Home / Breaking News / ਸਰਕਾਰੀ ਜਥੇਦਾਰ ਕਰਾਰ ਦਿੱਤਾ ਗਿਆਨੀ ਗੁਰਬਚਨ ਸਿੰਘ ਨੂੰ

ਸਰਕਾਰੀ ਜਥੇਦਾਰ ਕਰਾਰ ਦਿੱਤਾ ਗਿਆਨੀ ਗੁਰਬਚਨ ਸਿੰਘ ਨੂੰ

  • ਸਰਕਾਰੀ ਜਥੇਦਾਰ ਕਰਾਰ ਦਿੱਤਾ ਗਿਆਨੀ ਗੁਰਬਚਨ ਸਿੰਘ ਨੂੰ

ਅੰਮ੍ਰਿਤਸਰ-20-04-17 : ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਵਿਖੇ ਤਨਖਾਹੀਆ ਕਰਾਰ ਦੇਣ ਮਗਰੋਂ ਆਪਣੀ ਸੇਵਾ ਮੁਕੰਮਲ ਕਰਕੇ ਭੁੱਲ ਬਖਸ਼ ਚੁੱਕੇ ਹਰਿਆਣਾ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਕਿਹਾ ਹੈ ਕਿ ਜਿਨ੍ਹਾਂ ਤਖਤਾਂ ਦੇ ਜਥੇਦਾਰਾਂ ਨੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਸੀ, ਉਹ ਸਰਕਾਰੀ ਜਥੇਦਾਰ ਹਨ। ਪੰਥ ਵੱਲੋਂ ਪ੍ਰਵਾਨਿਤ ਜਥੇਦਾਰ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਹੀ ਹਨ। ਦਰਅਸਲ ਅੱਜ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਅੱਗੇ ਪੇਸ਼ ਹੋਣ ਮਗਰੋਂ ਵੀ ਝੀਂਡਾ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ।

 

ਅੱਜ ਦੁਪਹਿਰ ਵੇਲੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਅਕਾਲ ਤਖ਼ਤ ਸਾਹਿਬ ਦੇ ਬਾਹਰ ਪਹੁੰਚੇ। ਇੱਥੇ ਕੁਝ ਦੇਰ ਬੈਠਣ ਤੋਂ ਬਾਅਦ ਉਨ੍ਹਾਂ ਇੱਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਸਿੰਘ ਸਾਹਿਬਾਨ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਗਦੀਸ਼ ਸਿੰਘ ਝੀਂਡਾ ਵੱਲੋਂ ਹਰਿਆਣਾ ਵਿੱਚ ਸਥਿਤ ਗੁਰਦਵਾਰਿਆਂ ਦੀ ਸੇਵਾ ਸੰਭਾਲ ਤੇ ਉੱਥੇ ਵੱਸਦੇ ਸਿਖਾਂ ਨੂੰ ਸੰਭਾਲਣ ਦਾ ਸ਼ਾਂਤਮਈ ਸੰਘਰਸ਼ ਕੀਤਾ ਗਿਆ। ਇਸ ਕਰਕੇ ਤਖਤਾਂ ਦੇ ਜਥੇਦਾਰਾਂ ਵੱਲੋਂ ਆਪਣੇ ਧਾਰਮਿਕ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ ਬਾਦਲਾਂ ਦੇ ਪ੍ਰਭਾਵ ਹੇਠ ਆ ਕੇ ਝੀਂਡਾ ਨੂੰ ਸਿੱਖ ਪੰਥ ਵਿੱਚੋਂ ਖਾਰਜ ਕਰਨ ਦਾ ਸਿਆਸੀ ਹੁਕਮਨਾਮਾ ਜਾਰੀ ਕੀਤਾ ਸੀ। 14 ਅਪ੍ਰੈਲ ਨੂੰ ਝੀਂਡਾ ਵੱਲੋਂ ਉਨ੍ਹਾਂ ਨੂੰ ਪੱਤਰ ਪ੍ਰਾਪਤ ਹੋਇਆ ਸੀ। ਇਸ ਤੋਂ ਬਾਅਦ ਉਸ ਉੱਪਰ ਵਿਚਾਰ ਕਰਕੇ ਅੱਜ ਫੈਸਲਾ ਸੁਣਾਇਆ ਜਾਂਦਾ ਹੈ।

 

ਉਧਰ ਝੀਂਡਾ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਗਏ ਹੁਕਮਨਾਮੇ ਤੋਂ ਬਾਅਦ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਅੱਗੇ ਪੇਸ਼ ਹੋ ਕੇ ਕੋਈ ਮੁਆਫੀ ਨਹੀਂ ਮੰਗੀ ਸੀ। ਇਸ ਦੇ ਨਾਲ ਹੀ ਉਨ੍ਹਾਂ ਉਸ ਦਿਨ ਵੀ ਜਥੇਦਾਰਾਂ ਨੂੰ ਕਿਹਾ ਸੀ ਕਿ ਉਹ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਕੋਲ ਵੀ ਪੇਸ਼ ਜ਼ਰੂਰ ਹੋਣਗੇ। ਝੀਂਡਾ ਮੁਤਾਬਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਬਾਕੀ ਜਥੇਦਾਰਾਂ ਨੇ ਵੀ ਉਨ੍ਹਾਂ ਦੇ ਇਸ ਪ੍ਰਸਤਾਵ ‘ਤੇ ਸਹਿਮਤੀ ਜਤਾਈ ਸੀ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *