰਨ ‘ਤੇ ਸਹਿਮਤੀ ਬਣੀ ਸੀ। ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਸਮੇਂ ਦੇਣ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਰਾਸ਼ਟਰਪਤੀ ਨੇ 28 ਨਵੰਬਰ ਨੂੰ ਮੁਲਾਕਾਤ ਦਾ ਸਮਾਂ ਤੈਅ ਕੀਤਾ ਹੈ।

About admin

Check Also

ਔਰਤਾਂ ਇਹ ਖ਼ਬਰ ਜ਼ਰੂਰ ਪੜ੍ਹਨ

ਸ਼ਨੀਵਾਰ ਨੂੰ ਜੀਐਸਟੀ ਕੋਂਸਲ ਦੀ 28ਵੀਂ ਬੈਠਕ ਹੋਈ ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ...

Leave a Reply

Your email address will not be published. Required fields are marked *

My Chatbot
Powered by Replace Me