Breaking News
Home / Featured / ਕੈਪਟਨ ਦੇਣਗੇ ਨੌਜਵਾਨ ਵਿਧਾਇਕਾਂ ਨੂੰ ਮੌਕਾ -ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ

ਕੈਪਟਨ ਦੇਣਗੇ ਨੌਜਵਾਨ ਵਿਧਾਇਕਾਂ ਨੂੰ ਮੌਕਾ -ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ

  • ਕੈਪਟਨ ਦੇਣਗੇ ਨੌਜਵਾਨ ਵਿਧਾਇਕਾਂ ਨੂੰ ਮੌਕਾ -ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ

ਪੰਜਾਬ-29-04-17  ‘ਚ ਕਾਂਗਰਸ ਸਰਕਾਰ ਵੱਲੋਂ ਮੰਤਰੀ ਮੰਡਲ ‘ਚ ਵਾਧੇ ਤੋਂ ਬਾਅਦ ਨਿਯੁਕਤ ਕੀਤੇ ਜਾਣ ਵਾਲੇ 20 ਸੰਸਦੀ ਸਕੱਤਰਾਂ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨ ਵਿਧਾਇਕਾਂ ਨੂੰ ਮੌਕਾ ਦਿੱਤਾ ਜਾਏਗਾ। ਰਾਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਕਰਨ ਸਬੰਧੀ ਕਾਂਗਰਸ ਸਰਕਾਰ ਵੱਲੋਂ ਬਿੱਲ ਪਾਸ ਕਰਵਾਇਆ ਜਾ ਸਕਦਾ ਹੈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨ ਵਿਧਾਇਕਾਂ ਨੂੰ ਸੰਸਦੀ ਸਕੱਤਰ ਨਿਯੁਕਤ ਕਰ ਕੇ ਉਨ੍ਹਾਂ ਨੂੰ ਪ੍ਰਸ਼ਾਸਨ ਚਲਾਉਣ ਦਾ ਤਜਰਬਾ ਹਾਸਲ ਕਰਨ ਦਾ ਮੌਕਾ ਦਿੱਤਾ ਜਾਏਗਾ। ਵਿਧਾਨ ਸਭਾ ਚੋਣਾਂ ‘ਚ ਇਸ ਵਾਰ ਨੌਜਵਾਨ ਵਿਧਾਇਕ ਜਿਨ੍ਹਾਂ ਦੀ ਉਮਰ 45 ਤੋਂ 50 ਦਰਮਿਆਨ ਹੈ, ਉਹ ਕਾਂਗਰਸ ਟਿਕਟ ‘ਤੇ ਜਿੱਤ ਕੇ ਆਏ ਹਨ। ਇਨ੍ਹਾਂ ਵਿਚੋਂ ਕਈ ਵਿਧਾਇਕ ਅਜਿਹੇ ਵੀ ਹਨ, ਜੋ ਪਹਿਲੀ ਵਾਰ ਚੁਣੇ ਗਏ ਹਨ। ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਮੰਤਰੀ ਦਾ ਅਹੁਦਾ ਤਾਂ ਨਹੀਂ ਦਿੱਤਾ ਜਾ ਸਕਦਾ ਪਰ ਸੰਸਦੀ ਸਕੱਤਰ ਬਣਾ ਕੇ ਉਨ੍ਹਾਂ ਨੂੰ ਸਰਕਾਰ ਦੇ ਨਾਲ ਜੋੜਿਆ ਜ਼ਰੂਰ ਜਾ ਸਕਦਾ ਹੈ। ਇਸੇ ਰਣਨੀਤੀ ‘ਤੇ ਕੈਪਟਨ ਅਮਰਿੰਦਰ ਸਿੰਘ ਚੱਲ ਰਹੇ ਹਨ।
ਸਾਬਕਾ ਅਕਾਲੀ-ਭਾਜਪਾ ਸਰਕਾਰ ਦੇ ਰਾਜਕਾਲ ‘ਚ ਵੀ ਮੁੱਖ ਸੰਸਦੀ ਸਕੱਤਰਾਂ ਅਤੇ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ ਪਰ ਬਾਅਦ ‘ਚ ਹਾਈ ਕੋਰਟ ‘ਚ ਮਾਮਲਾ ਜਾਣ ‘ਤੇ ਹਾਈ ਕੋਰਟ ਨੇ ਇਨ੍ਹਾਂ ਨਿਯੁਕਤੀਆਂ ਨੂੰ ਸਾਬਕਾ ਸਰਕਾਰ ਦੇ ਆਖਰੀ ਪੜਾਅ ‘ਚ ਰੱਦ ਕਰ ਦਿੱਤਾ ਸੀ। ਇਸ ਲਈ ਨਵੀਂ ਕਾਂਗਰਸ ਸਰਕਾਰ ਦੇ ਗਠਨ ਸਮੇਂ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਨਹੀਂ ਕੀਤੀਆਂ ਗਈਆਂ। ਮੁੱਖ ਮੰਤਰੀ ਨੇ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਦੇ ਸਬੰਧ ‘ਚ ਸੂਬੇ ਦੇ ਐਡਵੋਕੇਟ ਜਨਰਲ ਤੋਂ ਸਲਾਹ ਲੈ ਲਈ ਹੈ, ਜਿਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਜਾਂ ਤਾਂ ਆਰਡੀਨੈਂਸ ਲਿਆ ਕੇ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਕਰ ਸਕਦੀ ਹੈ ਜਾਂ ਫਿਰ ਵਿਧਾਨ ਸਭਾ ‘ਚ ਬਿੱਲ ਪਾਸ ਕਰਵਾ ਕੇ ਇਹ ਨਿਯੁਕਤੀਆਂ ਕੀਤੀਆਂ ਜਾ ਸਕਦੀਆਂ ਹਨ
ਕਾਨੂੰਨੀ ਮਾਹਰਾਂ ਨੇ ਵੀ ਸਰਕਾਰ ਨੂੰ ਇਹੀ ਸਲਾਹ ਦਿੱਤੀ ਹੈ ਕਿ ਸੰਸਦੀ ਸਕੱਤਰਾਂ ਨੂੰ ਜੇਕਰ ਕੰਮਕਾਜ ਸਰਕਾਰ ਵੱਲੋਂ ਅਲਾਟ ਕੀਤਾ ਜਾਂਦਾ ਹੈ ਤਾਂ ਉਸ ਸਥਿਤੀ ‘ਚ ਉਨ੍ਹਾਂ ਦੀਆਂ ਨਿਯੁਕਤੀਆਂ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕੇਗੀ। ਸਾਬਕਾ ਸਰਕਾਰ ਵੇਲੇ ਅਦਾਲਤ ਨੇ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਨੂੰ ਇਸ ਲਈ ਰੱਦ ਕੀਤਾ ਸੀ ਕਿਉਂਕਿ ਉਨ੍ਹਾਂ ਕੋਲ ਕੋਈ ਵੀ ਪ੍ਰਸ਼ਾਸਨਿਕ ਕੰਮਕਾਜ ਨਹੀਂ ਸੀ। ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਕਰਦੇ ਸਮੇਂ ਮੁੱਖ ਮੰਤਰੀ ਵੱਲੋਂ ਮਾਝਾ, ਦੋਆਬਾ ਤੇ ਮਾਲਵਾ ‘ਚ ਉਨ੍ਹਾਂ ਜ਼ਿਲਿਆਂ ਨੂੰ ਵੀ ਨੁਮਾਇੰਦਗੀ ਦੇ ਦਿੱਤੀ ਜਾਵੇਗੀ, ਜਿਥੋਂ ਮੰਤਰੀ ਲੈਣਾ ਸੰਭਵ ਨਹੀਂ ਸੀ ਕਿਉਂਕਿ ਇਥੋਂ ਵਿਧਾਇਕ ਪਹਿਲੀ ਵਾਰ ਚੁਣ ਕੇ ਆਏ ਸਨ। ਸੰਸਦੀ ਸਕੱਤਰਾਂ ਲਈ ਪਹਿਲੀ ਜਾਂ ਦੂਸਰੀ ਵਾਰ ਚੁਣੇ ਜਾਣ ਦਾ ਫਾਰਮੂਲਾ ਲਾਗੂ ਨਹੀਂ ਹੁੰਦਾ।

About admin

Check Also

ਜੁਲਾਈ ਦੇ ਇਹਨਾਂ ਦਿਨਾਂ ਦੌਰਾਨ ਬੰਦ ਰਹੇਗਾ ‘ ਵਿਰਾਸਤ ਏ ਖਾਲਸਾ ’

  ਆਨੰਦਪੁਰ ਸਾਹਿਬ, ਇਥੇ ਸਥਿਤ ਵਿਰਾਸਤ ਏ ਖਾਲਸਾ ਛਿਮਾਹੀ ਰੱਖ-ਰਖਾਵ ਅਧੀਨ  23 ਜੁਲਾਈ ਤੋਂ 31 ...

Leave a Reply

Your email address will not be published. Required fields are marked *

My Chatbot
Powered by Replace Me