Home / Breaking News / ਕਿਸਾਨੀ ਕਰਜੇ ਮਾਫ ਕਰਨ ਬਾਰੇ ਕੋਈ ਮਤੇ ਨਹੀਂ -ਅਰੁਣ ਜੇਤਲੀ

ਕਿਸਾਨੀ ਕਰਜੇ ਮਾਫ ਕਰਨ ਬਾਰੇ ਕੋਈ ਮਤੇ ਨਹੀਂ -ਅਰੁਣ ਜੇਤਲੀ

  • ਕਿਸਾਨੀ ਕਰਜੇ ਮਾਫ ਕਰਨ ਬਾਰੇ ਕੋਈ ਮਤੇ ਨਹੀਂ -ਅਰੁਣ ਜੇਤਲੀ

ਕੇਂਦਰੀ-21-06-17  ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਰਜ਼ਾ ਮੁਆਫ਼ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਛੋਟ ਦੇ ਪ੍ਰਸਤਾਵ ‘ਤੇ ਵਿਚਾਰ ਨਹੀਂ ਕਰ ਰਹੀ। ਵਿੱਤ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 10 ਲੱਖ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦਿੱਤੀ ਹੈ।

ਉਨ੍ਹਾਂ ਆਖਿਆ ਕਿ ਹਾੜ੍ਹੀ ਦੀਆਂ ਫ਼ਸਲਾਂ ਦੇ ਬਾਵਜੂਦ, ਬਹੁਤ ਸਾਰੇ ਸੂਬਿਆਂ ਦੇ ਕਿਸਾਨ ਦਿੱਕਤਾਂ ਵਿੱਚ ਕਿਉਂਕਿ ਘਰੇਲੂ ਤੇ ਮੌਜੂਦਾ ਮਾਰਕੀਟ ਦੋਹਾਂ ਵਿੱਚ ਕੀਮਤਾਂ ਵਿੱਚ ਭਾਰੀ ਗਿਰਾਵਟ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਆਪਣੇ ਉਤਪਾਦਾਂ ਦੇ ਨਾਲ ਨਾਲ ਕਰਜ਼ਾ ਮੁਆਫ਼ੀ ਲਈ ਉੱਚ ਸਮਰਥਨ ਮੁੱਲ ਦੀ ਮੰਗ ਕਰਦੇ ਹੋਏ ਅੰਦੋਲਨ ਕਰ ਰਹੇ ਹਨ।

ਕਰਜ਼ਾ ਮੁਆਫ਼ ਕਰਨ ਵਾਲਾ ਉੱਤਰ ਪ੍ਰਦੇਸ਼ ਦੇਸ਼ ਦਾ ਪਹਿਲਾ ਸੂਬਾ ਹੈ। ਸਰਕਾਰ ਨੇ ਛੋਟੇ ਕਿਸਾਨਾਂ ਦਾ 36,359 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਪੰਜਾਬ ਨੇ ਸੋਮਵਾਰ ਨੂੰ ਛੋਟੇ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਯਾਦ ਰਹੇ ਕਿ ਵਿੱਤ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਕੇਂਦਰ ਰਾਜਾਂ ਦੇ ਕਰਜ਼ੇ ਮੁਆਫ਼ੀ ਦੇ ਐਲਾਨ ਵਿੱਚ ਆਪਣਾ ਕੋਈ ਯੋਗਦਾਨ ਨਹੀਂ ਪਾਏਗਾ।

About admin

Check Also

ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ

ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ ‘ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ...

Leave a Reply

Your email address will not be published. Required fields are marked *