Home / Breaking News / ਕੈਪਟਨ ਅਮਰਿੰਦਰ ਖੁਦ ਜਾ ਕੇ ਲੈਣਗੇ ਚਿੱਟੇ ਮੱਛਰ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ

ਕੈਪਟਨ ਅਮਰਿੰਦਰ ਖੁਦ ਜਾ ਕੇ ਲੈਣਗੇ ਚਿੱਟੇ ਮੱਛਰ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ

  • ਕੈਪਟਨ ਅਮਰਿੰਦਰ ਖੁਦ ਜਾ ਕੇ ਲੈਣਗੇ ਚਿੱਟੇ ਮੱਛਰ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ

ਚਿੱਟੇ -11-08-17 ਮੱਛਰ ਦੇ ਹਮਲੇ ਕਾਰਨ ਕਿਸਾਨਾਂ ਵੱਲੋਂ ਆਪਣੇ ਨਰਮੇਂ ਦੀ ਫਸਲ ਵਾਹੁਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੱਟੇ ਮੱਛਰ ਦੇ ਹਮਲੇ ਕਾਰਨ ਪੈਦਾ ਹੋਈ ਸਥਿਤੀ ਦਾ ਅਨੁਮਾਨ ਲਾਉਣ ਲਈ ਸ਼ੁੱਕਰਵਾਰ ਨੂੰ ਖੁਦ ਮਾਨਸਾ ਦਾ ਦੌਰਾ ਕਰਨਗੇ। ਚਿੱਟੇ ਮੱਛਰ ਦੇ ਕਾਰਨ ਨਰਮੇ ਦੀ ਫਸਲ ਨੂੰ ਹੋ ਰਹੇ ਨੁਕਸਾਨ ਸਬੰਧੀ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਖੁਦ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਕਿਸਾਨੀ ਭਾਈਚਾਰੇ ’ਤੇ ਪਏ ਪ੍ਰਭਾਵ ਅਤੇ ਨਰਮੇ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਦਾ ਫੈਸਲਾ ਕੀਤਾ ਹੈ। ਬੁਲਾਰੇ ਅਨੁਸਾਰ ਉਹ ਇਸ ਨੁਕਸਾਨ ਦੇ ਸਬੰਧ ਵਿੱਚ ਵਿਸਤਿ੍ਰਤ ਸਰਵੇਖਣ ਵੀ ਕਰਵਾਉਣਾ ਚਾਹੁੰਦੇ ਹਨ।

ਇਸੇ ਦੌਰਾਨ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਅਤੇ ਪੁਲਿਸ ਅਥਾਰਟੀ ਨੂੰ ਜਾਅਲੀ ਕੀਟਨਾਸ਼ਕਾਂ ਦੇ ਵਿਕਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ ਜਿਸ ਦੇ ਕਾਰਨ ਇਹ ਸਥਿਤੀ ਪੈਦਾ ਹੋਈ ਹੈ ਕਿਉਂਕਿ ਕਿਸਾਨਾਂ ਵੱਲੋਂ ਕੀਟਨਾਸ਼ਕਾਂ ਦਾ ਛਿੜਕ ਕੀਤੇ ਜਾਣ ਦੇ ਬਾਵਜੂਦ ਚਿੱਟੇ ਮੱਛਰ ਨੇ ਫਸਲ ਨੂੰ ਪ੍ਰਭਾਵਿਤ ਕੀਤਾ ਹੈ। ਉਨਾਂ ਨੇ ਕਿਸਾਨਾਂ ਨੂੰ ਜਾਇਜ਼ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਚਿੱਟੇ ਮੱਛਰ ’ਤੇ ਕਾਬੂ ਪਾਇਆ ਜਾ ਸਕੇ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *