Breaking News
Home / Fashion / ਸਰਕਾਰ ਇਰਾਕ ‘ਚ ਲਾਪਤਾ ਪੰਜਾਬੀਆਂ ਬਾਰੇ ਹੁਣ ਜਾਗੀ

ਸਰਕਾਰ ਇਰਾਕ ‘ਚ ਲਾਪਤਾ ਪੰਜਾਬੀਆਂ ਬਾਰੇ ਹੁਣ ਜਾਗੀ

  • ਸਰਕਾਰ ਇਰਾਕ ‘ਚ ਲਾਪਤਾ ਪੰਜਾਬੀਆਂ ਬਾਰੇ ਹੁਣ ਜਾਗੀ

ਇਰਾਕ -07-09-17 ਦੇ ਮੌਸੂਲ ਸ਼ਹਿਰ ਵਿੱਚ ਇਸਲਾਮਕ ਸਟੇਟ ਵੱਲੋਂ ਬੰਧਕ ਬਣਾਏ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਅਜੇ ਤੱਕ ਉਨ੍ਹਾਂ ਬਾਰੇ ਕੋਈ ਪਤਾ ਨਹੀਂ। ਬੰਧਕ ਬਣਾਏ ਜਾਣ ਮਗਰੋਂ ਲਾਪਤਾ ਭਾਰਤੀਆਂ ਵਿੱਚ 5 ਨੌਜਵਾਨ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ। ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਨੌਜਵਾਨਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਬਾਰੇ ਸਾਰੀ ਜਾਣਕਾਰੀ ਦੇਣ ਨੂੰ ਕਿਹਾ ਹੈ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵਿਦੇਸ਼ ਮੰਤਰਾਲੇ ਵੱਲੋਂ ਮੰਗੀ ਗਈ ਜਾਣਕਾਰੀ ਦੇ ਚੱਲਦਿਆਂ ਇਰਾਕ ਵਿੱਚ ਲਾਪਤਾ ਨੌਜਵਾਨਾਂ ਨਾਲ ਸਬੰਧਤ ਇਲਾਕਿਆਂ ਦੇ ਤਹਿਸੀਲਦਾਰਾਂ ਨੂੰ ਉਨ੍ਹਾਂ ਬਾਰੇ ਪੂਰੀ ਜਾਣਕਾਰੀ ਇਕੱਤਰ ਕਰਕੇ ਰਿਪੋਰਟ ਤਿਆਰ ਕਾਰਨ ਦੇ ਹੁਕਮ ਦਿੱਤੇ ਹਨ। ਇਹ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾਵੇਗੀ।

ਦਰਅਸਲ ਜੁਲਾਈ ਮਹੀਨੇ ਵਿੱਚ ਇਰਾਕ ਸਰਕਾਰ ਵੱਲੋਂ ਮੌਸੂਲ ਇਲਾਕੇ ਨੂੰ ਅੱਤਵਾਦੀਆਂ ਤੋਂ ਆਜ਼ਾਦ ਕਰਵਾਉਣ ਤੋਂ ਬਾਅਦ ਪੀੜਤ ਪਰਿਵਾਰ ਲਗਾਤਾਰ ਆਪਣੇ ਰਿਸ਼ਤੇਦਾਰਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਕਰ ਰਹੇ ਸਨ। ਇਸ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਸੀ ਕਿ ਇਰਾਕ ਸਰਕਾਰ ਦੇ ਸੰਪਰਕ ਵਿੱਚ ਹਨ ਤੇ ਜਲਦ ਹੀ ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕਰਕੇ ਸਬੰਧਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨਗੇ।

About admin

Check Also

ਸੈਨਾ ਮੁੱਖੀ ਸੁਨੀਲ਼ ਲਾਂਬਾ ਪੁੱਜੇ, ਸ਼੍ਰੀ ਨਗਰ ਲਿਆ ਸੁਰੱਖਿਆ ਦਾ ਜਾਇਜਾ

ਸੈਨਾ ਮੁੱਖੀ ਸੁਨੀਲ਼ ਲਾਂਬਾ ਪੁੱਜੇ, ਸ਼੍ਰੀ ਨਗਰ ਲਿਆ ਸੁਰੱਖਿਆ ਦਾ ਜਾਇਜਾ

ਅੱਤਵਾਦੀਆ ਨਾਲ ਲੋਹਾ ਲੈ ਰਹੇ ਨੇਵੀ ਦੇ ਮੇਰੀਨ ਕਮਾਂਡਰਾਂ ਦਾ ਹੌਸਲਾ ਵਧਾਉਣ ਦੇ ਲਈ ਚੀਫ ...