Home / Breaking News / ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ ‘ਤੇ ਫਿਰ ਮਿਲੇ ਹੋਣ ਦੇ ਇਲਜ਼ਾਮ ਲਾਏ

ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ ‘ਤੇ ਫਿਰ ਮਿਲੇ ਹੋਣ ਦੇ ਇਲਜ਼ਾਮ ਲਾਏ

  • ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ ‘ਤੇ ਫਿਰ ਮਿਲੇ ਹੋਣ ਦੇ ਇਲਜ਼ਾਮ ਲਾਏ

ਆਮ ਆਦਮੀ-08-08-17  ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ ‘ਤੇ ਫਿਰ ਮਿਲੇ ਹੋਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ ਸਰਕਾਰ ਬਣਾਉਣ ਲਈ ਕਾਂਗਰਸ ਤੇ ਅਕਾਲੀ-ਬੀਜੇਪੀ ਨੇ ਅੰਦਰ ਖਾਤੇ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦਾ ਇਹ ਮਕਸਦ ਸੀ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਿਆ ਜਾਵੇ।
ਇਸ ਮੌਕੇ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਨਾਂ ਉੱਤੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਸਭਾਵਾਂ ਦੌਰਾਨ ਕੀਤੇ ਵਾਅਦਿਆਂ ਉਤੇ ਵਿਸ਼ਵਾਸ ਕਰ ਬੈਠੇ ਪਰ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵਾਂਗੂ ਸਰਕਾਰ ਬਣਾਉਣ ਤੋਂ ਬਾਅਦ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਨੇ ਸੂਬਾ ਸਰਕਾਰ ਦੇ ਨਾਲ-ਨਾਲ ਕੇਂਦਰ ਦੀ ਮੋਦੀ ਸਰਕਾਰ ਉੱਤੇ ਵੀ ਕਿਸਾਨਾਂ ਨਾਲ ਵਾਅਦਾ ਖਿਲਾਫੀ ਦਾ ਇਲਜ਼ਾਮ ਲਾਇਆ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *