Breaking News
Home / Breaking News / ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਧੀ ਦੀ ਘਰ ਵਾਪਸੀ, ਮੁੜ ਫੜ੍ਹਿਆ ਕਾਂਗਰਸ ਦਾ ਹੱਥ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਧੀ ਦੀ ਘਰ ਵਾਪਸੀ, ਮੁੜ ਫੜ੍ਹਿਆ ਕਾਂਗਰਸ ਦਾ ਹੱਥ

ਪਟਿਆਲਾ : ਬੀਤੇ ਦਿਨੀਂ ਕਾਂਗਰਸ ਨਾਲੋਂ ਤੋੜ-ਵਿਛੋੜਾ ਕਰਕੇ ਭਾਜਪਾ ‘ਚ ਸ਼ਾਮਲ ਹੋਈ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਧੀ ਗੁਰਕੰਵਲ ਕੌਰ ਨੇ ਮੰਗਲਵਾਰ ਨੂੰ ਘਰ ਵਾਪਸੀ ਕਰ ਲਈ ਹੈ। ਗੁਰਕੰਵਲ ਕੌਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਤੋਂ ਪਾਰਟੀ ‘ਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸੁਆਗਤ ਕੀਤਾ। ਜ਼ਿਕਰਯੋਗ ਹੈ ਕਿ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਗੁਰਕੰਵਲ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਦੇ ਪਰਿਵਾਰ ਨੇ ਕਾਂਗਰਸ ਲਈ ਆਪਣਾ ਸਾਰਾ ਜੀਵਨ ਵਾਰ ਦਿੱਤਾ ਪਰ ਕਾਂਗਰਸ ਨਾ ਦੇਸ਼ ਹਿੱਤ ਬਾਰੇ ਸੋਚ ਰਹੀ ਹੈ ਅਤੇ ਨਾ ਹੀ ਪਾਰਟੀ ਨੂੰ ਉਨ੍ਹਾਂ ਦਾ ਪਰਿਵਾਰ ਨਜ਼ਰ ਆ ਰਿਹਾ ਹੈ। ਗੁਰਕੰਵਲ ਕੌਰ ਨੇ ਕਿਹਾ ਸੀ ਕਿ ਕਾਂਗਰਸ ਦੀ ਅਣਦੇਖੀ ਦੇ ਚੱਲਦਿਆਂ ਉਨ੍ਹਾਂ ਨੂੰ ਪਾਰਟੀ ‘ਚ ਘੁਟਣ ਮਹਿਸੂਸ ਹੁੰਦੀ ਸੀ, ਇਸ ਲਈ ਉਨ੍ਹਾਂ ਨੇ ਭਾਜਪਾ ਦਾ ਲੜ ਫੜ੍ਹਿਆ ਹੈ ਪਰ ਹੁਣ ਦੁਬਾਰਾ ਗੁਰਕੰਵਲ ਕੌਰ ਨੇ ਘਰ ਵਾਪਸੀ ਕਰ ਲਈ ਹੈ।

About admin

Check Also

ਢੱਡਰੀਆਂ ਵਾਲੇ ਵੱਲੋਂ ਜ਼ਮੀਨ, ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ  ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ, “ਸ੍ਰੀ ...

Leave a Reply

Your email address will not be published. Required fields are marked *