Home / Breaking News / ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਅਲਰਟ ਜਾਰੀ

ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਅਲਰਟ ਜਾਰੀ

  • ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਅਲਰਟ ਜਾਰੀ

ਲਗਾਤਾਰ -14-07-17 ਰੁਕ-ਰੁਕ ਕੇ ਹੋ ਰਹੀ ਤੇਜ਼ ਬਾਰਸ਼ ਦੇ ਚਲਦਿਆਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਡਾਰੀਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਲੋਕਾਂ ਨੂੰ ਹੜ੍ਹ ਦੀ ਹਾਲਤ ਲਈ ਤਿਆਰ ਰਹਿਣ ਦਾ ਅਲਰਟ ਜਾਰੀ ਕਰਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਗੁਰਦਵਾਰਿਆਂ ਵਿੱਚ ਅਨਾਉਂਸਮੈਂਟ ਵੀ ਕਰਵਾ ਦਿੱਤੀ ਗਈ ਹੈ।

ਅਜਨਾਲਾ ਦੇ ਐਸ.ਡੀ.ਐਮ. ਰੱਜਤ ਓਬਰਾਏ ਨੇ ਦੱਸਿਆ ਕਿ ਭਾਰੀ ਬਾਰਸ਼ਾਂ ਕਾਰਨ ਊਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਉਕਤ ਦਰਿਆ ਵਿੱਚੋਂ 70 ਹਜ਼ਾਰ ਕਿਊਸਿਕ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ। ਰਾਵੀ ਦਰਿਆ ਵਿੱਚ ਪਾਣੀ ਦੀ ਸਮਰੱਥਾ ਵੱਧ ਹੋਣ ਕਾਰਨ ਹੜ੍ਹ ਆਉਣ ਦਾ ਕੋਈ ਖਤਰਾ ਨਹੀਂ ਪਰ ਫਿਰ ਵੀ ਦਰਿਆ ਕੰਢੇ ਰਹਿੰਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *