Breaking News
Home / Breaking News / ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਬਾਦਲ

ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਬਾਦਲ

  • ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਬਾਦਲ

ਅਬੋਹਰ-19-06-17  ਵਾਟਰ ਵਰਕਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਚੇ ਦੇ ਮੁੰਡੇ ਪਰਮਜੀਤ ਸਿੰਘ ਲਾਲੀ ਬਾਦਲ ਨੇ ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣ ਦਾ ਐਲਾਨ ਕੀਤਾ ਹੈ। ਲਾਲੀ ਨੇ ਆਪਣੇ ਖਿਲਾਫ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਲਾਏ ਇਲਜ਼ਾਮਾਂ ਨੂੰ ਗਲਤ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਲਾਏ ਝੂਠੇ ਇਲਜ਼ਾਮਾਂ ਤਹਿਤ ਉਹ ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣਗੇ। ਲਾਲੀ ਨੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਉਕਤ ਜ਼ਮੀਨ ਉਸ ਨੇ 8 ਲੱਖ ਰੁਪਏ ਵਿੱਚ ਖਰੀਦੀ ਸੀ ਜਦਕਿ ਸਿੱਧੂ ਨੇ ਵਿਧਾਨ ਸਭਾ ਵਿੱਚ ਇਸ ਨੂੰ 80 ਕਰੋੜ ਦਾ ਘੁਟਾਲਾ ਦੱਸ ਕੇ ਉਸ ‘ਤੇ ਝੂਠੇ ਇਲਜ਼ਾਮ ਲਾਏ ਹਨ।

About admin

Check Also

1200px-Jhelum_River_Bridge

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ।ਇਨ੍ਹਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ...

Leave a Reply

Your email address will not be published. Required fields are marked *