Breaking News
Home / Delhi / ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸੰਭਾਲੀ ਕਾਂਗਰਸ ਦੀ ਕਮਾਨ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸੰਭਾਲੀ ਕਾਂਗਰਸ ਦੀ ਕਮਾਨ

  • ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸੰਭਾਲੀ ਕਾਂਗਰਸ ਦੀ ਕਮਾਨ

ਚੰਡੀਗੜ੍ਹ:-10-05-17  ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਅੱਜ ਰਸਮੀ ਤੌਰ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਪ੍ਰਧਾਨ ਵਜੋਂ ਆਹੁਦਾ ਸੰਭਾਲ ਲਿਆ ਹੈ। ਕਾਂਗਰਸ ਭਵਨ ਵਿੱਚ ਹੋਏ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਸਾਰੇ ਸੀਨੀਅਰ ਲੀਡਰ ਹਾਜ਼ਰ ਸਨ ਪਰ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨਜ਼ਰ ਨਹੀਂ ਆਏ।

ਬੁਲਾਰੇ ਅਨੁਸਾਰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰੇ ਕਾਂਗਰਸੀ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਤੇ ਸੀਨੀਅਰ ਲੀਡਰਾਂ ਨੂੰ ਸੱਦਾ ਦਿੱਤਾ ਗਿਆ ਸੀ। ਕਾਂਗਰਸ ਵਿਧਾਇਕ ਪਾਰਟੀ ਦੇ ਸਾਬਕਾ ਆਗੂ ਤੇ ਅਬੋਹਰ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਗਏ ਸਾਬਕਾ ਐਮ.ਐਲ.ਏ. ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਦਾ ਅਹੁਦਾ ਸੰਭਾਲਿਆ।

ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਜਿੱਤ ਦੀ ਅਗਾਵਾਈ ਕਰਨ ਵਾਲੇ ਕੈਪਟਨ ਨੇ 12 ਅਪ੍ਰੈਲ ਨੂੰ ਮੀਟਿੰਗ ਦੌਰਾਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਉੱਪ ਪ੍ਰਧਾਨ ਨੂੰ ਸੂਬਾ ਪ੍ਰਧਾਨ ਦੇ ਆਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। 63 ਸਾਲਾਂ ਦੇ ਜਾਖੜ ਨੇ ਸੂਬੇ ਵਿੱਚ ਕਿਸਾਨੀ ਹਿੱਤਾਂ ਦੇ ਮੁੱਦਿਆਂ ਨੂੰ ਸਰਗਰਮੀ ਨਾਲ ਉਭਾਰਿਆ। ਪਾਰਟੀ ਹਾਈ ਕਮਾਂਡ ਨੇ ਸਾਲ 2019 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦਾ ਪੁਨਰ ਗਠਨ ਕਰਨ ਲਈ ਜਾਖੜ ਨੂੰ ਪ੍ਰਧਾਨ ਬਣਾਇਆ ਹੈ

About admin

Check Also

ਜੁਲਾਈ ਦੇ ਇਹਨਾਂ ਦਿਨਾਂ ਦੌਰਾਨ ਬੰਦ ਰਹੇਗਾ ‘ ਵਿਰਾਸਤ ਏ ਖਾਲਸਾ ’

  ਆਨੰਦਪੁਰ ਸਾਹਿਬ, ਇਥੇ ਸਥਿਤ ਵਿਰਾਸਤ ਏ ਖਾਲਸਾ ਛਿਮਾਹੀ ਰੱਖ-ਰਖਾਵ ਅਧੀਨ  23 ਜੁਲਾਈ ਤੋਂ 31 ...

Leave a Reply

Your email address will not be published. Required fields are marked *

My Chatbot
Powered by Replace Me