Breaking News
Home / Featured / ਵੀ.ਆਈ.ਪੀ. ਸੱਭਿਆਚਾਰ ਖਤਮ ਕਰਨ ਵੱਲ ਇਕ ਹੋਰ ਵੱਡਾ ਕਦਮ

ਵੀ.ਆਈ.ਪੀ. ਸੱਭਿਆਚਾਰ ਖਤਮ ਕਰਨ ਵੱਲ ਇਕ ਹੋਰ ਵੱਡਾ ਕਦਮ

  • ਵੀ.ਆਈ.ਪੀ. ਸੱਭਿਆਚਾਰ ਖਤਮ ਕਰਨ ਵੱਲ ਇਕ ਹੋਰ ਵੱਡਾ ਕਦਮ

ਚੰਡੀਗੜ੍ਹ-15-04-17  : ਸੂਬੇ ਵਿੱਚ ਵੀ.ਆਈ.ਪੀ. ਕਲਚਰ ਨੂੰ ਖਤਮ ਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੀਂਹ ਤੇ ਉਦਘਾਟਨੀ ਪੱਥਰਾਂ ‘ਤੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਕਿਸੇ ਵੀ ਸਰਕਾਰੀ ਅਹੁਦੇਦਾਰ ਦਾ ਨਾਮ ਲਿਖਣ ‘ਤੇ ਰੋਕ ਲਾ ਦਿੱਤੀ ਹੈ।

 

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਖੁਦ ਨੂੰ ਵੀ ਇਨ੍ਹਾਂ ਹੁਕਮਾਂ ਦੇ ਘੇਰੇ ਤੋਂ ਬਾਹਰ ਨਹੀਂ ਰੱਖਿਆ ਜਿਸ ਦਾ ਮਕਸਦ ਵੀ.ਆਈ.ਪੀ. ਸੱਭਿਆਚਾਰ ਦੇ ਅੜਿੱਕੇ ਹਟਾ ਕੇ ਸਰਕਾਰ ਤੇ ਲੋਕਾਂ ਦਰਮਿਆਨ ਮਜ਼ਬੂਤ ਸੰਪਰਕ ਕਾਇਮ ਕਰਨਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਾਰੇ ਪ੍ਰਾਜੈਕਟਾਂ ਤੇ ਪ੍ਰੋਗਰਾਮਾਂ ਜਿਨ੍ਹਾਂ ਵਿੱਚੋਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਅਹੁਦੇਦਾਰਾਂ ਵੱਲੋਂ ਉਦਘਾਟਨ ਕਰ ਵੀ ਦਿੱਤੇ ਗਏ ਹਨ, ਨੂੰ ਹੁਣ ਤੋਂ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।

 

ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਅਤੇ ਪਾਰਟੀ ਸਾਥੀਆਂ ਨੂੰ ਲੋਕਾਂ ਨਾਲ ਮਿਲਣ ਮੌਕੇ ਹਲੀਮੀ ਵਰਤਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ,”ਅਸੀਂ ਅੱਜ ਇਸ ਰੁਤਬੇ ‘ਤੇ ਸਿਰਫ ਸੂਬੇ ਦੇ ਲੋਕਾਂ ਦੀ ਬਦੌਲਤ ਹੀ ਹਾਂ ਜਿਸ ਕਰਕੇ ਲੋਕਾਂ ਨਾਲ ਹਮੇਸ਼ਾ ਹੀ ਪੂਰੇ ਇੱਜ਼ਤ-ਮਾਣ ਅਤੇ ਨਿਮਰਤਾ ਨਾਲ ਪੇਸ਼ ਆਉਣਾ ਸਾਡਾ ਫਰਜ਼ ਬਣਦਾ ਹੈ।”

 

ਸਰਕਾਰ ਬਣਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ‘ਤੇ ਪਹਿਰਾ ਦਿੰਦਿਆਂ ਵਾਹਨਾਂ ਤੋਂ ਲਾਲ ਬੱਤੀ ਹਟਾ ਕੇ ਵੀ.ਆਈ.ਪੀ. ਕਲਚਰ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ ਸੀ। ਚੋਣ ਮਨੋਰਥ ਪੱਤਰ ਵਿੱਚ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਛੋਟ ਦਿੱਤੀ ਹੋਣ ਦੇ ਬਾਵਜੂਦ ਮੰਤਰੀਆਂ ਨੇ ਵੀ ਮੁੱਖ ਮੰਤਰੀ ਦੇ ਫੈਸਲੇ ਦੀ ਪਾਲਣਾ ਕੀਤੀ ਸੀ।

 

ਮੁੱਖ ਮੰਤਰੀ ਨੇ ਵੀ.ਆਈ.ਪੀ. ਕਲਚਰ ਨੂੰ ਤਿਆਗÎਣ ਲਈ ਆਪਣੀ ਵਚਨੱਧਤਾ ਨੂੰ ਦੁਹਰਾਉਂਦਿਆਂ ਮੁੰਬਈ ਵਿਖੇ ਵਪਾਰਕ ਦੌਰੇ ਲਈ ਜਾਣ ਮੌਕੇ ਚੰਡੀਗੜ੍ਹ ਹਵਾਈ ਅੱਡੇ ‘ਤੇ ਵਿਸ਼ੇਸ਼ ਵਰਤਾਉ ਹਾਸਲ ਕਰਨ ਦੀ ਬਜਾਏ ਕਤਾਰ ਵਿੱਚ ਖੜ੍ਹ ਕੇ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ। ਪੰਜਾਬ ਮੰਤਰੀ ਮੰਡਲ ਨੇ ਆਪਣੀ ਪਲੇਠੀ ਮੀਟਿੰਗ ਵਿੱਚ ਹੀ ਲਾਲ ਬੱਤੀ ਹਟਾਉਣ ਸਮੇਤ ਹੋਰ ਕਈ ਫੈਸਲੇ ਪ੍ਰਵਾਨ ਕਰਕੇ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ੍ਹ ਦਿੱਤਾ ਸੀ ਕਿਉਂ ਜੋ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਇਹ ਮੁੱਖ ਵਾਅਦਾ ਸੀ।

About admin

Check Also

ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਦਫਤਰਾਂ ਦੀ ਚੈਕਿੰਗ

ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਆਈ.ਏ.ਐੱਸ ਨੇ ਅੱਜ ਮੁਕਤਸਰ ਸਾਹਿਬ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ...

Leave a Reply

Your email address will not be published. Required fields are marked *

My Chatbot
Powered by Replace Me