Home / Featured / Crime / ਗੈਂਗਸਟਰ ਦੀ ਗ੍ਰਿਫ਼ਤਾਰੀ,ਸਾਥੀਆਂ ਵੱਲੋਂ ਹੰਗਾਮਾ
the supporters of gangster Lovely Lamba forcibly got the shops shut following arrest of gangster. photo indereet verma

ਗੈਂਗਸਟਰ ਦੀ ਗ੍ਰਿਫ਼ਤਾਰੀ,ਸਾਥੀਆਂ ਵੱਲੋਂ ਹੰਗਾਮਾ

ਲੁਧਿਆਣਾ : ਗੈਂਗਸਟਰ ਲਵਲੀ ਲੰਬਾ ਨੂੰ ਲੁਧਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਦੇ ਸਾਥੀਆਂ ਨੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਐਤਵਾਰ ਸ਼ਾਮੀ ਗੈਂਗਸਟਰ ਲਵਲੀ ਦੇ 100 ਤੋਂ ਵੱਧ ਸਾਥੀਆਂ ਨੇ ਜ਼ਬਰਦਸਤੀ ਚੌੜਾ ਬਾਜ਼ਾਰ ਤੇ ਘੰਟਾ ਘਰ ਬਾਜ਼ਾਰ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ। ਪ੍ਰਦਰਸ਼ਨਕਾਰੀਆਂ ਦੇ ਕਹਿਣਾ ਸੀ ਕਿ ਪੁਲਿਸ ਨੇ ਨਜਾਇਜ਼ ਤੌਰ ਉੱਤੇ ਲਵਲੀ ਨੂੰ ਹਿਰਾਸਤ ਵਿੱਚ ਲਿਆ ਹੈ।

  ਸਾਰੇ ਹੀ ਲਵਲੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਿਰੋਧ ਕਰ ਰਹੇ ਸਨ। ਇਸ ਦੌਰਾਨ ਟਰੈਫ਼ਿਕ ਜਾਮ ਕਰਨ ਵਾਲੇ ਲੋਕਾਂ ’ਤੇ ਪੁਲੀਸ ਨੇ ਹਲਕਾ ਲਾਠੀਚਾਰਜ ਕਰ ਕੇ ਉਨ੍ਹਾਂ ਨੂੰ ਮੌਕੇ ਤੋਂ ਭਜਾਇਆ। ਇਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮਾਂ ਦੀ ਮੌਕੇ ’ਤੇ ਤੈਨਾਤੀ ਕਰ ਦਿੱਤੀ ਗਈ।

ਦੂਜੇ ਪਾਸੇ ਪੁਲਿਸ ਅਨੁਸਾਰ ਉਨ੍ਹਾਂ ਨੇ ਲਵਲੀ ਲੰਬਾ, ਜੈਜ਼ੀ, ਮਹਿੰਦਰ ਸਿੰਘ ਫ਼ੌਜੀ, ਸੁਨੀਲ ਤੇ ਉਸ ਦੇ ਪੰਜ ਹੋਰ ਸਾਥੀਆਂ ਦੇ ਖ਼ਿਲਾਫ਼ ਨਿਊ ਵਾਲਮੀਕੀ ਨਗਰ ਵਾਸੀ ਮਨੀਸ਼ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਮਨੀਸ਼ ਕੁਮਾਰ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਚੰਦਰ ਨਗਰ ਇਲਾਕੇ ਵਿੱਚ ਮੁਲਜ਼ਮਾਂ ਨੇ ਉਸ ਕੋਲੋਂ 1500 ਰੁਪਏ ਲੁੱਟੇ ਤੇ ਉਸ ਦੇ ਨਾਲ ਮਾਰਕੁੱਟ ਕੀਤੀ। ਇਸ ਮਾਮਲੇ ਵਿੱਚ ਪੁਲੀਸ ਨੇ ਐਤਵਾਰ ਦੇਰ ਸ਼ਾਮ ਨੂੰ ਲਵਲੀ ਲੰਬਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਸ ਤੋਂ ਬਾਅਦ ਉਸ ਦੇ ਸਾਥੀਆਂ ਨੇ ਜ਼ਬਰਦਸਤੀ ਇਲਾਕੇ ਦੀਆਂ ਦੁਕਾਨਾਂ ਬੰਦ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਪੁਲੀਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪਹੁੰਚੇ ਪੁਲੀਸ ਮੁਲਾਜ਼ਮਾਂ ਨੇ ਟਰੈਫ਼ਿਕ ਜਾਮ ਕਰਨ ਵਾਲੇ ਲੋਕਾਂ ਨੂੰ ਉੱਥੋਂ ਭਜਾਇਆ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਫ਼ ਪੁਲੀਸ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਟਰੈਫ਼ਿਕ ਜਾਮ ਤੇ ਜ਼ਬਰਦਸਤੀ ਦੁਕਾਨਾਂ ਬੰਦ ਕਰਵਾਉਣ ਵਾਲਿਆਂ ਦੇ ਖ਼ਿਲਾਫ਼ ਵੀ ਕਾਰਵਾਈ ਕਰੇਗੀ। ਪੁਲੀਸ ਫੋਰਸ ਨੂੰ ਕਹਿ ਦਿੱਤਾ ਗਿਆ ਹੈ ਕਿ ਮਾਹੌਲ ਖ਼ਰਾਬ ਕਰਨ ਵਾਲੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ।

About admin

Check Also

ਲੁਧਿਆਣਾ ਸਿਟੀ ਸੈਂਟਰ ਘੋਟਾਲੇ ਤੇ ਕੀ ਬੋਲੇ ??? ਸਿਮਰਜੀਤ ਸਿੰਘ ਬੈਂਸ

ਲੁਧਿਆਣਾ ‘ਚ ਸਿਟੀ ਸਕੈਨ ਘੋਟਾਲੇ ‘ਚ ਜਦੋਂ ਵਿਜੀਲੈਂਸ ਦੇ ਸਾਬਕਾ ਐੱਸ. ਐੱਸ. ਪੀ. ਕੰਵਰਜੀਤ ਸਿੰਘ ...

Leave a Reply

Your email address will not be published. Required fields are marked *

My Chatbot
Powered by Replace Me