Home / Breaking News / ਕੈਪਟਨ ਨੇ ਪੰਜਾਬ ਦੀ ਤਰੱਕੀ ਲਈ ਜਪਾਨ ਨਾਲ ਮਿਲਿਆ ਹੱਥ

ਕੈਪਟਨ ਨੇ ਪੰਜਾਬ ਦੀ ਤਰੱਕੀ ਲਈ ਜਪਾਨ ਨਾਲ ਮਿਲਿਆ ਹੱਥ

  • ਕੈਪਟਨ ਨੇ ਪੰਜਾਬ ਦੀ ਤਰੱਕੀ ਲਈ ਜਪਾਨ ਨਾਲ ਮਿਲਿਆ ਹੱਥ

ਚੰਡੀਗੜ-09-05-17 : ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦ ਸਿੰਘ ਨੇ ਜਪਾਨ ਨਾਲ ਹੱਥ ਮਿਲਿਆ ਹੈ। ਮੁੱਖ ਮੰਤਰੀ ਵੱਲੋਂ ਭਾਰਤ ਵਿੱਚ ਜਪਾਨ ਦੇ ਰਾਜਦੂਤ ਹੀਰਾਮਤਸੂ-ਸਾਨ ਦੀ ਅਗਵਾਈ ਵਿਚਲੇ ਜਪਾਨੀ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਵਫਦ ਨਾਲ ਇਸ ਸਬੰਧੀ ਚਰਚਾ ਕੀਤੀ ਗਈ। ਇਸ ਵਿੱਚ ਜਪਾਨ ਅਤੇ ਪੰਜਾਬ ਨੇ ਖੇਤੀਬਾੜੀ, ਉਤਪਾਦਨ, ਬੁਨਿਆਦੀ ਢਾਂਚਾ ਅਤੇ ਕਾਮਰਸ ਦੇ ਖੇਤਰਾਂ ਵਿੱਚ ਸਹਿਯੋਗ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਵਫਦ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਤਪਾਦਨ, ਬੁਨਿਆਦੀ ਢਾਂਚੇ, ਕਾਮਰਸ ਆਦਿ ਦੇ ਖੇਤਰਾਂ ਵਿੱਚ ਵਿਕਾਸ ਪ੍ਰਾਜੈਕਟਾਂ ਲਈ ਉਹ ਜਪਾਨ ਨਾਲ ਸਹਿਯੋਗ ਕਰਨ ਦੀ ਇੱਛਾ ਰੱਖਦੇ ਹਨ। ਜਪਾਨ ਅਤੇ ਪੰਜਾਬ ਵਿੱਚ ਸਾਂਝੇ ਤੌਰ ’ਤੇ ਵਪਾਰ ਕਰਨ ਦੀ ਵੱਡੀ ਸਮਰੱਥਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਸੂਬੇ ’ਚ ਵਪਾਰ ਨੂੰ ਸੁਖਾਲਾ ਬਣਾਉਣ ਵਾਸਤੇ ਜਪਾਨੀ ਵਫਦ ਨੂੰ ਹਰ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਜਪਾਨ ਪੰਜਾਬ ਦੇ ਵਿਕਾਸ ਦਾ ਹਿੱਸੇਦਾਰ ਬਣੇਗਾ।

ਉਨ੍ਹਾਂ ਨੇ ਜਪਾਨ ਦੀ ਕੰਪਨੀ ਦੇ ਸਹਿਯੋਗ ਨਾਲ ਸੋਨਾਲੀਕਾ ਟਰੈਕਟਰਜ਼ ਵੱਲੋਂ ਤਿਆਰ ਕੀਤੀਆਂ ਨਵੀਆਂ ਅਤਿ ਆਧੁਨਿਕ ਪਲਾਂਟ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪਲਾਂਟ ਸੂਬੇ ਦੇ ਵਿਕਾਸ ਅਤੇ ਪ੍ਰਗਤੀ ਨੂੰ ਯੋਗ ਬਣਾਉਣ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ। ਮੁੱਖ ਮੰਤਰੀ ਨੇ ਜਪਾਨ ਦੇ ਵਫਦ ਨੂੰ ਦੱਸਿਆ ਕਿ ਸੂਬੇ ਵਿੱਚ ਸਰਕਾਰ ਬਦਲਣ ਤੋਂ ਬਾਅਦ ਉਦਯੋਗ ਵੱਲੋਂ ਪੰਜਾਬ ਵਿੱਚ ਨਿਵੇਸ਼ ਲਈ ਵੱਡੀ ਦਿਲਚਸਪੀ ਦਿਖਾਈ ਜਾ ਰਹੀ ਹੈ। ਜਪਾਨ ਦੇ ਰਾਜਦੂਤ ਨੇ ਕਿਹਾ ਕਿ ਉਹ ਪੰਜਾਬ ਨਾਲ ਸਹਿਯੋਗ ਕਰਨ ਲਈ ਪ੍ਰਭਾਵੀ ਮੌਕੇ ਦੇਖਦੇ ਹਨ ਜਿੱਥੇ ਸ਼ਕਤੀਸ਼ਾਲੀ ਅਤੇ ਵਧੀਆ ਕਾਮੇ ਹਨ।

About admin

Check Also

‘ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ’

ਇਕ ਅਧਿਐਨ ਵਿਚ ਪਤਾ ਲੱਗਾ ਹੈ ਕਿ 2005 ਤੋਂ 2015 ਦਰਮਿਆਨ ਪ੍ਰਵਾਸੀ ਭਾਰਤੀਆਂ ਨੇ ਅਮਰੀਕੀ ...

Leave a Reply

Your email address will not be published. Required fields are marked *