Breaking News
Home / Breaking News / ਸਿੱਖ ਕਤਲੇਆਮ ‘ਚ ਸ਼ਾਮਲ ਪੁਲਿਸ ਅਫ਼ਸਰਾਂ ਦੀ ਸ਼ਾਮਤ

ਸਿੱਖ ਕਤਲੇਆਮ ‘ਚ ਸ਼ਾਮਲ ਪੁਲਿਸ ਅਫ਼ਸਰਾਂ ਦੀ ਸ਼ਾਮਤ

ਚੰਡੀਗੜ੍ਹ: ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀ.ਜੀ.ਪੀ. ਨੂੰ ਨਵੰਬਰ 1984 ‘ਚ ਹੋਂਦ ਚਿੱਲੜ ਕਤਲੇਆਮ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ ਹੈ, ਉਨ੍ਹਾਂ ਵਿੱਚ ਤਤਕਾਲੀ ਐਸ.ਪੀ. ਸਤਿੰਦਰ ਕੁਮਾਰ, ਡੀ.ਐਸ.ਪੀ. ਰਾਮ ਭੱਜ, ਐਸ.ਆਈ. ਰਾਮ ਕਿਸ਼ੋਰ ਤੇ ਹੈੱਡ ਕਾਂਸਟੇਬਲ ਰਾਮ ਕੁਮਾਰ ਪ੍ਰਮੁੱਖ ਹਨ।

ਹਰਿਆਣਾ ਦੇ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਡੀਜੀਪੀ ਹਰਿਆਣਾ ਨੂੰ ਭੇਜੇ ਪੱਤਰ ਨੰਬਰ 3/1/2011-1ਐਚ(ਛ) ‘ਚ ਕਿਹਾ ਕਿ ਸਬੰਧਤ ਪੁਲਿਸ ਅਧਿਕਾਰੀਆਂ ਖਿਲਾਫ਼ ਧਾਰਾ 217, 218, 219, 220, 221, 302, 395, 436 ਅਤੇ 120-ਬੀ ਤਹਿਤ ਕਾਰਵਾਈ ਕੀਤੀ ਜਾਵੇ। ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ ਹਾਈਕੋਰਟ ਵਿੱਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਇਸ ਕਤਲੇਆਮ ‘ਚ ਸ਼ਾਮਲ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਗ੍ਰਹਿ ਵਿਭਾਗ ਨੂੰ ਪੱਤਰ ਲਿਖਿਆ ਸੀ।

ਇਸ ‘ਤੇ ਕਾਰਵਾਈ ਕਰਦਿਆਂ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਨੇ ਡੀਜੀਪੀ ਨੂੰ ਇਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਤੋਂ ਪਹਿਲਾਂ ਸਰਕਾਰ ਨੇ ਉਕਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਸਟਿਸ ਟੀਪੀ ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਸਨ। ਹੈੱਡ ਕਾਂਸਟੇਬਲ ਰਾਮ ਕੁਮਾਰ ਨੂੰ ਇੰਸਪੈਕਟਰ, ਐਸਆਈ ਰਾਮ ਕਿਸ਼ੋਰ ਨੂੰ ਐਸਪੀ, ਡੀਐਸਪੀ ਰਾਮ ਭੱਜ ਨੂੰ ਐਸਪੀ ਤੇ ਐਸਪੀ ਸਤਿੰਦਰ ਕੁਮਾਰ ਨੂੰ ਡੀਆਈਜੀ ਤੱਕ ਤਰੱਕੀ ਦਿੱਤੀ ਗਈ ਸੀ।

ਜ਼ਿਕਰਯੋਗ ਹੈ ਕਿ ਨਵੰਬਰ 1984 ‘ਚ ਦਿੱਲੀ ਸਮੇਤ ਸਮੁੱਚੇ ਭਾਰਤ ‘ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਜਿਸ ਨੂੰ ਮੌਜੂਦਾ ਭਾਰਤ ਸਰਕਾਰ ਨੇ ਸਿੱਖ ਨਸਲਕੁਸ਼ੀ ਕਰਾਰ ਦਿੱਤਾ ਹੈ। ਪੀੜਤਾਂ ਦਾ ਇਲਜ਼ਾਮ ਹੈ ਕਿ 32 ਵਰ੍ਹੇ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਮਿਲੀ ਸਗੋਂ ਉਹ ਤਰੱਕੀਆਂ ਤੇ ਉੱਚੇ ਅਹੁਦਿਆਂ ਦਾ ਅਨੰਦ ਮਾਣ ਰਹੇ ਹਨ।

About admin

Check Also

ਢੱਡਰੀਆਂ ਵਾਲੇ ਵੱਲੋਂ ਜ਼ਮੀਨ, ਜਾਇਦਾਦ ਪੰਥ ਨੂੰ ਦੇਣ ਦਾ ਐਲਾਨ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ  ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ, “ਸ੍ਰੀ ...

Leave a Reply

Your email address will not be published. Required fields are marked *