Home / Breaking News / ਕਾਇਆ-ਕਲਪ ਹੋਏਗੀ ਜਲਿਆਂਵਾਲਾ ਬਾਗ ਦੀ

ਕਾਇਆ-ਕਲਪ ਹੋਏਗੀ ਜਲਿਆਂਵਾਲਾ ਬਾਗ ਦੀ

  • ਕਾਇਆ-ਕਲਪ ਹੋਏਗੀ ਜਲਿਆਂਵਾਲਾ ਬਾਗ ਦੀ

ਅੰਮ੍ਰਿਤਸਰ-08-05-17 : ਕੇਂਦਰੀ ਮੰਤਰੀ ਡਾਕਟਰ ਮਹੇਸ਼ ਵਰਮਾ ਨੇ ਕਿਹਾ ਹੈ ਕਿ ਮੰਤਰੀ ਜਲਿਆਂਵਾਲਾ ਬਾਗ ਦੀ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦਿਆਂ ਇਸ ਦਾ ਕਾਇਆ ਕਲਪ ਕੀਤਾ ਜਾਵੇਗਾ। ਇੱਥੇ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਡਿਜੀਟਲ ਮਿਊਜ਼ੀਅਮ, ਵਿਰਚੂਅਲ ਮਿਊਜ਼ੀਅਮ ਤੇ ਵਿਆਖਿਆ ਕੇਂਦਰ ਬਣਾਉਣ ਦੇ ਨਾਲ-ਨਾਲ ਲੋੜੀਂਦੇ ਸੁਧਾਰ ਵੀ ਕੀਤੇ ਜਾਣਗੇ।

ਕੇਂਦਰੀ ਸੈਰ ਸਪਾਟਾ ਮੰਤਰੀ ਅੱਜ ਅੰਮ੍ਰਿਤਸਰ ਵਿਖੇ ਸ਼ਹੀਦਾਂ ਦੇ ਅਸਥਾਨ ਜਲਿਆਂਵਾਲਾ ਬਾਗ ਵਿਖੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਨਵੀਂ ਦਿਸ਼ਾ ਦੇਣ ਵਾਲੇ 13 ਅਪ੍ਰੈਲ 1919 ਦੇ ਸਾਕੇ ਦੇ ਗਵਾਹ ਇਸ ਇਤਿਹਾਸਕ ਸਥਾਨ ਦੀ ਮੌਜੂਦਾ ਹਾਲਤ ਨੂੰ ਵੇਖਦੇ ਹੋਏ ਇੱਥੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਾਗ ਦੀ ਪ੍ਰਬੰਧਕੀ ਟਰੱਸਟ, ਹੋਰ ਸਮਾਜਿਕ ਜਥੇਬੰਦੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇੱਕ ਚੰਗੀ ਕੰਪਨੀ ਤੋਂ ਡੀਪੀਆਰ ਤਿਆਰ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਗ ਵਿੱਚ ਸੈਲਾਨੀਆਂ ਦੇ ਆਉਣ ਦਾ ਸਮਾਂ ਵੀ ਵਧਾਇਆ ਜਾਵੇਗਾ। ਇਸ ਨੂੰ ਸੁੰਦਰ ਰੂਪ ਦਿੱਤਾ ਜਾਵੇਗਾ ਤਾਂ ਜੋ ਪੂਰੀ ਦੁਨੀਆ ਸਾਹਮਣੇ ਦਰਸਾਇਆ ਜਾ ਸਕੇ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਇਸ ਸਥਾਨ ਦਾ ਬਹੁਤ ਮਹੱਤਵਪੂਰਨ ਯੋਗਦਾਨ ਰਿਹਾ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੇ ਅੰਮ੍ਰਿਤਸਰ ਨੂੰ ਇੱਕ ਪ੍ਰਮੁੱਖ ਸੈਲਾਨੀ ਕੇਂਦਰ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇਗਾ। ਇਸ ਦਾ ਕੇਂਦਰ ਬਿੰਦੂ ਜਲਿਆਂਵਾਲਾ ਬਾਗ ਨੂੰ ਬਣਾਇਆ ਜਾਵੇਗਾ। ਇਹ ਕੰਮ ਆਉਂਦੇ 8 ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ।

About admin

Check Also

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ...

Leave a Reply

Your email address will not be published. Required fields are marked *