Home / Breaking News / ਮਹਾਰਾਣਾ ਪ੍ਰਤਾਪ ਦੇ ਨਾਂ ‘ਤੇ ਪੰਜਾਬੀ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ -: ਵੀ.ਪੀ. ਸਿੰਘ ਬਦਨੌਰ

ਮਹਾਰਾਣਾ ਪ੍ਰਤਾਪ ਦੇ ਨਾਂ ‘ਤੇ ਪੰਜਾਬੀ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ -: ਵੀ.ਪੀ. ਸਿੰਘ ਬਦਨੌਰ

  • ਮਹਾਰਾਣਾ ਪ੍ਰਤਾਪ ਦੇ ਨਾਂ ‘ਤੇ ਪੰਜਾਬੀ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ -: ਵੀ.ਪੀ. ਸਿੰਘ ਬਦਨੌਰ

ਮਹਾਨ ਰਾਜਪੂਤ-04-06-17 , ਕੁਸ਼ਲ ਰਣਨੀਤੀਕਾਰ ਅਤੇ ਵੀਰ ਯੋਧਾ ਮਹਾਰਾਣਾ ਪ੍ਰਤਾਪ ਜੀ ਦੇ ਨਾਂ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ। ਜਿਸ ਨਾਲ ਮਹਾਰਾਣਾ ਪ੍ਰਤਾਪ ਜੀ ਦੇ ਜੀਵਨ ਅਤੇ ਫਲਸਫੇ ਤੇ ਅਧਾਰਿਤ ਹੋਰ ਖੋਜਾਂ ਨੂੰ ਉਤਸ਼ਾਹ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਰਾਇਲ ਬੈਂਕੁਇੰਟ ਹਾਲ (ਸਵਾੜਾ) ਐਸ.ਏ.ਐਸ. ਨਗਰ ਵਿਖੇ ਮਹਾਰਾਣਾ ਪ੍ਰਤਾਪ ਜੀ ਦੇ 477ਵੇਂ ਜਨਮ ਦਿਵਸ ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਜਿਸ ਨਾਲ ਮਹਾਰਾਣਾ ਪ੍ਰਤਾਪ ਨੂੰ ਮੁਗਲਾਂ ਵਿਰੁੱਧ ਵੱਡੀ ਸ਼ਕਤੀ ਮਿਲੀ ਅਤੇ ਮੁਗਲਾਂ ਦੇ ਮੇਵਾੜ ਤੇ ਕਬਜ਼ਾ ਕਰਨ ਦੇ ਮਨਸੂਬਿਆਂ ਨੂੰ ਚਕਨਾਚੂਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਹਾਨ ਵੀਰ ਯੋਧੇ ਦੇ ਜੀਵਨ ਅਤੇ ਫਲਸਫ਼ੇ ਨੂੰ ਸਮੁੱਚੇ ਭਾਰਤ ਵਿੱਚ ਜਾਣੂ ਕਰਾਉਣ ਦੀ ਲੋੜ ਹੈ ਤਾਂ ਜੋ ਲੋਕਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਹੋਰ ਮਜਬੂਤੀ ਨਾਲ ਭਰਿਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਮਹਾਰਾਣਾ ਪ੍ਰਤਾਪ ਜੀ ਦੀ ਚੇਅਰ ਸਥਾਪਿਤ ਹੋਣ ਨਾਲ ਇਤਿਹਾਸਕ ਖੋਜ ਕੰਮਾਂ ਲਈ ਪੰਜਾਬ ਦੇ ਪ੍ਰੋਫੈਸਰ ਰਾਜਸਥਾਨ ਜਾ ਸਕਣਗੇ ਅਤੇ ਰਾਜਸਥਾਨ ਤੋਂ ਪ੍ਰੋਫੈਸਰ ਪੰਜਾਬ ਆ ਸਕਣਗੇ।

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *