Home / Featured / ਸੁਖਬੀਰ ਬਾਦਲ ਦਾ ਡਰੀਮ ਪ੍ਰਾਜੈਕਟ ਪਿਛਲੇ ਤਿੰਨ ਦਿਨਾਂ ਤੋਂ ਠੱਪ

ਸੁਖਬੀਰ ਬਾਦਲ ਦਾ ਡਰੀਮ ਪ੍ਰਾਜੈਕਟ ਪਿਛਲੇ ਤਿੰਨ ਦਿਨਾਂ ਤੋਂ ਠੱਪ

  • ਸੁਖਬੀਰ ਬਾਦਲ ਦਾ ਡਰੀਮ ਪ੍ਰਾਜੈਕਟ ਪਿਛਲੇ ਤਿੰਨ ਦਿਨਾਂ ਤੋਂ ਠੱਪ

ਸੁਖਬੀਰ ਬਾਦਲ-21-07-17  ਦਾ ਡਰੀਮ ਪ੍ਰਾਜੈਕਟ ‘ਬੱਸ ਰੈਪਿਡ ਟਰਾਂਜ਼ਿਟ ਸਿਸਟਮ’ ਪਿਛਲੇ ਤਿੰਨ ਦਿਨਾਂ ਤੋਂ ਠੱਪ ਹੈ। ਬੀ.ਆਰ.ਟੀ.ਐਸ. ਕਰਮਚਾਰੀਆਂ ਨੂੰ ਕੰਪਨੀ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਬੱਸ ਨੂੰ ਬਰੇਕਾਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਲਗਾਤਾਰ ਧਰਨੇ ‘ਤੇ ਬੈਠ ਕੇ ਕੰਪਨੀ ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਵੀ ਸ਼ਹਿਰ ਵਿੱਚ ਕੋਈ ਬੱਸ ਨਹੀਂ ਚਲਾਈ ਗਈ ਤੇ ਮੀਂਹ ਦੇ ਬਾਵਜੂਦ ਕਰਮਚਾਰੀ ਸੜਕ ‘ਤੇ ਬੈਠ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਦਿਖਾਈ ਦਿੱਤੇ।

ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਇਸ ਸਬੰਧੀ ਕਈ ਵਾਰ ਓਰੀਅਨ ਫੈਸਲਿਟੀ ਮੈਨੇਜਮੈਂਟ ਕੰਪਨੀ ਦੇ ਅਧਿਕਾਰੀਆਂ ਨੂੰ ਜਾਣੂ ਵੀ ਕਰਾਇਆ ਗਿਆ ਹੈ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਵਿੱਢਣਾ ਪਿਆ। ਉਨ੍ਹਾਂ ਦੱਸਿਆ ਕਿ ਕੰਮ ਬੰਦ ਹੋਣ ਕਾਰਨ, ਜਿਹੜਾ ਨੁਕਸਾਨ ਹੋਵੇਗੀ, ਉਸ ਦੀ ਜ਼ਿੰਮੇਵਾਰ ਕੰਪਨੀ ਹੋਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 21 ਜੁਲਾਈ ਤੱਕ ਤਨਖਾਹਾਂ ਨਾ ਮਿਲੀਆਂ ਤਾਂ 22 ਜੁਲਾਈ ਨੂੰ ਭੰਡਾਰੀ ਪੁਲ ’ਤੇ ਆਵਾਜਾਈ ਰੋਕੀ ਜਾਵੇਗੀ।

About admin

Check Also

ਔਰਤਾਂ ਇਹ ਖ਼ਬਰ ਜ਼ਰੂਰ ਪੜ੍ਹਨ

ਸ਼ਨੀਵਾਰ ਨੂੰ ਜੀਐਸਟੀ ਕੋਂਸਲ ਦੀ 28ਵੀਂ ਬੈਠਕ ਹੋਈ ਜਿਸ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ...

Leave a Reply

Your email address will not be published. Required fields are marked *

My Chatbot
Powered by Replace Me