Home / Breaking News / ਐੱਸ. ਜੀ. ਪੀ. ਸੀ. ਨੂੰ ਜੀ. ਐੱਸ. ਟੀ. ਲਾਗੂ ਹੋਣ ਨਾਲ ਹੋਵੇਗਾ 10 ਕਰੋੜ ਦਾ ਨੁਕਸਾਨ : ਬਡੂੰਗਰ

ਐੱਸ. ਜੀ. ਪੀ. ਸੀ. ਨੂੰ ਜੀ. ਐੱਸ. ਟੀ. ਲਾਗੂ ਹੋਣ ਨਾਲ ਹੋਵੇਗਾ 10 ਕਰੋੜ ਦਾ ਨੁਕਸਾਨ : ਬਡੂੰਗਰ

  • ਐੱਸ. ਜੀ. ਪੀ. ਸੀ. ਨੂੰ ਜੀ. ਐੱਸ. ਟੀ. ਲਾਗੂ ਹੋਣ ਨਾਲ ਹੋਵੇਗਾ 10 ਕਰੋੜ ਦਾ ਨੁਕਸਾਨ : ਬਡੂੰਗਰ

ਪ੍ਰੋ. ਕ੍ਰਿਪਾਲ ਸਿੰਘ -03-07-17 ਬਡੂੰਗਰ ਨੇ  ਕਿਹਾ ਕਿ ਦੇਸ਼ ਵਿਚ ਜੀ. ਐੱਸ. ਟੀ. ਲਾਗੂ ਹੋਣ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਗਭਗ 10 ਕਰੋੜ ਦਾ ਸਾਲਾਨਾ ਨੁਕਸਾਨ ਝੱਲਣਾ ਪਵੇਗਾ, ਜੋ ਕਿ ਬੇਲੋੜਾ ਹੈ।ਪ੍ਰੋ. ਬਡੂੰਗਰ ਨੇ ਦੱਸਿਆ ਕਿ ਲੰਗਰ ਸੇਵਾ ਲਈ ਖਰੀਦੀ ਜਾਂਦੀ ਰਸਦ ਨੂੰ ਜੀ. ਐੱਸ. ਟੀ. ਤੋਂ ਛੋਟ ਦਿਵਾਉਣ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਚਿੱਠੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਸੀ ਘਿਓ, ਖੰਡ, ਦਾਲਾਂ ਆਦਿ ਦੀ ਖਰੀਦੋ-ਫਰੋਖਤ ‘ਤੇ ਹੁਣ 10 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਝੱਲਣਾ ਪਵੇਗਾ ਕਿਉਂਕਿ ਇਨ੍ਹਾਂ ਸਾਰੀਆਂ ਚੀਜ਼ਾਂ ‘ਤੇ 5 ਤੋਂ 18 ਫੀਸਦੀ ਤੱਕ ਜੀ. ਐੱਸ. ਟੀ. ਲਾਗੂ ਹੋ ਗਿਆ ਹੈ।

ਵਿਧਾਨ ਸਭਾ ਸੈਸ਼ਨ ਦੌਰਾਨ ਪੱਗਾਂ ਅਤੇ ਚੁੰਨੀਆਂ ਦੀ ਹੋਈ ਬੇਅਦਬੀ ਸਬੰਧੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਅਕਾਲ ਤਖਤ ਸਾਹਿਬ ਵੱਲੋਂ ਕੀਤੀ ਜਾ ਰਹੀ ਹੈ। ਪਾਕਿਸਤਾਨ ਦੇ ਗੁਰੂ ਘਰਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਰੋਕਣ ਦੇ ਸਬੰਧ ‘ਚ ਉਨ੍ਹਾਂ ਕਿਹਾ ਕਿ ਜਥਿਆਂ ਨੂੰ ਪਾਕਿਸਤਾਨ ਜਾਣ ਤੋਂ ਭਾਰਤ ਸਰਕਾਰ ਵੱਲੋਂ ਰੋਕਿਆ ਗਿਆ ਹੈ ਕਿਉਂਕਿ ਮੌਜੂਦਾ ਸਰਕਾਰ ਨੇ ਗੁਰੂ ਘਰਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਆਪਣੀ ਜਾਨ-ਮਾਲ ਦੀ ਰਾਖੀ ਖੁਦ ਹੀ ਕਰਨ ਲਈ ਕਿਹਾ ਹੈ, ਜਦੋਂਕਿ ਸੰਗਤਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਅਤੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਇਸ ਮਸਲੇ ਨੂੰ ਵੀ ਸ਼੍ਰੋਮਣੀ ਕਮੇਟੀ ਦੁਆਰਾ ਪ੍ਰਧਾਨ ਮੰਤਰੀ ਅੱਗੇ ਰੱਖਿਆ ਜਾਵੇਗਾ।

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *