Breaking News
Home / Featured / ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਿੱਤੀ: ਧਰਮਸੋਤ

ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਿੱਤੀ: ਧਰਮਸੋਤ

 

ਪੰਜਾਬ-21-08-17  ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਅਨਾਜ ਮੰਡੀ ਵਿਖੇ ਕਰਵਾਇਆ ਗਿਆ ਜਿਸ ‘ਚ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ‘ਤੇ ਸ਼ਾਮਿਲ ਹੁੰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸ. ਧਰਮਸੋਤ ਨੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਸੰਤ ਹਰਚੰਦ ਸਿੰਘ ਲੌਗੋਂਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਜਿਸਨੂੰ ਰਹਿੰਦੀ ਦੁਨੀਆਂ ਤੱਕ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ|

ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਹੈ ਕਿ ਦੇਸ਼ ਅਤੇ ਕੌਮ ਲਈ ਸ਼ਹੀਦ ਹੋਣ ਵਾਲਿਆਂ ਦਾ ਸਾਨੂੰ ਦਿਲੋ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨੂੰ ਜੋੜਨ ਅਤੇ ਇਕਜੁੱਟ ਕਰਨ ਲਈ ਕਾਰਜ਼ਸੀਲ ਹੈ ਜਿਸ ਤਹਿਤ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਤੁਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

 

About admin

Check Also

ਦੁਆਰਕਾ 'ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦੁਆਰਕਾ ‘ਚ ਡਿੱਗਿਆ ਮਕਾਨ , ਮੌਕੇ ਤੇ 2 ਮੌਤਾਂ , 3 ਜ਼ਖਮੀ

ਦਿੱਲੀ ਐੱਨ.ਸੀ.ਆਰ. ਆਏ ਦਿਨ ਕੋਈ ਨਾ ਕੋਈ ਖ਼ਬਰ ਮਕਾਨ ਅਤੇ ਇਮਾਰਤਾਂ ਡਿੱਗਣ ਦੇ ਮਾਮਲੇ ਸਾਹਮਣੇ ...

Leave a Reply

Your email address will not be published. Required fields are marked *