Home / Breaking News / ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਲਗਾਇਆ ਇਲਜ਼ਾਮ

ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਲਗਾਇਆ ਇਲਜ਼ਾਮ

  •  ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਲਗਾਇਆ  ਇਲਜ਼ਾਮ

    ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ‘ਤੇ ਇਲਜ਼ਾਮ ਲਗਾਇਆ ਕਿ ਰਾਣਾ ਆਪਣੀ ਸਰਕਾਰੀ ਕੁਰਸੀ ਦੀ ਦੁਰਵਰਤੋਂ ਕਰਦਿਆਂ ਪੀ.ਐਸ.ਪੀ.ਸੀ.ਐਲ. ‘ਤੇ ਉਸ ਦੀ ਕੰਪਨੀ ਰਾਣਾ ਸ਼ੂਗਰਸ ਲਿਮਟਿਡ ਖਿਲਾਫ ਸੁਪਰੀਮ ਕੋਰਟ ‘ਚ ਦਾਇਰ ਸਿਵਲ ਅਪੀਲ ਨੰ 6734/2015 ਨੂੰ ਵਾਪਸ ਲੈਣ ਲਈ ਦਬਾਅ ਬਣਾ ਰਹੇ ਹਨ।

    ਉਨ੍ਹਾਂ ਨੇ ਕਿਹਾ ਕਿ ਇਹ ਇਕ ਸ਼ਰੇਆਮ ‘ਕਨਫਲਿਕਟ ਆਫ ਇੰਟਰਸਟ’ ਤੇ ਤੱਥ ਲੁਕਾਉਣ ਦਾ ਮਾਮਲਾ ਹੈ। ਖਹਿਰਾ ਨੇ ਇਲਜ਼ਾਮ ਲਗਾਇਆ ਕਿ ਰਾਣਾ ਗੁਰਜੀਤ ਸਿੰਘ ਆਪਣੇ ਅਸਰ ਰਸੂਖ ਦੀ ਦੁਰਵਰਤੋਂ ਕਰਦੇ ਹੋਏ ਸੁਪਰੀਮ ਕੋਰਟ ਵਿਚ ਉਸ ਦੀ ਕੰਪਨੀ ਰਾਣਾ ਸ਼ੂਗਰਜ ਲਿਮਟਿਡ ਖਿਲਾਫ ਲੰਬਤ ਇਕ ਸਿਵਲ ਅਪੀਲ ਨੂੰ ਵਾਪਸ ਲੈਣ ਪੀ.ਐਸ.ਪੀ.ਸੀ.ਐਲ. ਨੂੰ ਡਰਾ ਧਮਕਾ ਤੇ ਦਬਾਅ ਬਣਾ ਰਿਹਾ ਹੈ।

    ਖਹਿਰਾ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਕਨਫਲਿਕਟ ਆਫ ਇੰਟਰਸਟ’ ਲਾਅ ਇਸ ਲਈ ਨਹੀਂ ਲੈ ਕੇ ਆਉਂਦੇ ਕਿਉਂਕਿ ਸਭ ਤੋਂ ਪਹਿਲਾ ਇਸ ਕਾਨੂੰਨ ‘ਚ ਰਾਣਾ ਗੁਰਜੀਤ ਸਿੰਘ ਨੇ ਫਸਣਾ ਹੈ। ਖਹਿਰਾ ਨੇ ਕਿਹਾ ਕਿ ‘ਆਪ’ ਮੰਗ ਕਰਦੀ ਹੈ ਕਿ ਕੈਪਟਨ ਸਰਕਾਰ ਰਾਣਾ ਨੂੰ ਮੰਤਰੀ ਅਹੁਦੇ ਤੋਂ ਜਲਦ ਹਟਾਏ।

About admin

Check Also

‘ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ’

ਇਕ ਅਧਿਐਨ ਵਿਚ ਪਤਾ ਲੱਗਾ ਹੈ ਕਿ 2005 ਤੋਂ 2015 ਦਰਮਿਆਨ ਪ੍ਰਵਾਸੀ ਭਾਰਤੀਆਂ ਨੇ ਅਮਰੀਕੀ ...

Leave a Reply

Your email address will not be published. Required fields are marked *