Breaking News
Home / Delhi / ਕੇਜਰੀਵਾਲ ਵੱਲੋਂ ਬਰਖਾਸਤ ਪੰਜ ਪਿਆਰਿਆਾ ਨਾਲ ਮੁਲਾਕਾਤ

ਕੇਜਰੀਵਾਲ ਵੱਲੋਂ ਬਰਖਾਸਤ ਪੰਜ ਪਿਆਰਿਆਾ ਨਾਲ ਮੁਲਾਕਾਤ

ਅੰਮਿ੍ਤਸਰ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਰਖਾਸਤ ਪੰਜ ਪਿਆਰਿਆਂ ਨਾਲ ਬੀਤੀ ਸ਼ਾਮ ਅਚਾਨਕ ਕੀਤੀ ਗਈ ਮੁਲਾਕਾਤ ਧਾਰਿਮਕ ਤੇ ਸਿਆਸੀ ਹਲਕਿਆਂ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਸਮਝਿਆ ਜਾਂਦਾ ਹੈ ਕਿ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਤੋਂ ਨਾਰਾਜ਼ ਚੱਲ ਰਹੇ ਸਿੱਖ ਵੋਟਰਾਂ ਦਾ ਸਹਿਯੋਗ ਪ੍ਰਾਪਤ ਕਰਨ ਵਾਸਤੇ ਹੀ ਸ੍ਰੀ ਕੇਜਰੀਵਲ ਵੱਲੋਂ ਬਰਖਾਸਤ ਪੰਜ ਪਿਆਰਿਆਂ ਨਾਲ ਮੁਲਾਕਾਤ ਕੀਤੀ ਗਈ ਹੈ | ਇਸ ਤੋਂ ਪਹਿਲਾਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਦੇਣ ਤੋਂ ਇਨਕਾਰ ਕਰਕੇ ਚਰਚਾ ਵਿਚ ਆਉਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਬੀਤੇ ਦਿਨੀਂ ‘ਆਪ’ ‘ਚ ਸ਼ਾਮਿਲ ਹੋ ਗਏ ਸਨ | ਸਮਝਿਆ ਜਾਂਦਾ ਹੈ ਬਾਦਲ ਵਿਰੋਧੀ ਹਰ ਪੰਥਕ ਸ਼ਖਸੀਅਤ ਜਾਂ ਆਗੂ ਨਾਲ ਮੁਲਾਕਾਤ ਕਰਕੇ ‘ਆਪ’ ਆਗੂਆਂ ਵੱਲੋਂ ਸਹਿਯੋਗ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਅੱਜ ਸ਼ਾਮ ਪੰਜ ਪਿਆਰਿਆਂ ਵਿਚੋਂ ਇਕ ਭਾਈ ਮੇਜਰ ਸਿੰਘ ਦੇ ਨਿਵਾਸ ਸਥਾਨ ਅਜਨਾਲਾ ਰੋਡ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਭਾਈ ਸਤਨਾਮ ਸਿੰਘ ਖੰਡਾ ਤੋਂ ਇਲਾਵਾ ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ ਖਾਲਸਾ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਹਾਜ਼ਰ ਸਨ | ਭਾਈ ਸਤਨਾਮ ਸਿੰਘ ਖੰਡਾ ਤੇ ਬਾਕੀ ਪੰਜ ਪਿਆਰਿਆਂ ਨੂੰ ਮਿਲਣ ਤੋਂ ਬਾਅਦ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਪੰਜ ਪਿਆਰਿਆਂ ਤੋਂ ਆਸ਼ੀਰਵਾਦ ਲੈਣ ਆਏ ਹਨ ਤੇ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਆਪਣੇ ਮਿਸ਼ਨ ਦੀ ਸਫਲਤਾ ਤੇ ਭਿ੍ਸ਼ਟਾਚਾਰ ਵਿਰੁੱਧ ਛੇੜੀ ਗਈ ਜੰਗ ਵਿਚ ਸਫਲ ਹੋਣ ਲਈ ਉਨ੍ਹਾਂ ਪੰਜ ਪਿਆਰਿਆਾ ਤੋਂ ਆਸ਼ੀਰਵਾਦ ਲਿਆ ਹੈ¢ ਉਨ੍ਹਾਂ ਕਿਹਾ ਕਿ ਪੰਜ ਪਿਆਰੇ ਬਹੁਤ ਹੀ ਸਤਿਕਾਰਯੋਗ ਹਸਤੀਆਂ ਹਨ ਤੇ ਉਹ ਉਨ੍ਹਾਂ ਦੀ ਨਿਮਰਤਾ ਤੋਂ ਕਾਫੀ ਪ੍ਰਭਾਵਿਤ ਹੋਏ ਹਨ¢ ਜਾਣਕਾਰੀ ਅਨੁਸਾਰ ਕੇਜਰੀਵਾਲ ਨੇ ਬਰਖਾਸਤ ਪੰਜ ਪਿਆਰਿਆ ਵੱਲੋਂ ਸੱਚ ਦੀ ਆਵਾਜ਼ ਬੁਲੰਦ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵੀ ਭਿ੍ਸ਼ਟਾਚਾਰ ਖਿਲਾਫ਼ ਜੰਗ ਲੜ ਰਹੇ ਹਨ | ਇਸ ਮੌਕੇ ਪੰਜ ਪਿਆਰਿਆਂ ਵੱਲੋਂ ਸ੍ਰੀ ਕੇਜਰੀਵਾਲ ਨੂੰ ਲੋਈ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸੰਪਰਕ ਕੀਤੇ ਜਾਣ ‘ਤੇ ਪੰਜ ਪਿਆਰੇ ਭਾਈ ਸਤਨਾਮ ਸਿੰਘ ਖ਼ਾਲਸਾ ਨੇ ਇਸ ਮਿਲਣੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਮਿਲਣੀ ਸਾਧਾਰਣ ਮਿਲਣੀ ਸੀ ਤੇ ਇਸ ਮੌਕੇ ਕੋਈ ਸਿਆਸੀ ਗੱਲਬਾਤ ਨਹੀਂ ਹੋਈ | ਜ਼ਿਕਰਯੋਗ ਹੈ ਕਿ ਕੁੱਝ ਹਫਤੇ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ ਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ: ਮਨਜੀਤ ਸਿੰਘ ਵੱਲੋਂ ਵੀ ਅੰਮਿ੍ਤਸਰ ਵਿਖੇ ਇਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ ਗਿਆ ਸੀ |

About admin

Check Also

Capt.-Amarinde-jathedar

ਨਸ਼ੇ ਦੇ ਖਿਲਾਫ ਸੰਦੇਸ਼ ਦੇਣ ਲਈ ਕੈਪਟਨ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਲਿਖਿਆ ਮੰਗ ਪੱਤਰ

ਅੱਜ ਪੰਜਾਬ ਨਸ਼ੇ ਦੇ ਦਲਦਲ ਵਿੱਚ ਬੂਰੀ ਤਰ੍ਹਾਂ ਫੱਸ ਚੁੱਕਿਆ ਹੈ।ਹਰ ਕਿਸੇ ਨੂੰ ਇਸਦੀ ਚਿੰਤਾ ...

Leave a Reply

Your email address will not be published. Required fields are marked *

My Chatbot
Powered by Replace Me