Breaking News
Home / Featured / ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ -: ਨਵਜੋਤ ਸਿੱਧੂ

ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ -: ਨਵਜੋਤ ਸਿੱਧੂ

  • ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ -: ਨਵਜੋਤ ਸਿੱਧੂ

ਜਿਨਾਂ -18-08-17 ਸ਼ਹੀਦਾਂ ਤੇ ਦੇਸ਼ ਭਗਤਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨਾਂ ਦੇ ਸੁਪਨੇ ਪੂਰੇ ਕਰਨ ਲਈ ਸਾਨੂੰ ਸਾਰਿਆਂ, ਖਾਸ ਕਰਕੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨ ਵਿਚ ਕੀਤਾ।

ਸ਼ਹੀਦ ਢੀਂਗਰਾ ਦੀ ਮਹਾਨ ਸ਼ਹਾਦਤ ਨੂੰ ਸਿਜ਼ਦਾ ਕਰਦਿਆਂ ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਭਾਰਤ ਮਾਂ ਦੇ ਮਹਾਨ ਸਪੂਤ ਸ੍ਰੀ ਮਦਨ ਲਾਲ ਢੀਂਗਰਾ ਨੇ ਅੰਗਰੇਜ਼ਾਂ ਦੀ ਧਰਤੀ ‘ਤੇ ਜਾ ਕੇ ਗੋਰਿਆਂ ਨੂੰ ਲਲਕਾਰਿਆ ਅਤੇ ਉਨਾਂ ਵੱਲੋਂ ਭਾਰਤੀਆਂ ‘ਤੇ ਕੀਤੇ ਜਾਂਦੇ ਜ਼ੁਲਮਾਂ ਦਾ ਬਦਲਾ ਲੈਂਦੇ ਹੋਏ ਅੰਗਰੇਜ਼ ਅਧਿਕਾਰੀ ਕਰਜ਼ਨ ਵਾਇਲੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨਾਂ ਕਿਹਾ ਕਿ ਅੰਮ੍ਰਿਤਸਰ ਦੇ ਧਨਾਢ ਪਰਿਵਾਰ ਨਾਲ ਸਬੰਧਤ ਮਦਨ ਲਾਲ ਢੀਂਗਰਾ ਨੇ ਭਰ ਜਵਾਨੀ ਦੀ ਉਮਰ ਵਿਚ ਭਾਰਤ ਲਈ ਐਸ਼ੋ-ਆਰਾਮ ਦੀ ਜ਼ਿੰਦਗੀ ਨੂੰ ਠੋਕਰ ਮਾਰ ਦਿੱਤੀ ਅਤੇ ਭਾਰਤ ਮਾਤਾ ਦੀਆਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਨ ਖਾਤਰ ਹੱਸਦੇ-ਹੱਸਦੇ ਫਾਂਸੀ ਦਾ ਰੱਸਾ ਚੁੰਮ ਕੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ ਸ਼ਹਾਦਤ ਦਾ ਜਾਮ ਪੀ ਕੇ ਅਮਰ ਹੋ ਗਏ ਹਨ ਅਤੇ ਉਹ ਹਮੇਸ਼ਾਂ ਭਾਰਤੀਆਂ ਦੇ ਦਿਲਾਂ ‘ਚ ਜ਼ਿੰਦਾ ਰਹਿਣਗੇ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

Leave a Reply

Your email address will not be published. Required fields are marked *

My Chatbot
Powered by Replace Me