Breaking News
Home / Breaking News / ਕਾਰਵਾਈ ਦਮਦਮਾ ਸਾਹਿਬ ਦੇ ਜਥੇਦਾਰਾਂ ਤੇ ਹੀ ਕਿਉਂ

ਕਾਰਵਾਈ ਦਮਦਮਾ ਸਾਹਿਬ ਦੇ ਜਥੇਦਾਰਾਂ ਤੇ ਹੀ ਕਿਉਂ

  • ਕਾਰਵਾਈ ਦਮਦਮਾ ਸਾਹਿਬ ਦੇ ਜਥੇਦਾਰਾਂ ਤੇ ਹੀ ਕਿਉਂ

ਬਠਿੰਡਾ-22-04-17  : ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੀ ਛੁੱਟੀ ਕਰ ਦਿੱਤੀ ਗਈ। ਉਨ੍ਹਾਂ ਦੀ ਥਾਂ ਭਾਈ ਹਰਪ੍ਰੀਤ ਸਿੰਘ ਥਾਪਿਆ ਗਿਆ ਹੈ। ਅਸਲ ਵਿੱਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਕਿਸੇ ਨਾ ਕਿਸੇ ਰੂਪ ਵਿੱਚ ਵਿਵਾਦਾਂ ਵਿੱਚ ਹੀ ਘਿਰੇ ਰਹੇ ਹਨ। ਗਿਆਨੀ ਗੁਰਮੁਖ ਸਿੰਘ ਨੂੰ ਜਨਵਰੀ 2015 ਵਿੱਚ ਕਾਰਜਕਾਰੀ ਜਥੇਦਾਰ ਲਾਇਆ ਗਿਆ ਸੀ। ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਤੋਂ ਜਥੇਦਾਰ ਗੁਰਮੁਖ ਸਿੰਘ ਨੇ ਅਕਾਲੀ ਲੀਡਰਸ਼ਿਪ ਖ਼ਿਲਾਫ਼ ਬਾਗ਼ੀ ਰੁਖ਼ ਅਖ਼ਤਿਆਰ ਕਰ ਲਿਆ ਸੀ।
ਚੋਣਾਂ ਤੋਂ ਪਹਿਲਾਂ ਉਨ੍ਹਾਂ ਡੇਰਾ ਸਿਰਸਾ ਗਏ ਸਿਆਸਤਦਾਨਾਂ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਸੀ। ਤਿੰਨ ਦਿਨ ਪਹਿਲਾਂ ਉਨ੍ਹਾਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਸੀ। ਜਿਸ ਤੋਂ ਸਪਸ਼ਟ ਹੋ ਗਿਆ ਸੀ ਜਥੇਦਾਰ ਦੀ ਕਿਸੇ ਸਮੇਂ ਵੀ ਛੁੱਟੀ ਹੋ ਸਕਦੀ ਹੈ।
ਜਥੇਦਾਰ ਗੁਰਮੁਖ ਸਿੰਘ ਤੋਂ ਪਹਿਲਾਂ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਵੀ 17 ਜਨਵਰੀ 2015 ਨੂੰ ਜਥੇਦਾਰੀ ਤੋਂ ਹਟਾਇਆ ਗਿਆ ਸੀ। ਸਾਬਕਾ ਜਥੇਦਾਰ ਨੰਦਗੜ੍ਹ ਨੇ ਸਾਲ 2002 ਵਿੱਚ ਜਥੇਦਾਰੀ ਸੰਭਾਲੀ ਸੀ। ਉਨ੍ਹਾਂ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕਲੰਡਰ ਦੇ ਮਾਮਲੇ ਉੱਤੇ ਲਏ ਸਟੈਂਡ ਮਗਰੋਂ ਬਖੇੜਾ ਖੜ੍ਹਾ ਹੋ ਗਿਆ ਸੀ। ਉਨ੍ਹਾਂ ਡੇਰਾ ਸਿਰਸਾ ਮੁਖੀ ਖ਼ਿਲਾਫ਼ ਵੀ ਸਖ਼ਤ ਸਟੈਂਡ ਲਿਆ ਸੀ। ਸ਼੍ਰੋਮਣੀ ਕਮੇਟੀ ਨੇ ਅਖੀਰ ਉਨ੍ਹਾਂ ਨੂੰ ਵੀ ਜਥੇਦਾਰੀ ਤੋਂ ਹਟਾ ਦਿੱਤਾ ਸੀ।
ਨੰਦਗੜ੍ਹ ਤੋਂ ਪਹਿਲੇ ਜਥੇਦਾਰ ਗਿਆਨੀ ਕੇਵਲ ਸਿੰਘ ਆਪਣੇ ਪਰਿਵਾਰਕ ਮਾਮਲੇ ਵਿੱਚ ਉਲਝਣ ਕਰ ਕੇ ਅਸਤੀਫ਼ਾ ਦੇ ਗਏ ਸਨ। ਉਨ੍ਹਾਂ ਦੇ ਅਸਤੀਫ਼ੇ ਮਗਰੋਂ ਪ੍ਰੋ. ਮਨਜੀਤ ਸਿੰਘ ਨੂੰ ਵਾਧੂ ਚਾਰਜ ਦਿੱਤਾ ਗਿਆ ਸੀ ਅਤੇ ਉਸ ਮਗਰੋਂ ਜਥੇਦਾਰ ਨੰਦਗੜ੍ਹ ਨੂੰ ਤਾਇਨਾਤ ਕੀਤਾ ਗਿਆ ਸੀ। ਸੂਤਰ ਆਖਦੇ ਹਨ ਕਿ ਦਮਦਮਾ ਸਾਹਿਬ ਦੇ ਜਥੇਦਾਰ ਵਿਵਾਦਿਤ ਹੀ ਰਹੇ ਹਨ। ਦੂਜੇ ਪਾਸੇ ਹੁਣ ਇਸ ਗੱਲ ਉੱਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ ਕਿ ਜਥੇਦਾਰ ਸਾਹਿਬ ਇੰਨਾ ਸਮੇਂ ਚੁੱਪ ਕਿਉਂ ਰਹੇ।

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...

Leave a Reply

Your email address will not be published. Required fields are marked *