Breaking News
Home / Featured / ਇਹ ਕੀ? 21 ਮਹੀਨਿਆਂ ਤੋਂ ਤਨਖਾਹ ਹੀ ਨਹੀਂ – ਕੈਪਟਨ

ਇਹ ਕੀ? 21 ਮਹੀਨਿਆਂ ਤੋਂ ਤਨਖਾਹ ਹੀ ਨਹੀਂ – ਕੈਪਟਨ

  • ਇਹ ਕੀ? 21 ਮਹੀਨਿਆਂ ਤੋਂ ਤਨਖਾਹ ਹੀ ਨਹੀਂ – ਕੈਪਟਨ

ਪੰਜਾਬ -07-09-17 ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਨਵੀਆਂ ਨੌਕਰੀਆਂ ਦੇਣ ਦੀ ਗੱਲ ਤਾਂ ਕਰ ਰਹੀ ਹੈ ਪਰ ਪੰਜਾਬ ਸਰਕਾਰ ਦੇ ਇੱਕ ਵਿਭਾਗ ਦੇ ਕੁਝ ਅਧਿਕਾਰੀ ਅਜਿਹੇ ਹਨ ਜਿਨ੍ਹਾਂ ਨੂੰ ਪਿਛਲੇ 21 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਪਿਛਲੇ 21 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀ ਦੇ ਮੁਲਾਜ਼ਮਾਂ ਨੇ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

21 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਮਗਰੋਂ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਨੇ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਕਈ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ। ਇਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਨੂੰ ਚੇਤਾਨਵੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਤਨਖਾਹਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਉਹ ਜਲਦ ਹੀ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰਨਗੇ।

About admin

Check Also

ਕੈਪਟਨ ਸਰਕਾਰ ਵੱਲੋਂ ਤਬਾਦਲੇ ਹੀ ਤਬਾਦਲੇ

ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀਆਂ ਦੇ ਤਬਾਦਲੇ ਕਰ ...

My Chatbot
Powered by Replace Me