Breaking News
Home / Breaking News / ਸਿੱਖ ਨਸਲਕੁਸ਼ੀ ਨਾਲ ਸਬੰਧਿਤ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਮਾਮਲਾ

ਸਿੱਖ ਨਸਲਕੁਸ਼ੀ ਨਾਲ ਸਬੰਧਿਤ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਮਾਮਲਾ

  • ਸਿੱਖ ਨਸਲਕੁਸ਼ੀ ਨਾਲ ਸਬੰਧਿਤ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਮਾਮਲਾ

1984 ਸਿੱਖ ਨਸਲਕੁਸ਼ੀ-23-05-17  ਨਾਲ ਸਬੰਧਿਤ ਇੱਕ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਲਾਈ ਡਿਟੈਕਟਰ ਟੈਸਟ (ਪੋਲੀਗ੍ਰਾਫ ਟੈਸਟ) ਕਰਵਾਉਣ ਤੋਂ ਮੁੜ ਇਨਕਾਰ ਕਰ ਦਿੱਤਾ ਹੈ। ਸੀ. ਬੀ. ਆਈ. ਨੇ ਟਾਈਟਲਰ ਦਾ ਇਹ ਟੈਸਟ ਕਰਵਾਉਣ ਦੀ ਮੰਗ ਕੀਤੀ ਸੀ। ਪਰ ਟਾਈਟਲਰ ਨੇ ਬੀਤੇ ਦਿਨ ਹੋਈ ਪੇਸ਼ੀ ਦੌਰਾਨ ਐਡੀਸ਼ਨਲ ਚੀਫ਼ ਮੈਟਰੋਪੁਲੀਟਨ ਮੈਜਿਸਟ੍ਰੇਟ ਸ਼ਿਵਾਲੀ ਸ਼ਰਮਾ ਦੇ ਸਾਹਮਣੇ ਦਾਇਰ ਕੀਤੇ ਹਲਫੀਆ ਬਿਆਨ ‘ਚ ਕਿਹਾ ਕਿ ਉਹ ਪੋਲੀਗ੍ਰਾਫ ਟੈਸਟ ਨਹੀਂ ਕਰਵਾਉਣਾ ਚਾਹੁੰਦੇ।

ਇਸ ਮਾਮਲੇ ਦੇ ਮੁੱਖ ਗਵਾਹ ਵਿਵਾਦਿਤ ਹਥਿਆਰਾਂ ਦੇ ਡੀਲਰ ਅਭਿਸ਼ੇਕ ਵਰਮਾ ਦੇ ਵਕੀਲ ਮੁਤਾਬਕ ਅਭਿਸ਼ੇਕ ਵਰਮਾ ਸਿਹਤ ਠੀਕ ਨਾ ਹੋਣ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦੇ। ਵਕੀਲ ਨੇ ਅਭਿਸ਼ੇਕ ਵਰਮਾ ਦੇ ਪੋਲੀਗ੍ਰਾਫ ਟੈਸਟ ਸਬੰਧੀ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਅਦਾਲਤ ਕੋਲੋਂ ਹੋਰ ਸਮੇਂ ਦੀ ਮੰਗ ਕੀਤੀ। ਅਦਾਲਤ ਨੇ ਵਕੀਲ ਦੀ ਮੰਗ ਸਵੀਕਾਰ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੂਨ ‘ਤੇ ਪਾ ਦਿੱਤੀ।

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...

Leave a Reply

Your email address will not be published. Required fields are marked *