Breaking News
Home / Delhi / ‘ਆਪ’ ਲੀਡਰਾਂ ਨੂੰ ਮਿਲਣ ਲੱਗੀਆਂ ਜਾਨੋਂ ਮਾਰਨ ਦੀਆਂ ਧਮਕੀਆਂ

‘ਆਪ’ ਲੀਡਰਾਂ ਨੂੰ ਮਿਲਣ ਲੱਗੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਪਟਿਆਲਾ ਹਾਊਸ ਕੋਰਟ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਹੋਰ ਸੀਨੀਅਰ ਲੀਡਰਾਂ ਨੂੰ ਕਥਿਤ ਧਮਕੀ ਮਿਲਣ ਦਾ ਇਲਜ਼ਾਮ ਲਾਇਆ ਹੈ। ‘ਆਪ’ ਦੇ ਲੀਡਰ ਰਾਘਵ ਚੱਢਾ ਮੁਤਾਬਕ ਕੋਰਟ ਦੇ ਬਾਹਰ ‘ਆਪ’ ਦੇ ਲੀਡਰਾਂ ਨੂੰ ਕਤਲ ਕਰਨ ਦੀ ਧਮਕੀ ਦਿੱਤੀ ਗਈ ਹੈ।

ਚੱਢਾ ਨੇ ਕਿਹਾ ਕਿ ਮਾਨਹਾਨੀ ਦੇ ਇੱਕ ਮਾਮਲੇ ‘ਚ ਸੁਣਵਾਈ ਸਮੇਂ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਇੱਕ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਕੇਜਰੀਵਾਲ ਖ਼ਿਲਾਫ ਮਾਨਹਾਨੀ ਦੇ ਕੇਸ ‘ਚ ਸੁਣਵਾਈ ਹੋਣੀ ਸੀ। ਸੁਣਵਾਈ ਤੋਂ ਬਾਅਦ ਇਸ ਤਰ੍ਹਾਂ ਦੀ ਧਮਕੀ ਦਿੱਤੀ ਗਈ।

ਚੱਢਾ ਨੇ ਟਵੀਵਰ ‘ਤੇ ਕਿਹਾ ਹੈ ਕਿ ਧਮਕੀ ਦੇਣ ਵਾਲਾ ਵਿਅਕਤੀ ਵਕੀਲ ਦੀ ਡ੍ਰੈਸ ‘ਚ ਸੀ। ਉਹ ਇਸ ਮਾਮਲੇ ‘ਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣਗੇ। ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਵੀ ਇਸ ਤਰ੍ਹਾਂ ਦੀ ਘਟਨਾ ਦੀ ਪੁਸ਼ਟੀ ਕੀਤੀ ਹੈ।

About admin

Check Also

ਜੁਲਾਈ ਦੇ ਇਹਨਾਂ ਦਿਨਾਂ ਦੌਰਾਨ ਬੰਦ ਰਹੇਗਾ ‘ ਵਿਰਾਸਤ ਏ ਖਾਲਸਾ ’

  ਆਨੰਦਪੁਰ ਸਾਹਿਬ, ਇਥੇ ਸਥਿਤ ਵਿਰਾਸਤ ਏ ਖਾਲਸਾ ਛਿਮਾਹੀ ਰੱਖ-ਰਖਾਵ ਅਧੀਨ  23 ਜੁਲਾਈ ਤੋਂ 31 ...

Leave a Reply

Your email address will not be published. Required fields are marked *

My Chatbot
Powered by Replace Me