Breaking News
Home / Breaking News / ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖਾਲਸਾ ਦਾ ਦੂਜਾ ਪੜਾਅ ਮਾਨਵਤਾ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖਾਲਸਾ ਦਾ ਦੂਜਾ ਪੜਾਅ ਮਾਨਵਤਾ ਨੂੰ ਸਮਰਪਿਤ

ਸ੍ਰੀ ਆਨੰਦਪੁਰ ਸਾਹਿਬ –  ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵਿਰਾਸਤ-ਏ-ਖਾਲਸਾ ਦਾ ਦੂਜਾ ਪੜਾਅ ਮਾਨਵਤਾ ਨੂੰ ਸਮਰਪਿਤ ਕਰ ਦਿੱਤਾ ਹੈ। ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੇ ਦੂਜੇ ਪੜਾਅ ਦੇ ਮੁਕੰਮਲ ਕਰਨ ‘ਤੇ 77 ਕਰੋੜ ਰੁਪਏ ਦਾ ਖਰਚਾ ਆਇਆ ਹੈ। ਇਸ ਅਧੀਨ ਇਸ ਪ੍ਰਾਜੈਕਟ ਦੀਆਂ 14 ਗੈਲਰੀਆਂ ਵਿਚ ਵਾਧਾ ਕਰਕੇ 13 ਹੋਰ ਗੈਲਰੀਆਂ ਬਣਾਈਆਂ ਗਈਆਂ ਹਨ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਤੱਕ ਦੇ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਣਗੀਆਂ।
ਉਨ੍ਹਾਂ ਦੱਸਿਆ ਕਿ ਦਸਤਕਾਰੀ ਦੇ ਨਾਲ-ਨਾਲ ਅਤਿ ਆਧੁਨਿਕ ਤਕਨੀਕ ਦਾ ਸੁਮੇਲ ਇਹ ਪ੍ਰਾਜੈਕਟ ਲੋਕਾਂ ਨੂੰ ਪੰਜਾਬ ਦੇ ਮਾਣਮੱਤੇ ਇਤਿਹਾਸ ਤੋਂ 3-ਡੀ ਤਕਨੀਕ ਰਾਹੀਂ ਜਾਣੂ ਕਰਵਾਏਗਾ। ਜ਼ਿਕਰਯੋਗ ਹੈ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਨੂੰ ਮੁੱਖ ਮੰਤਰੀ ਪੰਜਾਬ ਨੇ 5 ਸਾਲ ਪਹਿਲਾਂ 25 ਨਵੰਬਰ 2011 ਨੂੰ ਸਮਰਪਿਤ ਕੀਤਾ ਸੀ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸੋਹਣ ਸਿੰਘ ਠੰਡਲ ਅਤੇ ਮਦਨ ਮੋਹਨ ਮਿੱਤਲ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਕੱਤਰ ਸੱਭਿਆਚਾਰਕ ਮਾਮਲੇ ਹੁਸਨ ਲਾਲ, ਡਾਇਰੈਕਟਰ ਸੈਰ-ਸਪਾਟਾ ਨਵਜੋਤ ਪਾਲ ਸਿੰਘ ਰੰਧਾਵਾ ਸ਼ਾਮਲ ਸਨ।

About admin

Check Also

ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

        ਬਾਲੀਵੁੱਡ ਫਿਲਮਾਂ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ...

Leave a Reply

Your email address will not be published. Required fields are marked *