Breaking News
Home / Breaking News / ਰਾਜਮਾਤਾ ਮੋਹਿੰਦਰ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਹੰਝੂਆਂ ਭਰੀ ਵਿਦਾਇਗੀ

ਰਾਜਮਾਤਾ ਮੋਹਿੰਦਰ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਹੰਝੂਆਂ ਭਰੀ ਵਿਦਾਇਗੀ

  • ਰਾਜਮਾਤਾ ਮੋਹਿੰਦਰ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਹੰਝੂਆਂ ਭਰੀ ਵਿਦਾਇਗੀ

ਪੰਜਾਬ -26-07-17 ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਾਤਾ ਰਾਜਮਾਤਾ ਮੋਹਿੰਦਰ ਕੌਰ ਦੀ ਚਿਖਾ ਨੂੰ ਅੱਗ ਦਿਖਾ ਕੇ ਉਨਾਂ ਨੂੰ ਹੰਝੂਆਂ ਭਰੀ ਵਿਦਾਇਗੀ ਦਿੱਤੀ। ਰਾਜਮਾਤਾ ਮੋਹਿੰਦਰ ਕੌਰ ਦਾ ਅੱਜ ਸ਼ਾਹੀ ਸਮਾਧਾਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਥੇ ਵੱਡੀ ਗਿਣਤੀ ਲੋਕਾਂ ਨੇ ਉਨਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਪਰਿਵਾਰ ਦੇ ਪੂਰਵਜਾਂ ਦੇ ਸ਼ਮਸ਼ਾਨਘਾਟ ‘‘ਸ਼ਾਹੀ ਸਮਾਧਾਂ’’ ਵਿਖੇ ਰਾਜਮਾਤਾ ਦੀ ਚਿਖਾ ਨੂੰ ਅਗਨੀ ਦਿਖਾਉਣ ਦੇ ਨਾਲ ਸਾਰਾ ਮਾਹੌਲ ਹੰਝੂਆਂ ਵਿਚ ਡੁੱਬ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਰਾ ਮਲਵਿੰਦਰ ਸਿੰਘ ਅਤੇ ਪੁੱਤਰ ਰਣਇੰਦਰ ਸਿੰਘ ਦੇ ਨਾਲ ਚਿਖਾ ਨੂੰ ਅੱਗ ਦਿਖਾਈ।
ਇਸ ਮੌਕੇ ਪਰਿਵਾਰ ਦੇ ਨੇੜਲੇ ਰਿਸ਼ਤੇਦਾਰਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਬਹਿਨੋਈ ਸਾਬਕਾ ਕੇਂਦਰੀ ਮੰਤਰੀ ਕੰਵਰ ਨਟਵਰ ਸਿੰਘ ਅਤੇ ਮੇਜਰ ਕੰਵਲਜੀਤ ਸਿੰਘ ਢਿੱਲੋਂ ਵੀ ਆਪਣੇ ਪੁੱਤਰਾਂ ਦੇ ਨਾਲ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਦੇ ਪੋਤਰੇ/ਦੋਹਤਰੇ ਨਿਰਵਾਨ ਸਿੰਘ, ਅੰਗਦ ਸਿੰਘ ਅਤੇ ਯਾਦਇੰਦਰ ਸਿੰਘ ਵੀ ਅੰਤਿਮ ਰਸਮਾਂ ਮੌਕੇ ਮੌਜੂਦ ਸਨ। ਰਾਜਮਾਤਾ ਦੀ ਅੰਤਿਮ ਵਿਦਾਇਗੀ ਵੇਲੇ ਵੱਖ-ਵੱਖ ਵਰਗਾਂ ਅਤੇ ਆਮ ਲੋਕਾਂ ਦੇ ਭਾਰੀ ਇਕੱਠ ਤੋਂ ਇਲਾਵਾ ਸਿਆਸੀ, ਧਾਰਮਿਕ ਅਤੇ ਪ੍ਰਸ਼ਾਸਕੀ ਆਗੂ ਵੀ ਮੌਜੂਦ ਸਨ। ਅੱਜ ਸਵੇਰੇ ਮੋਤੀ ਮਹਿਲ ਵਿਖੇ ਵੀ ਵੱਡੀ ਗਿਣਤੀ ਲੋਕਾਂ ਨੇ ਆਪਣੀ ਹਰਮਨ ਪਿਆਰੀ ਆਗੂ ਰਾਜਮਾਤਾ ਨੂੰ ਹੰਝੂਆਂ ਭਰੀ ਵਿਦਾਇਗੀ ਦਿੱਤੀ।

ਰਾਜਮਾਤਾ ਨੂੰ ਸ਼ਰਧਾਂਜਲੀਆਂ ਭੇਟ ਕਰਨ ਵਾਲਿਆਂ ਵਿਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਨਵਜੋਤ ਸਿੰਘ ਸਿੱਧੂ ਸਾਧੂ ਸਿੰਘ ਧਰਮਸੋਤ, ਸੰਸਦ ਮੈਂਬਰ ਸੰਤੋਖ ਚੌਧਰੀ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੀ ਸ਼ਾਮਲ ਸਨ। ਇਨਾਂ ਤੋਂ ਇਲਾਵਾ ਪੰਜਾਬ ਦੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਵੀ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ।

About admin

Check Also

ਅਕਾਲੀ ਦਲ ਦੀ ਨਵਜੋਤ ਸਿੱਧੂ ਨੂੰ ਸਲਾਹ

ਅਕਾਲੀ ਦਲ ਦੀ ਨਵਜੋਤ ਸਿੱਧੂ ਨੂੰ ਸਲਾਹ ਨਵਜੋਤ ਸਿੰਘ ਸਿੱਧੂ -09-10-17 ਵੱਲੋਂ ਕਿਸਾਨ ਆਤਮ-ਹੱਤਿਆਵਾਂ ਨੂੰ ...

Leave a Reply

Your email address will not be published. Required fields are marked *