Breaking News
Home / Breaking News / ਡੇਰਾ ਸਿਰਸਾ ਦਾ ਅਸ਼ੀਰਵਾਦ: ਸਿੱਖ ਆਗੂਆਂ ‘ਤੇ ਲਟਕੀ ਕਾਰਵਾਈ ਦੀ ਤਲਵਾਰ

ਡੇਰਾ ਸਿਰਸਾ ਦਾ ਅਸ਼ੀਰਵਾਦ: ਸਿੱਖ ਆਗੂਆਂ ‘ਤੇ ਲਟਕੀ ਕਾਰਵਾਈ ਦੀ ਤਲਵਾਰ

ਅੰਮ੍ਰਿਤਸਰ : ਲਗਭਗ ਦੋ ਦਰਜਨ ਸਿੱਖ ਆਗੂਆਂ ਨੇ ਡੇਰਾ ਸਿਰਸਾ ਜਾ ਕੇ ਸਿਆਸੀ ਸਮਰਥਨ ਪ੍ਰਾਪਤ ਕਰਨ ਅਤੇ ਅਸ਼ੀਰਵਾਦ ਲੈਣ ਲਈ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ। ਇਨ੍ਹਾਂ ਆਗੂਆਂ ਵਿੱਚ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਸਮੇਤ ਕਾਂਗਰਸ ਅਤੇ ‘ਆਪ’ ਦੇ ਸਿੱਖ ਉਮੀਦਵਾਰ ਸ਼ਾਮਲ ਹਨ। ਇਹ ਤੱਥ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਸਾਹਮਣੇ ਆਏ ਹਨ।

  ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਹੁਣ ਤੱਕ ਇਸ ਮਾਮਲੇ ਵਿੱਚ ਸਬੂਤਾਂ ਵਜੋਂ ਅਖਬਾਰਾਂ ਦੀਆਂ ਸੁਰਖੀਆਂ ਅਤੇ ਸੋਸ਼ਲ ਮੀਡੀਆ ‘ਤੇ ਚੱਲ ਰਹੀ ਇੱਕ ਵੀਡੀਓ ਮਿਲੀ ਹੈ। ਜਾਂਚ ਕਮੇਟੀ ਵੱਲੋਂ ਇਨ੍ਹਾਂ ਖਬਰਾਂ ਅਤੇ ਵੀਡੀਓ ਕਲਿੱਪ ਦੇ ਆਧਾਰ ‘ਤੇ ਹੀ ਡੇਰਾ ਸਿਰਸਾ ਜਾ ਕੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਵਾਲਿਆਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਵਿੱਚ ਲਗਭਗ 22 ਸਿੱਖ ਆਗੂ ਸ਼ਾਮਲ ਹਨ। ਇਹ ਆਗੂ ਹਾਕਮ ਧਿਰ ਸਮੇਤ ਕਾਂਗਰਸ ਅਤੇ ਹੋਰ ਪਾਰਟੀਆਂ ਨਾਲ ਸਬੰਧਤ ਹਨ।

  ਜਾਂਚ ਕਮੇਟੀ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਅਕਾਲ ਤਖ਼ਤ ਦੇ ਹੁਕਮ ਮੁਤਾਬਿਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਇਕ ਮੀਟਿੰਗ ਕਰਕੇ ਹੁਣ ਤੱਕ ਦੀ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲੀ ਕਾਰਵਾਈ ਬਾਰੇ ਵਿਚਾਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਿੱਖ ਆਗੂਆਂ ਦੇ ਡੇਰਾ ਸਿਰਸਾ ਜਾ ਕੇ ਹੁਕਮਨਾਮੇ ਦੀ ਉਲੰਘਣਾ ਕਰਨ ਬਾਰੇ ਨਾਂ ਆ ਰਹੇ ਹਨ , ਉਨ੍ਹਾਂ ਨਾਲ ਇਸ ਸਬੰਧੀ ਮੀਟਿੰਗ ਕਰਕੇ ਉਨ੍ਹਾਂ ਕੋਲੋਂ ਇਸਦੀ ਤਸਦੀਕ ਕੀਤੀ ਜਾਵੇਗੀ। ਜਾਂਚ ਕਮੇਟੀ ਸਮੁੱਚੀ ਜਾਂਚ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪੇਗੀ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਜਾਂਚ ਕਮੇਟੀ ਦੀ ਰਿਪੋਰਟ 26 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਬਾਅਦ ਹੀ ਸ੍ਰੀ ਅਕਾਲ ਤਖਤ ਨੂੰ ਸੌਂਪੀ ਜਾਵੇਗੀ। ਜਾਂਚ ਕਮੇਟੀ ਨੇ ਵੀ ਕਿਹਾ ਹੈ ਕਿ ਜਾਂਚ ਦੌਰਾਨ ਡੇਰੇ ਗਏ ਸਿੱਖ ਆਗੂਆਂ ਦਾ ਪੱਖ ਲੈਣ ਵਿੱਚ ਸਮਾਂ ਲੱਗ ਸਕਦਾ ਹੈ।

About admin

Check Also

ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ਦਿਹਾਂਤ

        ਬਾਲੀਵੁੱਡ ਫਿਲਮਾਂ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਰੀਤਾ ਕੋਇਰਾਲ ਦਾ ...

Leave a Reply

Your email address will not be published. Required fields are marked *