Breaking News
Home / Featured / ਅਮਰੀਕੀ ਕਾਂਗਰਸ ਵੱਲੋਂ ਵਿਸਾਖੀ ਨੂੰ ਸਿੱਖਾਂ ਦੇ ਧਾਰਮਿਕ ਤਿਉਹਾਰ ਵਜੋਂ ਮਾਨਤਾ

ਅਮਰੀਕੀ ਕਾਂਗਰਸ ਵੱਲੋਂ ਵਿਸਾਖੀ ਨੂੰ ਸਿੱਖਾਂ ਦੇ ਧਾਰਮਿਕ ਤਿਉਹਾਰ ਵਜੋਂ ਮਾਨਤਾ

ਵਾਸ਼ਿੰਗਟਨ ਡੀਸੀ-ਵਿਸ਼ਵ ‘ਚ ਰਹਿੰਦੀ ਸਾਰੀ ਸਿੱਖ ਕੌਮ ਲਈ ਇਹ ਵੱਡੀ ਅਤੇ ਖ਼ੁਸ਼ੀ ਦੀ ਖ਼ਬਰ ਹੈ ਕਿ ਅਮਰੀਕਾ ਦੇ ਸਮੁੱਚੇ ਕਾਂਗਰਸ ਮੈਨਾਂ ਦੇ ਇਜਲਾਸ ‘ਚ ਅੱਜ ਸਿੱਖਾਂ ਦੇ ਤਿਉਹਾਰ ਵਿਸਾਖੀ ਨੂੰ ਮਾਨਤਾ ਦੇਣ ਦਾ ਮਤਾ ਪਾ ਦਿੱਤਾ ਗਿਆ ਹੈ । ਇਹ ਮਤਾ ਵਾਸ਼ਿੰਗਟਨ ਡੀਸੀ ਦੀ ਕੈਪੀਟਲ ਹਿੱਲ ‘ਚ ਪਾਇਆ ਗਿਆ ਜਿੱਥੇ ਕਿ ਅਮਰੀਕਾ ਸਰਕਾਰ ਦੇ ਮਤੇ ਪੈਂਦੇ ਹਨ ਤੇ ਕਾਨੂੰਨ ਬਣਦੇ ਹਨ । ਇਹ ਮਤਾ ਪੈਣ ਨਾਲ ਅਮਰੀਕਾ ‘ਚ ਵਿਸਾਖੀ ਨੂੰ ‘ਨੈਸ਼ਨਲ ਸਿੱਖ ਡੇਅ’ ਵਜੋਂ ਨਿਰਧਾਰਤ ਕਰਨ ਦਾ ਰਾਹ ਵੀ ਖੁੱਲ੍ਹ ਗਿਆ ਹੈ । ਅੱਜ ਵਾਸ਼ਿੰਗਟਨ ਡੀਸੀ ਦੀ ਕੈਪੀਟਲ ਹਿੱਲ ‘ਚ ਅਮਰੀਕਾ ਦੇ ਸਾਰੇ ਕਾਂਗਰਸ ਮੈਨ ਸਪੀਕਰ ਪੌਲ ਰਾਇਨ ਦੀ ਪ੍ਰਧਾਨਗੀ ‘ਚ ਹੋਈ 115ਵੀਂ ਕਾਂਗਰਸ ਦੇ ਪਹਿਲੇ ਇਜਲਾਸ ‘ਚ ਇਕੱਤਰ ਹੋਏ ਸਨ, ਜਿਸ ‘ਚ ਵਿਸਾਖੀ ਨੂੰ ਸਿੱਖਾਂ ਦੇ ਤਿਉਹਾਰ ਵਜੋਂ ਮਾਨਤਾ ਦੇਣ ਲਈ ਮਤਾ ਨੰਬਰ 189 ਕਾਂਗਰਸ ਮੈਨ ਪੈਟਰਿਕ ਰੋਮੀ ਨੇ ਪੜ੍ਹਿਆ । ਇਸ ਮਤੇ ‘ਚ ਵਿਸ਼ੇਸ਼ ਕਰਕੇ 100 ਤੋਂ ਵੱਧ ਗੁਰਦੁਆਰਾ ਸਾਹਿਬ ਅਤੇ ਸਿੱਖ ਜਥੇਬੰਦੀਆਂ ਵੱਲੋਂ ਬਣਾਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੇ ਕਾਂਗਰਸ ਮੈਨਾਂ ਵੱਲੋਂ ਬਣਾਈ ‘ਸਿੱਖ ਕਾਕਸ’ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਇਨ੍ਹਾਂ ਸੰਸਥਾਵਾਂ ਨੇ ਵਿਸਾਖੀ ਦੀ ਧਾਰਮਿਕ, ਸੱਭਿਆਚਾਰਕ ਤੇ ਇਤਿਹਾਸਕ ਮਹੱਤਤਾ ਬਾਰੇ ਅਮਰੀਕਾ ਦੀ ਕਾਂਗਰਸ ਨੂੰ ਸਬੂਤਾਂ ਸਮੇਤ ਦੱਸਿਆ, ਜਿਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜਿਆ ਸੀ । ਇਸ ਮਤੇ ‘ਚ ਸਭ ਨੂੰ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਕਿਹਾ ਗਿਆ । ਇਸ ਤੋਂ ਬਾਅਦ ਕਾਂਗਰਸ ਮੈਨ ਨੇ ਇਹ ਵੀ ਕਿਹਾ ਕਿ ਵਿਸਾਖੀ ਨੂੰ ਅਮਰੀਕਾ ‘ਚ ‘ਨੈਸ਼ਨਲ ਸਿੱਖ ਡੇਅ’ ਨਿਰਧਾਰਤ ਕਰਾਉਣ ਲਈ ਜੋ 8 ਅਪ੍ਰੈਲ ਨੂੰ ‘ਨੈਸ਼ਨਲ ਸਿੱਖ ਡੇਅ ਪਰੇਡ’ ਹੋ ਰਹੀ ਹੈ, ਉਸ ‘ਚ ਸਾਰੇ ਹੀ ਵੱਧ ਚੜ੍ਹ ਕੇ ਹਿੱਸਾ ਲੈਣ । ਇਸ ਦੀ ਖ਼ੁਸ਼ੀ ਸਾਂਝੀ ਕਰਦਿਆਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਸ. ਹਿੰਮਤ ਸਿੰਘ ਨੇ ਕਿਹਾ ਕਿ ਸਾਰੀ ਸਿੱਖ ਕੌਮ ਲਈ ਅੱਜ ਦਾ ਦਿਹਾੜਾ ਖ਼ੁਸ਼ੀਆਂ ਭਰਿਆ ਹੈ ਕਿਉਂਕਿ ਅੱਜ ਅਮਰੀਕਾ ਦੀ ਕਾਂਗਰਸ ਦੇ ਇਜਲਾਸ ‘ਚ ਮਤਾ ਪੈਣ ਨਾਲ ਇਹ ਹੁਣ ਅਮਰੀਕਾ ‘ਚ ਵਿਸਾਖੀ ਨੂੰ ਸਿੱਖਾਂ ਦੇ ਤਿਉਹਾਰ ਵਜੋਂ ਮਾਨਤਾ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਮਦਦ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ, ਸਿੱਖ ਜਥੇਬੰਦੀਆਂ ਨੇ ਕੀਤੀ ਹੈ, ਸਾਰੇ ਹੀ ਇਸ ਖ਼ੁਸ਼ੀ ਦੇ ਸਾਂਝੀਦਾਰ ਹਨ । ਹੁਣ 8 ਅਪ੍ਰੈਲ ਨੂੰ ਵਾਸ਼ਿੰਗਟਨ ਡੀਸੀ ਵਿਚ ਹੀ ‘ਨੈਸ਼ਨਲ ਸਿੱਖ ਡੇਅ ਪਰੇਡ’ ਕਰਵਾਈ ਜਾ ਰਹੀ ਹੈ , ਜਿਸ ‘ਚ ਬਹੁਤ ਵੱਡੀ ਗਿਣਤੀ ‘ਚ ਸਿੱਖ ਇਕੱਠੇ ਹੋਣਗੇ।

About admin

Check Also

1200px-Jhelum_River_Bridge

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ।ਇਨ੍ਹਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ...

Leave a Reply

Your email address will not be published. Required fields are marked *