Home / Breaking News / ਸੁਖਬੀਰ ਬਾਦਲ – ਪੰਜਾਬ ‘ਚ ਕੋਈ ਵੀ ਸੁਰੱਖਿਅਤ ਨਹੀਂ

ਸੁਖਬੀਰ ਬਾਦਲ – ਪੰਜਾਬ ‘ਚ ਕੋਈ ਵੀ ਸੁਰੱਖਿਅਤ ਨਹੀਂ

  • ਸੁਖਬੀਰ ਬਾਦਲ – ਪੰਜਾਬ ‘ਚ ਕੋਈ ਵੀ ਸੁਰੱਖਿਅਤ ਨਹੀਂ

ਸ਼੍ਰੋਮਣੀ ਅਕਾਲੀ ਦਲ -17-07-17 ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਹਕੂਮਤ ਅਧੀਨ ਸੂਬੇ ਅੰਦਰ ਅਮਨ ਤੇ ਕਾਨੂੰਨ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਪੰਜਾਬ ਵਿਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕੱਲ ਰਾਤ ਲੁਧਿਆਣਾ ਵਿਖੇ ਹੋਏ ਪਾਦਰੀ ਦੇ ਕਤਲ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ ਕੀਤੀ। ਸਾਬਕਾ ਉਪ ਮੁੱਖ ਮੰਤਰੀ ਨੇ ਮ੍ਰਿਤਕ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਅਤੇ ਈਸਾਈ ਭਾਈਚਾਰੇ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸੀ ਹਕੂਮਤ ਆਉਣ ਨਾਲ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਗਿਆ ਹੈ । ਕਾਂਗਰਸ ਸਰਕਾਰ ਨੂੰ ਆਪਣੇ ਉਨ੍ਹਾਂ ਵਰਕਰਾਂ ਖਿਲਾਫ ਕਾਰਵਾਈ ਨਾ ਕਰਨ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ, ਜਿਨ੍ਹਾਂ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਸਿਆਸੀ ਕਤਲ ਕਰਨੇ ਸ਼ੁਰੂ ਕਰ ਦਿੱਤੇ ਸਨ।

ਲੁਧਿਆਣਾ ਵਿਚ ਸਲੇਮ ਟਾਬਰੀ ਵਿਖੇ ਟੈਂਪਲ ਆਫ ਗੌਡ ਚਰਚ ਵਿਚ ਸੇਵਾ ਨਿਭਾ ਰਹੇ ਦਾ ਕਤਲ ਵੀ ਸੂਬੇ ਅੰਦਰ ਫਿਰਕੂ ਤਣਾਅ ਪੈਦਾ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਜ ਸਰਕਾਰ ਨੇ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਤੁਰੰਤ ਯਤਨ ਨਾ ਕੀਤੇ ਤਾਂ ਪੰਜਾਬ ਮੁੜ ਹਿੰਸਾ ਦੀ ਭੇਟ ਚੜ੍ਹ ਸਕਦਾ ਹੈ।

About admin

Check Also

ਨਵੇਂ ਸਾਲ ਤੇ ਵਿਆਹਾਂ ‘ਚ ਨਹੀਂ ਚੱਲਣਗੇ ਪਟਾਕੇ

ਹਰਿਆਣਾ ਦੇ ਐੱਨ. ਸੀ. ਆਰ. ਖੇਤਰ ਨੂੰ ਛੱਡ ਕੇ ਪੂਰੇ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਵਿਆਹ ...

Leave a Reply

Your email address will not be published. Required fields are marked *