Breaking News
Home / Featured / ਕਿਸੇ ਵੀ ਕੀਮਤ ਤੇ ਨਹੀ ਹੋਣ ਦਵਾਂਗੇ SYL ਦਾ ਨਿਰਮਾਣ

ਕਿਸੇ ਵੀ ਕੀਮਤ ਤੇ ਨਹੀ ਹੋਣ ਦਵਾਂਗੇ SYL ਦਾ ਨਿਰਮਾਣ

  • ਕਿਸੇ ਵੀ ਕੀਮਤ ਤੇ ਨਹੀ ਹੋਣ ਦਵਾਂਗੇ SYL ਦਾ ਨਿਰਮਾਣ

ਮੁੱਖ ਮੰਤਰੀ -20-06-17 ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਦੇ ਧਿਆਨ ‘ਚ ਇਹ ਤੱਥ ਲਿਆਉਣ ਲਈ ਅਪੀਲ ਕਰੇਗੀ ਕਿ ”ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਦਰਿਆਵਾਂ ਦਾ ਪਾਣੀ ਹੋਰ ਸੂਬਿਆਂ ਨੂੰ ਦੇਣ ਲਈ ਨਵੀਂ ਨਹਿਰ ਕੱਢਣ ਦੀ ਕੋਈ ਗੁੰਜਾਇਸ਼ ਨਹੀਂ ਹੈ।” ਸੂਬੇ ਦੇ ਕੀਮਤੀ ਜਲ ਵਸੀਲਿਆਂ ਨੂੰ ਬਚਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਨਹਿਰਾਂ ਦੀ ਸਫਾਈ ਕੀਤੀ ਜਾਵੇਗੀ ਤਾਂ ਕਿ ਸੂਬੇ ਦੇ ਕਿਸਾਨਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਜਲ ਪ੍ਰਬੰਧਨ ਦੀ ਨੀਤੀ ਘੋਖੀ ਜਾਵੇਗੀ ਅਤੇ ਸੂਬਾ ਪੱਧਰ ‘ਤੇ ਜ਼ਮੀਨਦੋਜ਼ ਜਲ ਅਥਾਰਟੀ ਕਾਇਮ ਕਰਕੇ ਨਿਰੰਤਰ ਆਧਾਰ ‘ਤੇ ਜ਼ਮੀਨ ਹੇਠਲੇ ਪਾਣੀ ਦਾ ਪ੍ਰਬੰਧ ਤੇ ਨਿਗਰਾਨੀ ਰੱਖੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਾਹਪੁਰ ਕੰਢੀ ਪ੍ਰੋਜੈਕਟ ਨੂੰ ਵਧੇਰੇ ਕੁਸ਼ਲਤਾ ਨਾਲ ਅੱਗੇ ਚਲਾਵੇਗੀ ਤਾਂ ਜੋ ਇਸ ਦੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਦਿਹਾਤੀ ਜਲ ਸਪਲਾਈ ਅਤੇ ਸੈਨੀਟੇਸ਼ਨ ਦਾ ਮੁੱਦਾ ਵੀ ਉਨ੍ਹਾਂ ਦੀ ਉੱਚ-ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਸੂਬੇ ਦੀ ਤਕਰੀਬਨ 50 ਫੀਸਦੀ ਦਿਹਾਤੀ ਜਨਸੰਖਿਆ ਲਈ ਪੀਣ ਵਾਲਾ ਸਾਫ ਪਾਣੀ ਪਾਇਪਾਂ ਰਾਹੀਂ ਉਪਲਬਧ ਨਹੀਂ ਹੈ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜ ਕਾਲ ‘ਚ ਸ਼ੁਰੂ ਕੀਤੀਆਂ ਸਾਰੀਆਂ ਲੰਬਿਤ ਪਈਆਂ ਪਹਿਲ ਕਦਮੀਆਂ ਨੂੰ ਪੂਰਾ ਕਰੇਗੀ ਤਾਂ ਜੋ ਅਗਲੇ ਦੋ ਸਾਲਾਂ ‘ਚ ਸੂਬੇ ਦੇ ਦਿਹਾਤੀ ਲੋਕਾਂ ਨੂੰ ਪਖਾਨੇ ਅਤੇ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਯਕੀਨੀ ਬਣਾਏ ਜਾ ਸਕਣ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਠੋਸ ਰਹਿੰਦ-ਖੂੰਹਦ ਦਾ ਪ੍ਰਬੰਧਣ ਸਿਰਫ ਸ਼ਹਿਰੀ ਖੇਤਰਾਂ ਤੱਕ ਹੀ ਸੀਮਤ ਨਹੀਂ ਹੈ। ਪਿਛਲੀ ਸਰਕਾਰ ਦੀ ਪਹੁੰਚ ਸਿਰਫ ਪਿੰਡਾਂ ਦੀਆਂ ”ਗਲੀਆਂ-ਨਾਲੀਆਂ” ਦੇ ਨਿਰਮਾਣ ਅਤੇ ਮੁੜ ਨਿਰਮਾਣ ਤੱਕ ਸੀਮਤ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਾਇਲਟ ਅਧਾਰ ‘ਤੇ ਪਿੰਡਾਂ ਵਿੱਚ ਠੋਸ ਰਹਿਣ-ਖੂੰਹਦ ਦੇ ਪ੍ਰਬੰਧਨ ਬਾਰੇ ਪ੍ਰੋਜੈਕਟ ਸ਼ੁਰੂ ਕਰਨ ਦਾ ਪ੍ਰਸਤਾਵ ਹੈ। ਉਨ੍ਹਾਂ ਦੀ ਸਰਕਾਰ ਵਲੋਂ ਪਹਿਲੇ ਸਾਲ ਪਾਇਲਟ ਪ੍ਰੋਜੈਕਟ ਹੇਠ ਕੁੱਲ 100 ਪਿੰਡ ਲਿਆਂਦੇ ਜਾਣਗੇ ਅਤੇ ਇਹ ਸਫਲ ਹੋਇਆ ਤਾਂ ਸੂਬੇ ਦੇ ਬਾਕੀ ਪਿੰਡਾਂ ਨੂੰ ਵੀ ਇਸ ਹੇਠ ਲਿਆਂਦਾ ਜਾਵੇਗਾ।

About admin

Check Also

ਪੰਜਾਬ ਚੋਂ ਜਲਦ ਖਤਮ ਹੋਣ ਗਏ ਨਸ਼ੇ – ਨਵਤੇਜ ਸਿੰਘ ਚੀਮਾ

ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ‘ਚ ਸਾਰੇ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਤਿਹਾਸਕ ...

Leave a Reply

Your email address will not be published. Required fields are marked *

My Chatbot
Powered by Replace Me