Breaking News
Home / Featured / ਸੁਵਿਧਾ ਕਰਮਚਾਰੀਆਂ ਨੇ ਹਲਕਾ ਵਿਧਾਇਕ ਨੂੰ ਆਪਣੀਆਂ ਸੇਵਾਵਾਂ ਨਿਯਮਤ ਕਰਨ ਲਈ ਦਿੱਤਾ ਮੰਗ ਪੱਤਰ

ਸੁਵਿਧਾ ਕਰਮਚਾਰੀਆਂ ਨੇ ਹਲਕਾ ਵਿਧਾਇਕ ਨੂੰ ਆਪਣੀਆਂ ਸੇਵਾਵਾਂ ਨਿਯਮਤ ਕਰਨ ਲਈ ਦਿੱਤਾ ਮੰਗ ਪੱਤਰ

ਨਵਾਂਸ਼ਹਿਰ– ਅੱਜ ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਵਫ਼ਦ ਹਲਕਾ ਵਿਧਾਇਕ ਅੰਗਦ ਸਿੰਘ ਨੂੰ ਮਿਲਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਅਤੇ ਸਨ੍ਹੀ ਗੁਪਤਾ ਨੇ ਕਿਹਾ ਕਿ ਸੁਵਿਧਾ ਸੈਂਟਰਾਂ ਦੇ ਕਰਮਚਾਰੀ ਪਿਛਲੇ 12-12 ਸਾਲਾਂ ਤੋਂ ਪੰਜਾਬ ਸਰਕਾਰ ਦੀ ਸੁਖਮਨੀ ਸੁਸਾਇਟੀ ਅਧੀਨ ਪਾਰਦਰਸ਼ਤਾ ਨਾਲ ਕੰਮ ਕਰਦੇ ਸਨ ਜਿਨ੍ਹਾਂ ਨੂੰ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਆਪਣੀ ਸਰਕਾਰ ਦੇ ਅੰਤਿਮ ਦਿਨਾਂ ‘ਚ ਸੰਘਰਸ਼ ਦੌਰਾਨ ਨੌਕਰੀਆਂ ਤੋਂ ਡਿਪਟੀ ਕਮਿਸ਼ਨਰਾਂ ਰਾਹੀਂ ਫ਼ਾਰਗ ਕਰਵਾ ਦਿੱਤਾ ਗਿਆ ਸੀ | ਇਸ ਮਾਮਲੇ ਨੂੰ ਲੈ ਕੇ 17 ਮਾਰਚ 2017 ਨੂੰ ਮੁੱਖ ਸਕੱਤਰ ਪੰਜਾਬ ਤੇ ਕੁੱਝ ਹੋਰ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ ਸੀ | ਅਧਿਕਾਰੀ ਨੇ ਹੁਕਮ ਕੀਤਾ ਸੀ ਕਿ ਉਕਤ ਕਰਮਚਾਰੀਆਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਸਮੂਹ ਸੁਵਿਧਾ ਮੁਲਾਜ਼ਮਾਂ ਦਾ ਡਾਟਾ ਇੱਕ ਐਕਸ਼ਲ ਸ਼ੀਟ ਵਿਚ ਤਿਆਰ ਕਰਕੇ ਉਨ੍ਹਾਂ ਦੇ ਦਫ਼ਤਰ ਨੂੰ ਭੇਜਿਆ ਜਾਵੇ ਜਿਸ ਨੂੰ ਜਥੇਬੰਦੀ ਵੱਲੋਂ 22 ਮਾਰਚ ਨੂੰ ਮੁਕੰਮਲ ਕਰਕੇ ਭੇਜ ਦਿੱਤਾ ਗਿਆ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਸਾਲ 2004 ‘ਚ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਂਗ ਪਾਰਦਰਸ਼ੀ ਤਰੀਕਾ ਅਪਣਾਉਂਦੇ ਹੋਏ ਟੈੱਸਟ ਅਤੇ ਇੰਟਰਵਿਊ ਲੈਣ ਉਪਰੰਤ ਉਨ੍ਹਾਂ ਦੀ ਚੋਣ ਕੀਤੀ ਗਈ ਸੀ | ਅਕਾਲੀ ਭਾਜਪਾ ਸਰਕਾਰ ਵੱਲੋਂ 6 ਮਹੀਨੇ ਤੋਂ ਉਨ੍ਹਾਂ ਨੂੰ ਬੇਰੁਜ਼ਗਾਰ ਕਰਨ ਨਾਲ ਉਨ੍ਹਾਂ ਦੇ ਪਰਿਵਾਰ ਫ਼ਾਕੇ ਕੱਟਣ ਲਈ ਮਜਬੂਰ ਹਨ | ਉਨ੍ਹਾਂ ਅਪੀਲ ਕੀਤੀ ਕਿ ਸੁਵਿਧਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਮੁੜ ਬਹਾਲ ਕਰਦਿਆਂ ਮੁਲਾਜ਼ਮਾਂ ਤੇ ਪੁਲਿਸ ਵੱਲੋਂ ਪਾਏ ਝੂਠੇ ਕੇਸਾਂ ਨੂੰ ਰੱਦ ਕੀਤਾ ਜਾਵੇ | ਮੁਲਾਜ਼ਮਾਂ ਵੱਲੋਂ ਹਲਕਾ ਵਿਧਾਇਕ ਅੰਗਦ ਸਿੰਘ ਰਾਹੀਂ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ ਹੈ | ਇਸ ਮੌਕੇ ਤੇ ਜਸਵੀਰ ਸਿੰਘ, ਜੋਤੀ ਪ੍ਰਕਾਸ਼, ਸੁੱਚਾ ਰਾਮ, ਪ੍ਰੇਮ ਕੁਮਾਰ, ਗੁਰਦੀਪ ਸਿੰਘ ਮੱਲ, ਅਨੁਰਾਧਾ, ਕਮਲਜੀਤ ਕੌਰ, ਛਿਵਾਨੀ, ਮਨਜੀਤ ਮਾਨ, ਸੋਨੀਆ, ਨਵਦੀਪ ਕੁਮਾਰ, ਜਸਵੀਰ ਕੌਰ, ਪ੍ਰਵੀਨ, ਰਛਪਾਲ ਕੌਰ, ਮਨਜੀਤ ਕੌਰ ਵੀ ਉਨ੍ਹਾਂ ਨਾਲ ਹਾਜ਼ਰ ਸਨ | ਅੰਗਦ ਸਿੰਘ ਨੇ ਭਰੋਸਾ ਦਵਾਇਆ ਕਿ ਉਹ ਇਹ ਮਾਮਲਾ ਜਲਦ ਸਰਕਾਰ ਦੇ ਧਿਆਨ ‘ਚ ਲਿਆ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ |

About admin

Check Also

ਲੋਕ ਕੈਪਟਨ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ 2019 ‘ਚ ਦੇਣਗੇ ਜਵਾਬ : ਸਿਮਰਜੀਤ ਸਿੰਘ ਬੈਂਸ

ਲੁਧਿਆਣਾ: 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕੈਪਟਨ ਸਰਕਾਰ ਵੱਲੋਂ ਕੀਤੇ ਦਾਅਵਿਆਂ ਕਾਰਨ ਲੋਕਾਂ ਨੇ ...

Leave a Reply

Your email address will not be published. Required fields are marked *