Breaking News
Home / Featured / ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਨੋਜਵਾਨ ਕਿਸਾਨ ਵਲੋਂ ਖੁਦਕੁਸ਼ੀ

ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਨੋਜਵਾਨ ਕਿਸਾਨ ਵਲੋਂ ਖੁਦਕੁਸ਼ੀ

ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ  ਨੋਜਵਾਨ ਕਿਸਾਨ ਵਲੋਂ  ਖੁਦਕੁਸ਼ੀ

ਪੰਜਾਬ -02-06-17 ਵਿੱਚ ਕਿਸਾਨ ਖੁਦਕੁਸ਼ੀਆਂ ਦਾ ਹੜ੍ਹ ਹੁਣ ਨੌਜਵਾਨਾਂ ਨੂੰ ਵੀ ਨਿਗਲ ਰਿਹਾ ਹੈ। ਹਾਲਤ ਇਹ ਹੈ ਕਿ ਕਿਸਾਨਾਂ ਨੂੰ ਖੇਤੀ ਸੰਕਟ ਚੋ ਕੱਢਣ ਵਾਲੇ ਸਿਆਸੀ ਆਗੂਆਂ ਦੇ ਪਿੰਡਾਂ ਦੇ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਸ਼ਾਇਦ ਕਿਸਾਨਾਂ ਨੂੰ ਆਗੂਆਂ ਤੋਂ ਭਰੋਸਾ ਉੱਠ ਗਿਆ ਹੈ। ਅਜਿਹੀ ਇੱਕ ਘਟਨਾ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਵਾਪਰੀ ਜਿੱਥੇ ਕਰਜ਼ੇ ਤੋਂ ਦੁਖੀ 35 ਸਾਲਾ ਕਿਸਾਨ ਗੁਰਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਸਤੌਜ ਨੇ ਆਪਣੇ ਖੇਤ ਵਿੱਚ ਮੋਟਰ ਵਾਲੇ ਕੋਠੇ ਵਿੱਚ ਫਾਹਾ ਲੈ ਲਿਆ।

ਚੀਮਾ ਮੰਡੀ ਨੇੜਲੇ ਪਿੰਡ ਸਤੌਜ ਦੇ ਕਿਸਾਨ ਗੁਰਪਾਲ ਸਿੰਘ ਨੇ ਕਰਜ਼ੇ ਕਾਰਨ ਆਪਣੇ ਖੇਤ ਵਿੱਚ ਖ਼ੁਦਕੁਸ਼ੀ ਕਰ ਲਈ। ਪਿੰਡ ਸਤੌਜ ਦੇ ਸਰਪੰਚ ਜਸਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਗੁਰਪਾਲ ਸਿੰਘ ਕਰਜ਼ੇ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸਤੋਂ ਦੁਖੀ ਹੋ ਕੇ ਉਸਨੇ ਆਪਣੇ ਖੇਤ ਵਿੱਚ ਮੋਟਰ ਵਾਲੇ ਕੋਠੇ ਵਿੱਚ ਫਾਹਾ ਲੈ ਲਿਆ।

About admin

Check Also

Gurdapur jail 123

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ ਨੇ ਟਾਵਰ ਨੂੰ ਲਾਈ ਅੱਗ ,ਜੇਲ੍ਹ ਦੀ ਛੱਤ ‘ਤੇ ਚੜ੍ਹ ਕੇ ਕੀਤਾ ਹੰਗਾਮਾ:ਗੁਰਦਾਸਪੁਰ ਦੀ ਜੇਲ੍ਹ ਅੱਜ ਫ਼ਿਰ ਸੁਰਖੀਆਂ ...

Leave a Reply

Your email address will not be published. Required fields are marked *