Home / Breaking News / ਸੁਖਬੀਰ ਬਾਦਲ ਆਖਰ ਆਏ ਸੜਕਾਂ ‘ਤੇ

ਸੁਖਬੀਰ ਬਾਦਲ ਆਖਰ ਆਏ ਸੜਕਾਂ ‘ਤੇ

  • ਸੁਖਬੀਰ ਬਾਦਲ ਆਖਰ ਆਏ ਸੜਕਾਂ ‘ਤੇ

ਫਿਰੋਜ਼ਪੁਰ-04-05-17 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸੜਕਾਂ ‘ਤੇ ਉੱਤਰ ਆਏ ਹਨ। ਉਨ੍ਹਾਂ ਦੀ ਅਗਵਾਈ ਵਿੱਚ ਅੱਜ ਫਿਰੋਜ਼ਪੁਰ ਵਿੱਚ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਹ ਧਰਨਾ ਫਿਰੋਜ਼ਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਦੇ ਪਿਤਾ ਤੇ ਭਰਾ ਦੀ ਹੱਤਿਆ ਦੇ ਵਿਰੋਧ ਵਿੱਚ ਸੀ। ਅਕਾਲੀ ਦਲ ਹਮਲਾਵਰ ਤੇ ਉਸ ਨੂੰ ਸ਼ਹਿ ਦੇਣ ਵਾਲੇ ਕਾਂਗਰਸੀ ਵਿਧਾਇਕਾ ਦੇ ਪਤੀ ਵਿਰੁੱਧ ਐਫ.ਆਈ.ਆਰ ਦਰਜ ਕਰਨ ਦੀ ਮੰਗ ਕਰ ਰਿਹਾ ਹੈ।

ਰੋਸ ਧਰਨੇ ਵਿੱਚ ਵਰਕਰਾਂ ਨੂੰ ਹੌਸਲੇ ਬੁਲੰਦ ਰੱਖਣ ਦੀ ਤਾਕੀਦ ਕਰਦਿਆਂ ਸੁਖਬੀਰ ਬਾਦਲ ਨੇ ਪੁਲਿਸ ਪ੍ਰਸ਼ਾਸਨ ਨੂੰ 48 ਘੰਟਿਆਂ ਦੌਰਾਨ ਕਾਂਗਰਸੀ ਵਿਧਾਇਕ ਦੇ ਪਤੀ ਤੇ ਥਾਣਾ ਮੁਖੀ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਧਮਕੀ ਦਿੱਤੀ ਕਿ ਕੇਸ ਦਰਜ ਨਾ ਹੋਣ ਦੀ ਸੂਰਤ ਵਿੱਚ ਸਰਕਾਰ ਤੇ ਪੁਲਿਸ ਦਾ ਵਿਰੋਧ ਕੀਤਾ ਜਾਏਗਾ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਚੀਜ਼ ਨਾ ਹੋਣ ਦਾ ਦਾਅਵਾ ਕਰਦਿਆਂ ਪੁਲਿਸ ਨੂੰ ਕਾਂਗਰਸ ਦੀ ਟੀਮ ਤੱਕ ਕਹਿ ਦਿੱਤਾ।

ਕਾਬਲੇਗੌਰ ਹੈ ਕਿ ਪਿੰਡ ਰੁਕਣ ਸ਼ਾਹ ਵਾਲਾ ਵਿੱਚ ਆਪਸੀ ਰੰਜਿਸ਼ ਕਰਕੇ ਅਕਾਲੀ ਵਰਕਰ ਦੇ ਘਰ ਸ਼ਰੇਆਮ ਗੋਲੀਆਂ ਚਲਾ ਕੇ ਉਸ ਦੇ ਭਰਾ ਤੇ ਪਿਤਾ ਦੀ ਹੱਤਿਆ ਕਰ ਦਿੱਤੀ ਗਈ ਸੀ। ਅਕਾਲੀ ਦਲ ਦਾ ਇਲਜ਼ਾਮ ਹੈ ਕਿ ਹਮਲਾ ਕਰਨ ਵਾਲਾ ਕਾਂਗਰਸੀ ਸੀ ਤੇ ਉਸ ਦੀ ਹਮਾਇਤ ਕਾਂਗਰਸੀ ਵਿਧਾਇਕਾ ਦੇ ਪਤੀ ਕਰ ਰਿਹਾ ਹੈ। ਪੁਲਿਸ ਨੇ ਹਮਲਾਵਰ ਲੱਖਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਦੀ ਕਾਂਗਰਸ ਸਰਕਾਰ ਨੇ ਸਤ੍ਹਾ ਸੰਭਾਲੀ ਹੈ, ਉਦੋਂ ਤੋਂ ਹੀ ਪੰਜਾਬ ਵਿੱਚ ਕਾਨੂੰਨ ਨਾਮ ਦੀ ਚੀਜ਼ ਕਿਤੇ ਪਰ ਲਾ ਕੇ ਉੱਡ ਗਈ ਜਾਪਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨਾਲ ਹੋ ਰਹੀਆਂ ਵਧੀਕੀਆਂ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਕਾਰਵਾਈ ਨਾ ਹੋਣਾ ਦਰਸਾਉਂਦਾ ਹੈ ਕਿ ਪੁਲਿਸ ਕਾਂਗਰਸ ਦੀ ਟੀਮ ਵਜੋਂ ਹੀ ਕੰਮ ਕਰ ਰਹੀ ਹੈ।

About admin

Check Also

ਮਰੰਮਤ ਚੱਲਦੀ ਹੋਣ ਕਾਰਨ ਵਾਪਰਿਆ ਹਾਦਸਾ -ਉਤਕਲ ਐਕਸਪ੍ਰੈੱਸ ਹਾਦਸਾ

ਮਰੰਮਤ ਚੱਲਦੀ ਹੋਣ ਕਾਰਨ ਵਾਪਰਿਆ ਹਾਦਸਾ -ਉਤਕਲ ਐਕਸਪ੍ਰੈੱਸ ਹਾਦਸਾ ਮੁਜ਼ੱਫ਼ਰਨਗਰ-20-08-17  ਵਿੱਚ ਖਤੌਲੀ ਨਜ਼ਦੀਕ 19 ਅਗਸਤ ...

Leave a Reply

Your email address will not be published. Required fields are marked *