Home / Breaking News / ਬਾਦਲਾਂ ਤੋਂ ਪੰਜਾਬ ਦੇ ਇਕ-ਇਕ ਪੈਸੇ ਦੇ ਲਿਆ ਜਾਵੇਗਾ ਹਿਸਾਬ : ਕੇਜਰੀਵਾਲ

ਬਾਦਲਾਂ ਤੋਂ ਪੰਜਾਬ ਦੇ ਇਕ-ਇਕ ਪੈਸੇ ਦੇ ਲਿਆ ਜਾਵੇਗਾ ਹਿਸਾਬ : ਕੇਜਰੀਵਾਲ

ਤਰਨਤਾਰਨ : ਪੰਜਾਬ ਦੇ ਸਰਹੱਦੀ ਹਲਕੇ ਖੇਮਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਦਲਾਂ ‘ਤੇ ਜੰਮ ਕੇ ਭੜਾਸ ਕੱਢੀ। ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਉਹ ਬਾਦਲਾਂ ਤੋਂ ਪੰਜਾਬ ਦੇ ਇਕ-ਇਕ ਪੈਸੇ ਦਾ ਹਿਸਾਬ ਲੈਣਗੇ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜੇਲ ਭੇਜ ਕੇ ਹੀ ਸਾਹ ਲੈਣਗੇ।
ਅਰਵਿੰਦ ਕੇਜਰੀਵਾਲ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਕਰਮਜੀਤ ਸਿੰਘ ਪਹੁਵਿੰਡੀਆ ਦੇ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਜੱਸੀ ਜਸਰਾਜ ਵੀ ਮੌਜੂਦ ਸਨ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *