Home / Delhi / ਗੁਰਦੁਆਰਾ ਕਮੇਟੀ ਚੋਣਾਂ ‘ਤੇ ਆਮ ਆਦਮੀ ਪਾਰਟੀ ਦਾ ਸਟੈਂਡ

ਗੁਰਦੁਆਰਾ ਕਮੇਟੀ ਚੋਣਾਂ ‘ਤੇ ਆਮ ਆਦਮੀ ਪਾਰਟੀ ਦਾ ਸਟੈਂਡ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਆਮ ਆਦਮੀ ਪਾਰਟੀ ਦੇ ਸਿੱਖ ਲੀਡਰਾਂ ਨੇ ਆਪਣਾ ਸਟੈਂਡ ਸਪਸ਼ਟ ਕੀਤਾ ਹੈ। ਚੋਣ ਪ੍ਰਚਾਰ ਵਿੱਚ ਜੁਟੇ ਲੀਡਰਾਂ ਨੇ ਕਿਹਾ ਹੈ ਕਿ ਉਹ ਨਿੱਜੀ ਤੌਰ ‘ਤੇ ਸਰਗਰਮ ਹਨ। ਇਸ ਨਾਲ ਪਾਰਟੀ ਦਾ ਕੁਝ ਲੈਣ-ਦੇਣ ਨਹੀਂ।

ਕਮੇਟੀ ਦੀਆਂ ਚੋਣਾਂ ਲੜ ਰਹੇ ਪੰਥਕ ਸੇਵਾ ਦਲ ਦੇ ਕਨਵੀਨਰ ਅਵਤਾਰ ਸਿੰਘ ਕਾਲਕਾ ਜੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਦਿੱਲੀ ਕਮੇਟੀ ਚੋਣਾਂ ਲਈ ਸਰਗਰਮ ਹਨ। ‘ਆਪ’ ਦਾ ਇਨ੍ਹਾਂ ਚੋਣਾਂ ਨਾਲ ਕੋਈ ਲਾਗਾ-ਦੇਗਾ ਨਹੀਂ। ਕਾਲਕਾ ਮੁਤਾਬਕ ਉਹ ਪਹਿਲਾਂ ਵੀ ਗੋਬਿੰਦਪੁਰੀ ਤੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ। ਪੰਥਕ ਸੇਵਾ ਦਲ ਨਾਲ ਜੁੜਨਾ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਹਿਲਾਂ ਹੀ ਚੋਣਾਂ ਸਬੰਧੀ ਆਪਣੀ ਸਥਿਤੀ ਸਪਸ਼ਟ ਕਰ ਚੁੱਕੀ ਹੈ।

ਤਿਲਕ ਨਗਰ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਦਾ ਗੁਰਦੁਆਰਾ ਚੋਣਾਂ ਨਾਲ ਕੋਈ ਸਰੋਕਾਰ ਨਾ ਹੋਣ ਕਰਕੇ ਉਹ ਕਿਸੇ ਵੀ ਧੜੇ ਲਈ ਪ੍ਰਚਾਰ ਨਹੀਂ ਕਰ ਰਹੇ। ਉਂਜ ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਤੇ ਬਲਦੇਵ ਸਿੰਘ ਵਡਾਲਾ ਸਿੱਖ ਕੌਮ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਹਨ।

ਸਾਬਕਾ ਵਿਧਾਇਕ ਨੇ ਰਾਜੌਰੀ ਗਾਰਡਨ ਤੋਂ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ 2015 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਰਾਇਆ ਸੀ। ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਉਹ ਸਰਨਾ ਭਰਾਵਾਂ ਦੀ ਮਦਦ ਕਰ ਸਕਦੇ ਹਨ, ਪਰ ਉਨ੍ਹਾਂ ਇਨ੍ਹਾਂ ਕਿਆਸਅਰਾਈਆਂ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ।

About admin

Check Also

ਖੇਤੀਬਾੜੀ ਵਿਕਾਸ ਕੇਂਦਰ ਨੇ ਪੰਜਾਬ ਵਿੱਚ ਪੈਰ ਪਸਾਰਨੇ ਕੀਤੇ ਸ਼ੁਰੂ

ਪ੍ਰਧਾਨ ਮੰਤਰੀ ਦੀ ਕਿਸਾਨ-ਭਲਾਈ ਯੋਜਨਾ ਤਹਿਤ ਹੀ ਖੇਤੀਬਾੜੀ ਵਿਕਾਸ ਕੇਂਦਰ ਨੇ ਪੰਜਾਬ ਵਿੱਚ ਪੈਰ ਪਸਾਰਨੇ ...

Leave a Reply

Your email address will not be published. Required fields are marked *