Home / Breaking News / ਚੋਣ ਜ਼ਾਬਤੇ ਤੋਂ ਪਹਿਲਾਂ ਅਕਾਲੀ ਦਲ ਵੰਡ ਰਿਹਾ ਗੱਫੇ

ਚੋਣ ਜ਼ਾਬਤੇ ਤੋਂ ਪਹਿਲਾਂ ਅਕਾਲੀ ਦਲ ਵੰਡ ਰਿਹਾ ਗੱਫੇ

ਗੁਰਦਾਸਪੁਰ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਜਿੱਥੇ ਸੂਬੇ ਭਰ ਵਿਚ ਸੰਗਤ ਦਰਸ਼ਨ ਕਰਕੇ ਗ੍ਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ, ਉਥੇ ਹੀ ਕਾਦੀਆਂ ਵਿਖੇ ਅਕਾਲੀ ਉਮੀਦਵਾਰ ਸੇਵਾ ਸਿੰਘ ਸੇਖਵਾਂ ਵਲੋਂ ਵੀ ਗਰੀਬ ਤਪਕੇ ਦੇ ਲੋਕਾਂ ਨੂੰ ਪੰਜ-ਪੰਜ ਮਰਲੇ ਦੇ 45 ਪਲਾਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਅਕਾਲੀ ਉਮੀਦਵਾਰ ਸੇਵਾ ਸਿੰਘ ਸੇਖਵਾਂ ਨੇ ਤੀਸਰੀ ਵਾਰ ਚੋਣਾਂ ਵਿਚ ਅਕਾਲੀ-ਭਾਜਪਾ ਦੀ ਜਿੱਤ ਦਾ ਦਾਅਵਾ ਠੋਕਿਆ ਹੈ।

2016_12image_16_04_441190000sekhwan-ll

ਉਧਰ ਕਾਂਗਰਸੀ ਉਮੀਦਵਾਰ ਨੇ ਕਿਹਾ ਹੈ ਕਿ ਅਕਾਲੀ ਸਰਕਾਰ ਚੋਣਾਂ ਦੇ ਨੇੜੇ ਆਉਣ ਕਰਕੇ ਅਜਿਹੀ ਡਰਾਮੇਬਾਜ਼ੀ ਕਰਦੀ ਹੈ। ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਪਾਰਟੀਆਂ ਦੇ ਉਮੀਦਵਾਰਾਂ ਦਾ ਉਸੇ ਤਰ੍ਹਾਂ ਪ੍ਰਚਾਰ ਵੀ ਤੇਜ਼ ਹੁੰਦਾ ਜਾ ਰਿਹਾ ਹੈ ਪਰ ਵੋਟਰ ਕਿਸ ਪਾਰਟੀ ਅਤੇ ਉਮੀਦਵਾਰ ਦੇ ਹੱਕ ਵਿਚ ਨਿੱਤਰਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

About admin

Check Also

‘इज्जत घर है शौचालय – पीएम मोदी

‘इज्जत घर है शौचालय – पीएम मोदी प्रधानमंत्री -23-09-17 नरेंद्र मोदी के वाराणसी दौरे का ...

Leave a Reply

Your email address will not be published. Required fields are marked *