Home / Breaking News / ਨਿਰਦੋਸ਼ 127 ਸਿੱਖਾਂ ਦੇ ਕਤਲ ਦਾ ਮਾੱਮਲਾ

ਨਿਰਦੋਸ਼ 127 ਸਿੱਖਾਂ ਦੇ ਕਤਲ ਦਾ ਮਾੱਮਲਾ

  • ਨਿਰਦੋਸ਼ 127 ਸਿੱਖਾਂ ਦੇ ਕਤਲ ਦਾ ਮਾੱਮਲਾ

ਦੇਸ਼-03-08-17  ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਬੁੱਧਵਾਰ 1984 ਸਿੱਖ ਕਤਲੇਆਮ ਦੌਰਾਨ ਯੂ.ਪੀ. ਦੇ ਕਾਨਪੁਰ ਵਿੱਚ ਮਾਰੇ ਗਏ 127 ਸਿੱਖਾਂ ਦੇ ਮਾਮਲੇ ’ਚ ਕੇਂਦਰ ਤੇ ਯੂ.ਪੀ. ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਵੱਲੋਂ ਦਾਇਰ ਲੋਕਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ ਉਕਤ ਆਦੇਸ਼ ਦਿੱਤਾ ਹੈ।

ਜੀ.ਕੇ. ਨੇ ਦੱਸਿਆ ਕਿ ਥਾਣਾ ਬਜਰਿਆਂ ਤੇ ਨਜ਼ੀਰਾਬਾਦ ’ਚ ਦਰਜ਼ ਹੋਈਆਂ ਕੁਝ ਐਫ.ਆਈ.ਆਰ. ਨੂੰ ਮੁੜ੍ਹ ਖੋਲ੍ਹਣ ਤੇ ਮਾਮਲਿਆਂ ਦੀ ਪੜਤਾਲ ਐਸ.ਆਈ.ਟੀ. ਜਾਂ ਸੀ.ਬੀ.ਆਈ. ਤੋਂ ਕਰਵਾਉਣ ਦੀ ਕਮੇਟੀ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਸੀ। ਯੂ.ਪੀ. ਪੁਲਿਸ ਦੀ ਇਸ ਮਸਲੇ ’ਤੇ ਢਿੱਲੀ ਕਾਰਗੁਜਾਰੀ ਦਾ ਹਵਾਲਾ ਦਿੰਦੇ ਹੋਏ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਯੂ.ਪੀ. ਦੇ ਮੁੱਖ ਮੰਤਰੀ ਨੂੰ ਅਕਾਲੀ ਦਲ ਦੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਦੇ ਮਾਰਫ਼ਤ ਪੱਤਰ ਵੀ ਭੇਜੇ ਗਏ ਸਨ ਪਰ ਕੋਈ ਕਾਰਵਾਈ ਨਾ ਹੋਣ ਕਰਕੇ ਸਾਨੂੰ ਸੁਪਰੀਮ ਕੋਰਟ ਜਾਣਾ ਪਿਆ।

ਜੀ.ਕੇ. ਨੇ ਹਰ ਹਾਲਤ ਵਿਚ ਕਾਤਲਾਂ ਖਿਲਾਫ਼ ਲੜਾਈ ਜਾਰੀ ਰੱਖਣ ਦਾ ਆਪਣਾ ਟੀਚਾ ਦੁਹਰਾਉਂਦੇ ਹੋਏ ਕਾਨਪੁਰ ਦੇ ਕਾਤਲਾਂ ਨੂੰ ਛੇਤੀ ਸਜਾਵਾਂ ਮਿਲਣ ਦੀ ਆਸ਼ ਜਤਾਈ। ਇਸ ਮੌਕੇ ਕਮੇਟੀ ਵੱਲੋਂ ਅਦਾਲਤ ’ਚ ਭੋਗਲ, ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਤੇ ਐਡਵੋਕੇਟ ਪ੍ਰਸੁੰਨ ਕੁਮਾਰ ਪੇਸ਼ ਹੋਏ।

About admin

Check Also

ਨਵੇਂ ਸਾਲ ਤੇ ਵਿਆਹਾਂ ‘ਚ ਨਹੀਂ ਚੱਲਣਗੇ ਪਟਾਕੇ

ਹਰਿਆਣਾ ਦੇ ਐੱਨ. ਸੀ. ਆਰ. ਖੇਤਰ ਨੂੰ ਛੱਡ ਕੇ ਪੂਰੇ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਵਿਆਹ ...

Leave a Reply

Your email address will not be published. Required fields are marked *