Breaking News
Home / Breaking News / ਕਰਜ਼ਾ ਮੁਆਫੀ ਦੀ ਜ਼ਿੰਮੇਵਾਰੀ ਕੇਂਦਰ ‘ਤੇ ਨਾ ਸੁੱਟੇ ਕਾਂਗਰਸ : ਸੁਖਬੀਰ ਬਾਦਲ

ਕਰਜ਼ਾ ਮੁਆਫੀ ਦੀ ਜ਼ਿੰਮੇਵਾਰੀ ਕੇਂਦਰ ‘ਤੇ ਨਾ ਸੁੱਟੇ ਕਾਂਗਰਸ : ਸੁਖਬੀਰ ਬਾਦਲ

  • ਕਰਜ਼ਾ ਮੁਆਫੀ ਦੀ ਜ਼ਿੰਮੇਵਾਰੀ ਕੇਂਦਰ ‘ਤੇ ਨਾ ਸੁੱਟੇ ਕਾਂਗਰਸ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ-08-08-17  ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੁਣ ਕਾਂਗਰਸ ਸਰਕਾਰ ਨੇ ਸਵੀਕਾਰ ਕਰ ਲਿਆ ਹੈ ਕਿ ਉਹ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕਰੇਗੀ ਪਰ ਕਾਂਗਰਸ ਸਰਕਾਰ ਨੂੰ ਇਹ ਜ਼ਿੰਮੇਵਾਰੀ ਕੇਂਦਰ ਉੱਤੇ ਨਹੀਂ ਸੁੱਟਣੀ ਚਾਹੀਦੀ, ਇਸ ਦੀ ਥਾਂ ਪੰਜਾਬੀਆਂ ਨੂੰ ਧੋਖਾ ਦੇਣ ਲਈ ਉਨ੍ਹਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ।

ਇਥੇ ਰੱਖੜ ਪੁੰਨਿਆ ਮੌਕੇ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਆਪਣੀ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕਰਨ ‘ਚ ਨਾਕਾਮੀ ਦਾ ਦੋਸ਼ ਕੇਂਦਰ ਸਰਕਾਰ ਉਤੇ ਮੜ੍ਹਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕਰਦਿਆਂ ਲੱਖਾਂ ਕਿਸਾਨਾਂ ਤੋਂ ਕਰਜ਼ਾ ਮੁਆਫੀ ਦੇ ਫਾਰਮ ਭਰਵਾਏ ਸਨ ਪਰ ਇਸ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਕੰਮ ਵਾਸਤੇ ਬਜਟ ਵਿਚ ਸਿਰਫ 1500 ਕਰੋੜ ਰੁਪਏ ਰੱਖੇ ਹਨ। ਹੁਣ ਸਰਕਾਰ ਇਹ ਕਹਿ ਰਹੀ ਹੈ ਕਿ ਉਹ ਇਸ ਮਾਮੂਲੀ ਰਾਸ਼ੀ ਨੂੰ ਵੀ ਜਾਰੀ ਨਹੀਂ ਕਰ ਸਕਦੀ। ਮੈਂ ਮਨਪ੍ਰੀਤ ਬਾਦਲ ਨੂੰ ਸਿਰਫ ਇਕ ਗੱਲ ਪੁੱਛਣਾ ਚਾਹੁੰਦਾ ਹਾਂ ਕਿ ਉਸ ਨੇ ਕਿਸਾਨਾਂ ਨਾਲ ਅਜਿਹਾ ਧੋਖਾ ਕਿਉਂ ਕੀਤਾ ਹੈ? ਉਹ ਅਕਾਲੀ-ਭਾਜਪਾ ਦੀ ਸਰਕਾਰ ਦੌਰਾਨ ਪਹਿਲਾਂ ਵੀ ਚਾਰ ਸਾਲ ਵਿੱਤ ਮੰਤਰੀ ਰਿਹਾ ਸੀ। ਉਹ ਪੰਜਾਬ ਦੀ ਵਿੱਤੀ ਹਾਲਤ ਬਾਰੇ ਚੰਗੀ ਤਰ੍ਹਾਂ ਜਾਣਦਾ ਸੀ ਅਤੇ ਇਹ ਗੱਲ ਵੀ ਜਾਣਦਾ ਸੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾ ਸਕਣਗੇ ਜਾਂ ਨਹੀਂ। ਉਸ ਦੇ ਝੂਠੇ ਵਾਅਦੇ ਕਰਕੇ ਪਿਛਲੇ 150 ਦਿਨਾਂ ਵਿਚ 200 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ ।

ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਦੌਰਾਨ ਕਾਂਗਰਸ ਸਰਕਾਰ ਨੇ ਸਿਰਫ ਇਕੋ ਕੰਮ ਕੀਤਾ ਹੈ, ਉਹ ਹੈ ਅਕਾਲੀ ਵਰਕਰਾਂ ਖਿਲਾਫ ਝੂਠੇ ਪਰਚੇ ਦਰਜ ਕਰਨਾ ਅਤੇ ਗਰੀਬਾਂ ਤੇ ਦਲਿਤਾਂ ਉੱਤੇ ਅੱਤਿਆਚਾਰ ਕਰਨਾ । ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੀ ਜਬਰ ਵਿਰੋਧੀ ਲਹਿਰ ਦੌਰਾਨ 5 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਚੁੱਕਾ ਹਾਂ, ਜਿਸ ਦੌਰਾਨ ਪਤਾ ਲੱਗਾ ਹੈ ਕਿ ਕਿਸੇ ਨੂੰ ਬਖਸ਼ਿਆ ਨਹੀਂ ਗਿਆ ਹੈ। ਨਿੱਕੀ ਉਮਰ ਦੇ ਮੁੰਡਿਆਂ ਤੇ ਔਰਤਾਂ ਨੂੰ ਵੀ ਝੂਠੇ ਕੇਸਾਂ ਵਿਚ ਫਸਾਇਆ ਗਿਆ ਹੈ।

About admin

Check Also

ਹੇਮਕੁੰਟ-1-696x387

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਲਵਾਈ ਹਾਜਰੀ

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਹੋਈ ਸ਼ੁਰੂ, ਹਜ਼ਾਰਾਂ ਦੀ ਗਿਣਤੀ ‘ਚ ...

Leave a Reply

Your email address will not be published. Required fields are marked *