Breaking News
Home / Breaking News / ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਮਿਆਰ ‘ਚ ਵਾਧਾ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਮਿਆਰ ‘ਚ ਵਾਧਾ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

  • ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਮਿਆਰ ‘ਚ ਵਾਧਾ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

ਪੰਜਾਬ-14-07-17  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਗਰੀਬ ਲੋਕਾਂ ਦੇ ਵਾਸਤੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਦੇ ਪੱਧਰ ਨੂੰ ਸੁਧਾਰਨ ਲਈ ਵਚਨਬੱਧ ਹੈ।
ਲਕਸ਼ਯਾ ਇੰਸਟੀਚਿਊਟਸ ਅਚੀਵਰਜ਼ ਡੇਅ 2017 ਦੇ ਐਵਾਰਡ ਦੇਣ ਲਈ ਆਯੋਜਿਤ ਕਰਵਾਏ ਗਏ ਇਕ ਸਮਾਰੋਹ ਵਿਚ ਬੋਲਦੇ ਹੋਏ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਵਿਚ ਕਮੀ ਆਉਣ ਦਾ ਰੁਦਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ|

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਦੁਨੀਆਂ ਭਰ ਵਿਚ ਸਿੱਖਿਆ ਪ੍ਰਣਾਲੀ ਤੇਜ਼ੀ ਨਾਲ ਬਦਲ ਰਹੀ ਹੈ ਅਤੇ 25 ਸਾਲ ਬਾਅਦ ਸਿੱਖਿਆ ਦੇ ਮੁਹਾਂਦਰੇ ਬਾਰੇ ਕੋਈ ਵੀ ਭਵਿੱਖਵਾਣੀ ਨਹੀਂ ਕਰ ਸਕਦਾ ਪਰ ਵਿਦਿਆਰਥੀਆਂ ਦੀ ਜਿਹੜੀ ਬੁਨਿਆਦ ਬਣੇਗੀ ਉਹ ਲਾਜ਼ਮੀ ਤੌਰ ‘ਤੇ ਉਨ੍ਹਾਂ ਨੂੰ ਜ਼ਿੰਦਗੀ ਭਰ ਮਦਦ ਦਿੰਦੀ ਰਹੇਗੀ।

About admin

Check Also

750 ਰੁਪਏ ਹੋਈ ਮਹਿੰਗੀ ਚਾਂਦੀ,ਜਾਣੋ ਸੋਨੇ ਦੇ ਰੇਟ

ਨਵੀਂ ਦਿੱਲੀ,18/11/17:–  ਵਿਆਹਾਂ ਦੇ ਸੀਜ਼ਨ ‘ਚ ਮੰਗ ਵਧਣ ਨਾਲ ਅੱਜ  ਸਰਾਫਾ ਬਾਜ਼ਾਰ ‘ਚ ਸੋਨਾ ਲਗਾਤਾਰ ...

Leave a Reply

Your email address will not be published. Required fields are marked *