Home / Breaking News / ਪੰਜਾਬ ਕਾਂਗਰਸ ਦੇ ਕਈ ਅਹੁਦੇਦਾਰਾਂ ਅਤੇ ਜ਼ਿਲਾ ਪ੍ਰਧਾਨਾਂ ‘ਚ ਹੋਣਗੀਆਂ ਤਬਦੀਲੀਆਂ

ਪੰਜਾਬ ਕਾਂਗਰਸ ਦੇ ਕਈ ਅਹੁਦੇਦਾਰਾਂ ਅਤੇ ਜ਼ਿਲਾ ਪ੍ਰਧਾਨਾਂ ‘ਚ ਹੋਣਗੀਆਂ ਤਬਦੀਲੀਆਂ

  • ਪੰਜਾਬ ਕਾਂਗਰਸ ਦੇ ਕਈ ਅਹੁਦੇਦਾਰਾਂ ਅਤੇ ਜ਼ਿਲਾ ਪ੍ਰਧਾਨਾਂ ‘ਚ ਹੋਣਗੀਆਂ ਤਬਦੀਲੀਆਂ

ਪੰਜਾਬ -05-09-17 ਕਾਂਗਰਸ ਦੇ ਕਈ ਮੌਜੂਦਾ ਅਹੁਦੇਦਾਰਾਂ ਅਤੇ ਜ਼ਿਲਾ ਪ੍ਰਧਾਨਾਂ ‘ਚ ਤਬਦੀਲੀਆਂ ਹੋਣਗੀਆਂ। ਸੂਬੇ ‘ਚ ਕਾਂਗਰਸ ਦੀਆਂ ਸੰਗਠਨਾਤਮਕ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਨੂੰ 31 ਅਕਤੂਬਰ ਤੱਕ ਦੇਸ਼ ਦੇ ਹੋਰ ਸੂਬਿਆਂ ਦੀ ਤਰ੍ਹਾਂ ਪੂਰਾ ਕੀਤਾ ਜਾਣਾ ਹੈ। ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਜੋ ਮੌਜੂਦਾ ਕਾਂਗਰਸੀ ਅਹੁਦੇਦਾਰ ਪੰਜਾਬ ‘ਚ ਅਮਰਿੰਦਰ ਸਰਕਾਰ ‘ਚ ਸ਼ਾਮਲ ਹੋ ਚੁੱਕੇ ਹਨ, ਉਨ੍ਹਾਂ ਦੀ ਥਾਂ ‘ਤੇ ਨਵੇਂ ਚਿਹਰਿਆਂ ਨੂੰ ਪਾਰਟੀ ਵੱਲੋਂ ਅੱਗੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸੇ ਤਰ੍ਹਾਂ ਕੁਝ ਵਿਧਾਇਕਾਂ ਦੀ ਥਾਂ ‘ਤੇ ਨਵੇਂ ਚਿਹਰੇ ਅੱਗੇ ਲਿਆਂਦੇ ਜਾ ਸਕਦੇ ਹਨ। ਪਹਿਲਾਂ ਵੀ ਅਜਿਹਾ ਹੁੰਦਾ ਆਇਆ ਹੈ ਜਦੋਂ ਸੂਬੇ ‘ਚ ਕਾਂਗਰਸ ਸਰਕਾਰ ਬਣਨ ‘ਤੇ ਮੰਤਰੀ ਬਣਨ ਵਾਲੇ ਕਾਂਗਰਸੀ ਨੇਤਾਵਾਂ ਦੀ ਥਾਂ ‘ਤੇ ਨਵੇਂ ਅਹੁਦੇਦਾਰਾਂ ਨੂੰ ਅਹੁਦੇ ਦਿੱਤੇ ਜਾਂਦੇ ਹਨ। ਮੌਜੂਦਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚਰਚਾ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਨਵੇਂ ਅਹੁਦੇਦਾਰਾਂ ਦੀ ਸੂਚੀ ਕਾਂਗਰਸ ਦੇ ਕੇਂਦਰੀ ਲੀਡਰਸ਼ਿਪ ਨੂੰ ਮਨਜ਼ੂਰੀ ਲਈ ਭੇਜੀ ਜਾਵੇਗੀ। ਅਕਤੂਬਰ ਦੇ ਅੱਧ ਤੱਕ ਨਵੀਂ ਟੀਮ ਨੂੰ ਮਨਜ਼ੂਰੀ ਮਿਲ ਜਾਣ ਦੇ ਆਸਾਰ ਹਨ।

About admin

Check Also

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ...

Leave a Reply

Your email address will not be published. Required fields are marked *