Home / Breaking News / ਚੁਰਾਸੀ ਕਤਲੇਆਮ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਚੁਰਾਸੀ ਕਤਲੇਆਮ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 1984 ਸਿੱਖ ਵਿਰੋਧੀ ਕਤਲੇਆਮ ਮਾਮਲੇ ਦੀਆਂ 199 ਫਾਈਲਾਂ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਕਤਲੇਆਮ ਦੀ ਜਾਂਚ ਲਈ ਗਠਿਤ ਕੀਤੀ ਗਈ ਐਸ.ਆਈ.ਟੀ. ਨੂੰ ਸਟੇਟਸ ਰਿਪੋਰਟ ਸੌਂਪਣ ਲਈ ਆਖਿਆ ਸੀ।

ਕੇਸ ਨਾਲ ਜੁੜੀਆਂ ਸਾਰੀਆਂ ਫਾਈਲਾਂ ਤਿੰਨ ਹਫ਼ਤਿਆਂ ਵਿੱਚ ਅਦਾਲਤ ਵਿੱਚ ਪੇਸ਼ ਕਰਨ ਲਈ ਆਖਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 25 ਅਪ੍ਰੈਲ ਨੂੰ ਹੋਵੇਗੀ। ਇਸ ਮਾਮਲੇ ਦੀ ਜਾਂਚ ਲਈ 2014 ਵਿੱਚ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ। ਪਟੀਸ਼ਨਰ ਗੁਰਲਾਡ ਸਿੰਘ ਕਾਹਲੋਂ ਨੇ ਜਸਟਿਸ ਦੀਪਕ ਮਿਸ਼ਰਾ ਤੇ ਜਸਟਿਸ ਆਰ ਭਾਨੂਮਤੀ ਉੱਤੇ ਆਧਾਰਿਤ ਬੈਂਚ ਨੂੰ ਦੱਸਿਆ ਸੀ ਕਿ ਐਸ.ਆਈ.ਟੀ. ਜਾਂਚ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ।

ਇਸ ਤੋਂ ਬਾਅਦ ਅਦਾਲਤ ਨੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਆਖਿਆ ਸੀ। ਇਸ ਤੋਂ ਪਹਿਲਾਂ ਕੇਂਦਰ ਨੇ ਕੋਰਟ ਨੂੰ ਦੱਸਿਆ ਸੀ ਕਿ 221 ਮਾਮਲਿਆਂ ਵਿੱਚੋਂ 21 ਦੀ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ ਇੱਕ ਹੋਰ ਮਾਮਲੇ ਵਿੱਚ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਲਾਈ ਡਿਟੇਕਟਰ ਟੈਸਟ ਸਬੰਧੀ ਸੀਬੀਆਈ ਦੀ ਪਟੀਸ਼ਨ ਉੱਤੇ 30 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *