Home / Breaking News / ਕੈਪਟਨ ਅਮਰਿੰਦਰ ਸਿੰਘ ਚਿੱਠੀ ਮੱਖੀ ਦੇ ਸਤਾਏ ਕਿਸਾਨਾਂ ਦਾ ਹਾਲ ਜਾਣਨ ਪਹੁੰਚੇ

ਕੈਪਟਨ ਅਮਰਿੰਦਰ ਸਿੰਘ ਚਿੱਠੀ ਮੱਖੀ ਦੇ ਸਤਾਏ ਕਿਸਾਨਾਂ ਦਾ ਹਾਲ ਜਾਣਨ ਪਹੁੰਚੇ

  • ਕੈਪਟਨ ਅਮਰਿੰਦਰ ਸਿੰਘ ਚਿੱਠੀ ਮੱਖੀ ਦੇ ਸਤਾਏ ਕਿਸਾਨਾਂ ਦਾ ਹਾਲ ਜਾਣਨ ਪਹੁੰਚੇ

ਕੈਪਟਨ ਅਮਰਿੰਦਰ ਸਿੰਘ ਅੱਜੇ ਚਿੱਠੀ ਮੱਖੀ ਦੇ ਸਤਾਏ ਕਿਸਾਨਾਂ ਦਾ ਹਾਲ ਜਾਣਨ ਪਹੁੰਚੇ। ਇਸ ਦੌਰਾਨ ਕਿਸਾਨ ਸਰਕਾਰ ਤੋਂ ਕਾਫੀ ਖਫਾ ਨਜ਼ਰ ਆਏ। ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇੱਕ ਕਿਸਾਨ ਨੇ ਤਾਂ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸੱਤ ਏਕੜ ਨਰਮੇ ਦੀ ਫਸਲ ਵਾਹ ਦਿੱਤੀ। ਕਿਸਾਨਾਂ ਦਾ ਇਲਜ਼ਾਮ ਹੈ ਕਿ ਅਫਸਰਾਂ ਨੇ ਮੁੱਖ ਮੰਤਰੀ ਨੂੰ ਚੰਗੀ-ਚੰਗੀ ਨਰਮੇ ਦੀ ਫਸਲ ਵਿਖਾ ਦਿੱਤੀ ਜਦੋਂਕਿ ਚਿੱਟੀ ਮੱਖੀ ਨਾਲ ਤਬਾਹ ਹੋਏ ਖੇਤਾਂ ਤੱਕ ਕੈਪਟਨ ਪਹੁੰਚੇ ਹੀ ਨਹੀਂ। ਇਸ ਗੱਲ਼ ਤੋਂ ਖਫਾ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਘੱਟ ਮੀਂਹ ਪੈਣ ਕਾਰਨ ਸੋਕੇ ਅਤੇ ਹੁੰਮਸ ਵਿੱਚ ਚਿੱਟੀ ਮੱਖੀ ਦਾ ਫੈਲਾਅ ਹੋਣ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਢੰਗ ਤਰੀਕੇ ਤਲਾਸ਼ਣ ਲਈ ਬੁੱਧਵਾਰ ਨੂੰ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖਣ ਲਈ ਬੁੱਧਵਾਰ ਦੀ ਮੀਟਿੰਗ ਦੌਰਾਨ ਵਿਆਪਕ ਨਿਗਰਾਨੀ ਯੋਜਨਾ ਨੂੰ ਅੰਤਿਮ ਰੂਪ ਦੇ ਕੇ ਇਸ ਨੂੰ ਲਾਗੂ ਕੀਤਾ ਜਾਵੇਗਾ।

About admin

Check Also

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ...

Leave a Reply

Your email address will not be published. Required fields are marked *