Home / Breaking News / ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਦਾ ਜਰਨੈਲ ਕੌਣ ਹੋਏਗਾ?

ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਦਾ ਜਰਨੈਲ ਕੌਣ ਹੋਏਗਾ?

  • ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਦਾ ਜਰਨੈਲ ਕੌਣ ਹੋਏਗਾ?

ਚੰਡੀਗੜ੍ਹ:05-05-17  ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਦਾ ਜਰਨੈਲ ਕੌਣ ਹੋਏਗਾ? ਮੌਜੂਦਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਬਣੇ ਰਹਿਣਗੇ ਜਾਂ ਫਿਰ ਕਿਸੇ ਹੋਰ ਨੂੰ ਕਮਾਨ ਮਿਲੇਗੀ। ਇਹ ਸਵਾਲ ਅੱਜ ਚਰਚਾ ਦਾ ਵਿਸ਼ਾ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪਾਰਟੀ ਦੇ ਵਿਧਾਇਕਾਂ ਨੇ ਗੁਰਪ੍ਰੀਤ ਸਿੰਘ ਵੜੈਚ ਖਿਲਾਫ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪਿਛਲੇ ਦਿਨ ਇੱਕ ਗੁਪਤ ਮੀਟਿੰਗ ਵੀ ਹੋਈ। ਇਸ ਵਿੱਚ ਕਨਵੀਨਰ ਬਦਲਣ ਫੈਸਲਾ ਕੀਤਾ ਗਿਆ। ਇਸ ਬਾਰੇ ਕੇਜਰੀਵਾਲ ਨਾਲ ਗੱਲ ਕਰਨ ਲਈ ਐਚ.ਐਸ. ਫੂਲਕਾ ਦੀ ਡਿਊਟੀ ਲੱਗੀ ਹੈ।

ਇਨ੍ਹਾਂ ਮੀਡੀਆ ਰਿਪੋਰਟਾਂ ਤੋਂ ਬਾਅਦ ਗੁਰਪ੍ਰੀਤ ਸਿੰਘ ਵੜੈਚ ਵੀ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਪਹਿਲਾ ਹੱਲਾ ਵਿਰੋਧੀਆਂ ‘ਤੇ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਿਹੜੇ ਆਗੂਆਂ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਟੁੱਟ ਗਏ ਹਨ, ਉਹ ਸੂਬੇ ਦੀ ਪ੍ਰਧਾਨਗੀ ਹੜੱਪਣ ਲਈ ਹੱਥ-ਪੈਰ ਮਾਰ ਰਹੇ ਹਨ। ਵੜੈਚ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਕਿ ਕੁਝ ਵਿਧਾਇਕਾਂ ਨੇ ਉਸ ਨੂੰ ਹਟਾਉਣ ਦੀ ਮੁਹਿੰਮ ਚਲਾਈ ਹੈ ਪਰ ਪਿਛਲੇ ਦਿਨਾਂ ਦੀਆਂ ਸਰਗਰਮੀਆਂ ਤੋਂ ਸੰਕੇਤ ਮਿਲੇ ਹਨ ਕਿ ਜਿਹੜੇ ਆਗੂਆਂ ਦਾ ਹਾਰ ਕਾਰਨ ਮੁੱਖ ਮੰਤਰੀ ਬਣਨ ਦਾ ਦਾਅ ਨਹੀਂ ਲੱਗਾ, ਉਹ ਹੁਣ ਵੱਖ-ਵੱਖ ਢੰਗ-ਤਰੀਕਿਆਂ ਨਾਲ ਪੰਜਾਬ ਦੇ ਪ੍ਰਧਾਨ ਦੇ ਅਹੁਦੇ ਉਪਰ ਕਾਬਜ਼ ਹੋਣ ਲਈ ਕਾਹਲੇ ਪਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਪ੍ਰਧਾਨ ਕਿਸ ਨੂੰ ਬਣਾਉਣਾ ਹੈ ਤੇ ਕਿਸ ਨੂੰ ਹਟਾਉਣਾ ਹੈ, ਇਹ ਅਧਿਕਾਰ ਪਾਰਟੀ ਹਾਈਕਮਾਨ ਕੋਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਧਾਇਕਾਂ ਕੋਲ ਪੰਜਾਬ ਦੇ ਅਣਗਿਣਤ ਮੁੱਦੇ ਹਨ ਤੇ ਉਨ੍ਹਾਂ ਨੂੰ ਲੋਕ ਮੁੱਦੇ ਉਠਾ ਕੇ ਸਰਕਾਰ ਕੋਲ ਆਵਾਜ਼ ਉਠਾਉਣੀ ਚਾਹੀਦੀ ਹੈ। ਉਧਰ, ਇਹ ਵੀ ਚਰਚਾ ਹੈ ਕਿ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਚ.ਐਸ. ਫੂਲਕਾ ਨੂੰ ਪੂਰਾ ਥਾਪੜਾ ਦਿੱਤਾ ਗਿਆ ਹੈ। ਪਾਰਟੀ ਦੇ 20 ਵਿਧਾਇਕਾਂ ਵਿੱਚੋਂ ਹੋਰ ਵਿਧਾਇਕ ਵੀ ਵਿਰੋਧੀ ਧਿਰ ਦੇ ਆਗੂ ਬਣਨ ਲਈ ਯਤਨਸ਼ੀਲ ਸਨ ਪਰ ਕੇਜਰੀਵਾਲ ਨੇ ਫੂਲਕਾ ਨੂੰ ਇਹ ਜ਼ਿੰਮੇਵਾਰੀ ਸੌਂਪਣ ਦੇ ਸੰਕੇਤ ਦਿੱਤੇ ਹਨ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *