Breaking News
Home / Featured / ਤਕਨੀਕੀ ਸਿੱਖਿਆ ਅਦਾਰਿਆਂ ਦੀ ਸ਼ਾਮਤ, ਬਣੇਗੀ ਵਿਸ਼ੇਸ਼ ਟਾਸਕ ਫੋਰਸ

ਤਕਨੀਕੀ ਸਿੱਖਿਆ ਅਦਾਰਿਆਂ ਦੀ ਸ਼ਾਮਤ, ਬਣੇਗੀ ਵਿਸ਼ੇਸ਼ ਟਾਸਕ ਫੋਰਸ

  • ਤਕਨੀਕੀ ਸਿੱਖਿਆ ਅਦਾਰਿਆਂ ਦੀ ਸ਼ਾਮਤ, ਬਣੇਗੀ ਵਿਸ਼ੇਸ਼ ਟਾਸਕ ਫੋਰਸ

ਚੰਡੀਗੜ੍ਹ-20-04-17 : ਪੰਜਾਬ ਦੇ ਟੈਕਨੀਕਲ ਐਜੂਕੇਸ਼ਨ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਤੈਅ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਪ੍ਰਾਈਵੇਟ ਤਕਨੀਕੀ ਸਿੱਖਿਆ ਅਦਾਰਿਆਂ ਦੀ ਮਾਨਤਾ ਰੱਦ ਕੀਤੀ ਜਾਵੇਗੀ। ਇਨ੍ਹਾਂ ‘ਚ ਕਾਲਜਾਂ ਦਾ ਬੁਨਿਆਦੀ ਢਾਂਚਾ ਤੇ ਕੁਆਲਟੀ ਐਜੂਕੇਸ਼ਨ ਸ਼ਾਮਲ ਹੈ।
ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਦੇ ਟੈਕਨੀਕਲ ਐਜੂਕੇਸ਼ਨ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਇਨ੍ਹਾਂ ਕਾਲਜਾਂ ਬਾਰੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਉਸ ਟਾਸਕ ਫੋਰਸ ਦੀ ਰਿਪੋਰਟ ਦੇ ਅਧਾਰ ‘ਤੇ ਹੀ ਕਾਲਜਾਂ ‘ਤੇ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਮਿਆਰੀ ਤਕਨੀਕੀ ਸਿੱਖਿਆ ਨੂੰ ਲੈ ਕੇ ਪ੍ਰਾਈਵੇਟ ਅਦਾਰਿਆਂ ਖਿਲਾਫ ਸ਼ਿਕੰਜਾ ਕਸਿਆ ਜਾਵੇਗਾ।
ਚੰਨੀ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਚੰਗੀ ਪ੍ਰਤੀਸ਼ਤ ਲੈ ਕੇ ਆਉਣਗੇ, ਉਨ੍ਹਾਂ ਨੂੰ ਵਿਸ਼ੇਸ਼ ਤੌਰ ਵਜ਼ੀਫਾ ਦੇਣ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਏਜੰਡਾ ਚੰਗੀ ਸਿੱਖਿਆ ਦੇਣਾ ਹੈ ਤਾਂ ਵਿਦਿਆਰਥੀਆਂ ਨੂੰ ਨੌਕਰੀਆਂ ਮਿਲ ਸਕਣ। ਉੇਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਖਾਣ ਦੇਵੇਗੀ ਤੇ ਨਾ ਖਾਵੇਗੀ।
ਚੰਨੀ ਨੇ ਕਿਹਾ ਕਿ ਐਸ.ਸੀ. ਵਜੀਫਿਆਂ ਦਾ ਵਿਦਿਆਰਥੀਆਂ ਨੂੰ ਸਹੀ ਲਾਭ ਨਾ ਦੇਣ ਵਾਲੇ ਅਦਾਰਿਆਂ ਖਿਲਾਫ ਵੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਨਕਲ ਕਰਵਾਉਣ ਵਾਲੇ ਅਦਾਰਿਆਂ ਦੇ ਪ੍ਰੀਖਿਆ ਕੇਂਦਰ ਰੱਦ ਕੀਤੇ ਜਾਣਗੇ।

About admin

Check Also

ਜੁਲਾਈ ਦੇ ਇਹਨਾਂ ਦਿਨਾਂ ਦੌਰਾਨ ਬੰਦ ਰਹੇਗਾ ‘ ਵਿਰਾਸਤ ਏ ਖਾਲਸਾ ’

  ਆਨੰਦਪੁਰ ਸਾਹਿਬ, ਇਥੇ ਸਥਿਤ ਵਿਰਾਸਤ ਏ ਖਾਲਸਾ ਛਿਮਾਹੀ ਰੱਖ-ਰਖਾਵ ਅਧੀਨ  23 ਜੁਲਾਈ ਤੋਂ 31 ...

Leave a Reply

Your email address will not be published. Required fields are marked *

My Chatbot
Powered by Replace Me