Home / Breaking News / ਮੁੱਖ ਮੰਤਰੀ ਤੇ ਮੰਤਰੀਆਂ ਦੇ ਆਰਜ਼ੀ ਸਟਾਫ ਦਾ ਕਾਰਜਕਾਲ ਵਧਿਆ

ਮੁੱਖ ਮੰਤਰੀ ਤੇ ਮੰਤਰੀਆਂ ਦੇ ਆਰਜ਼ੀ ਸਟਾਫ ਦਾ ਕਾਰਜਕਾਲ ਵਧਿਆ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਵੀਂ ਸਰਕਾਰ ਦੇ ਗਠਨ ਤੱਕ ਮੁੱਖ ਮੰਤਰੀ, ਮੰਤਰੀਆਂ ਅਤੇ ਕੁੱਝ ਇਕ ਹੋਰ ਅਹੁਦਿਆਂ ‘ਤੇ ਕੰਮ ਕਰ ਰਹੇ ਅਸਥਾਈ ਸਟਾਫ਼ ਅਤੇ ਅਧਿਕਾਰੀਆਂ ਦੇ ਕਾਰਜਕਾਲ ਵਿਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।

ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਲਏ ਗਏ ਇਸ ਫ਼ੈਸਲੇ ਅਨੁਸਾਰ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਨ ਵਾਲੇ 234 ਅਧਿਕਾਰੀਆਂ ਜਿਨ੍ਹਾਂ ਦਾ ਕਾਰਜਕਾਲ 28 ਫਰਵਰੀ, 2017 ਨੂੰ ਖ਼ਤਮ ਹੋ ਗਿਆ ਸੀ ਨੂੰ ਹੁਣ 31 ਮਾਰਚ, 2017 ਤੱਕ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਦੋਂ ਕਿ ਉਨ੍ਹਾਂ ਲਈ ਆਖ਼ਰੀ ਮਹੀਨੇ ਦੀ ਤਨਖ਼ਾਹ ਨਵੇਂ ਮਾਲੀ ਸਾਲ ਦੌਰਾਨ ਦਿੱਤੀ ਜਾਵੇਗੀ।

ਮੁੱਖ ਮੰਤਰੀ ਅਤੇ ਮੰਤਰੀਆਂ, ਵਿਰੋਧੀ ਧਿਰ ਦੇ ਨੇਤਾ, ਰਾਜ ਦੇ ਮੁੱਖ ਸਕੱਤਰ ਅਤੇ ਕੁੱਝ ਇੱਕ ਹੋਰ ਅਦਾਰਿਆਂ ਵਿਚ ਕੰਮ ਕਰ ਰਹੇ ਸਲਾਹਕਾਰਾਂ, ਆਫ਼ੀਸਰ ਆਨ ਸਪੈਸ਼ਲ ਡਿਊਟੀ ਅਤੇ ਲੇਟੀਗੇਸ਼ਨ ਵਿਭਾਗ ਵਿਚ ਅਸਥਾਈ ਅਹੁਦਿਆਂ ‘ਤੇ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਇਸ ਫ਼ੈਸਲੇ ਦਾ ਲਾਭ ਮਿਲ ਸਕੇਗਾ।

ਵਰਨਣਯੋਗ ਹੈ ਕਿ ਰਾਜ ਵਿਚ ਨਵੀਂ ਸਰਕਾਰ ਦਾ ਗਠਨ 15 ਮਾਰਚ ਦੇ ਨੇੜੇ ਤੇੜੇ ਹੋਣ ਦੀ ਸੰਭਾਵਨਾ ਹੈ ਤੇ ਨਵੀਂ ਸਰਕਾਰ ਨੂੰ ਕੰਮ ਕਾਜ ਸੰਭਾਲਣ ਵਿਚ ਕੁੱਝ ਦਿਨ ਦਾ ਸਮਾਂ ਲੱਗਣ ਕਾਰਨ ਇਸ ਦਾ ਸਰਕਾਰੀ ਕੰਮ ਕਾਜ ‘ਤੇ ਅਸਰ ਨਾ ਪਵੇ ਰਾਜ ਸਰਕਾਰ ਵੱਲੋਂ ਇਸ ਲਈ ਉਕਤ ਫ਼ੈਸਲਾ ਲਿਆ ਗਿਆ।

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *