Breaking News
Home / Featured / ਪੰਜਾਬ ‘ਚ ਹਾਈ ਅਲਰਟ -ਆਪਰੇਸ਼ਨ ਬਲੂ ਦੀ ਬਰਸੀ ਤੋਂ ਪਹਿਲਾਂ

ਪੰਜਾਬ ‘ਚ ਹਾਈ ਅਲਰਟ -ਆਪਰੇਸ਼ਨ ਬਲੂ ਦੀ ਬਰਸੀ ਤੋਂ ਪਹਿਲਾਂ

  • ਪੰਜਾਬ ‘ਚ ਹਾਈ ਅਲਰਟ -ਆਪਰੇਸ਼ਨ ਬਲੂ ਦੀ ਬਰਸੀ ਤੋਂ ਪਹਿਲਾਂ

ਛੇ ਜੂਨ-04-06-17  ਨੂੰ ਆਪਰੇਸ਼ਨ ਬਲੂ ਸਟਾਰ ਦੀ 33ਵੀਂ ਬਰਸੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਵਿੱਚ ਹਾਈ ਅਲਰਟ ਐਲਾਨੇ ਜਾਣ ਤੋਂ ਬਾਅਦ ਪੂਰੇ ਪੰਜਾਬ ਵਿੱਚ ਚੱਪੇ-ਚੱਪੇ ‘ਤੇ ਫੋਰਸ ਤਾਇਨਾਤ ਕਰ ਦਿੱਤੀ ਗਈ। ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਤੇ ਪੈਰਮਿਲਟਰੀ ਫੋਰਸਿਜ਼ ਵੱਲੋਂ ਸਾਂਝੇ ਤੌਰ ‘ਤੇ ਫਲੈਗ ਮਾਰਚ ਕੱਢਿਆ ਗਿਆ।

ਸੁਰੱਖਿਆ ਬਲਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਕਚਹਿਰੀ ਚੌਕ ਤੋਂ ਰਿਐਲਟੋ ਚੌਕ, ਲਾਰੈਂਸ ਰੋਡ ਤੋਂ ਹਾਲਗੇਟ ਤੱਕ ਮਾਰਚ ਕੱਢਿਆ ਗਿਆ। ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਸਬੰਧੀ ਗਰਮਖਿਆਲੀ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਵੀ ਗੁਰੂ ਕੀ ਨਗਰੀ ਦਾ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਇਸ ਤਹਿਤ ਸਮੁੱਚੇ ਸ਼ਹਿਰ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ|

ਪੰਜਾਬ ਪੁਲਿਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਵੱਲੋਂ ਬੀਤੇ ਦਿਨ ਅੰਮ੍ਰਿਤਸਰ ਦੀ ਫ਼ੇਰੀ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸੁਰੱਖਿਆ ਸਬੰਧੀ ਅਹਿਤਿਆਤ ਵਰਤਣ ਦੇ ਹੁਕਮ ਦਿੱਤੇ ਗਏ ਹਨ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me